18-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-06-2025

50 ਨਸ਼ੀਲੀਆਂ ਗੋਲੀਆਂ ਸਮੇਤ ਔਰਤ ਕਾਬੂ-ਮਾਮਲਾ ਦਰਜ <br/>

Ad Position 21
No active advertisement
ਅਜੀਤ ਡੈਸਕ 04-06-2025
ਸੰਗਤ ਮੰਡੀ, 3 ਜੂਨ (ਸੁਖਤੇਜ ਧਾਲੀਵਾਲ)-ਥਾਣਾ ਸੰਗਤ ਦੀ ਪੁਲਿਸ ਵਲੋਂ ਇਕ ਔਰਤ ਨੂੰ 50 ਨਸ਼ੀਲੀਆਂ ਟਰਾਮਾਡੋਲ ਗੋਲੀਆਂ ਸਮੇਤ ਕਾਬੂ ਕੀਤਾ ਗਿਆ ਹੈ | ਥਾਣਾ ਸੰਗਤ ਦੇ ਮੁਖੀ ਪਰਮਪਾਰਸ ਸਿੰਘ ਚਹਿਲ ਨੇ ਦੱਸਿਆ ਕਿ ਥਾਣੇਦਾਰ ਕਸ਼ਮੀਰ ਸਿੰਘ ਵਲੋਂ ਸਮੇਤ ਪੁਲਿਸ ਪਾਰਟੀ ਇਲਾਕੇ ਦੇ ਪਿੰਡਾਂ ਵਿਚ ਸਮਾਜ ਵਿਰੋਧੀ ਅਨਸਰਾਂ ਦੀ ਭਾਲ 'ਚ ਗਸ਼ਤ ਕੀਤੀ ਜਾ ਰਹੀ ਸੀ, ਜਦੋਂ ਉਹ ਪਿੰਡ ਗੁਰਥੜੀ ਤੋਂ ਸੰਗਤ ਕਲਾਂ ਵੱਲ ਜਾ ਰਹੇ ਸਨ ਤਾਂ ਇਕ ਔਰਤ ਸ਼ੱਕੀ ਹਾਲਾਤ ਵਿਚ ਸੂਏ ਦੇ ਪੁਲ ਕੋਲ ਖੜ੍ਹੀ ਦਿਖਾਈ ਦਿੱਤੀ, ਜੋ ਪੁਲਿਸ ਨੂੰ ਦੇਖਕੇ ਘਬਰਾ ਗਈ | ਤਲਾਸ਼ੀ ਲੈਣ 'ਤੇ ਉਸ ਕੋਲੋਂ 50 ਨਸ਼ੀਲੀਆਂ ਟਰਾਮਾਡੋਲ ਗੋਲੀਆਂ ਬਰਾਮਦ ਹੋਈਆਂ | ਗੋਲੀਆਂ ਸਮੇਤ ਕਾਬੂ ਕੀਤੀ ਔਰਤ ਦੀ ਪਛਾਣ ਸੁਖਪ੍ਰੀਤ ਕੌਰ ਪਤਨੀ ਸੁਖਰਾਜ ਸਿੰਘ ਵਾਸੀ ਪਿੰਡ ਸੰਗਤ ਕਲਾਂ ਵਜੋਂ ਹੋਈ ਹੈ | ਪੁਲਿਸ ਵਲੋਂ ਉਕਤ ਔਰਤ ਦੇ ਵਿਰੁੱਧ ਨਸ਼ਾ ਐਕਟ ਤਹਿਤ ਮਾਮਲਾ ਦਰਜ ਕਰਕੇ ਹਵਾਲਾਤ ਵਿਚ ਬੰਦ ਕਰ ਦਿੱਤਾ ਗਿਆ ਹੈ |

Ad Position 22
No active advertisement
ਪਿਛਲੀ ਖ਼ਬਰ 11.50 ਗ੍ਰਾਮ ਚਿੱਟੇ ਸਮੇਤ ਦੋ ਨਸ਼ਾ ਤਸਕਰ ਆਏ ਪੁਲਿਸ ਅੜਿੱਕੇ <br/> ਅਗਲੀ ਖ਼ਬਰ 1 ਔਰਤ ਸਣੇ 8 ਨਸ਼ਾ ਤਸਕਰ ਕਾਬੂ <br/>
Ad Position 24