18-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-06-2025

11.50 ਗ੍ਰਾਮ ਚਿੱਟੇ ਸਮੇਤ ਦੋ ਨਸ਼ਾ ਤਸਕਰ ਆਏ ਪੁਲਿਸ ਅੜਿੱਕੇ <br/>

Ad Position 21
No active advertisement
ਅਜੀਤ ਡੈਸਕ 04-06-2025
ਗੋਨਿਆਣਾ, 3 ਜੂਨ (ਲਛਮਣ ਦਾਸ ਗਰਗ)-ਪਿੰਡ ਜੀਦਾ ਕੋਲੋਂ ਦੋ ਨਸ਼ਾ ਤਸਕਰਾਂ ਨੂੰ ਪੁਲਿਸ ਨੇ ਦਬੋਚ ਕੇ ਉਨ੍ਹਾਂ ਕੋਲੋਂ 11.50 ਗ੍ਰਾਮ ਹੈਰੋਇਨ (ਚਿੱਟਾ) ਬਰਾਮਦ ਕੀਤਾ ਹੈ | ਥਾਣਾ ਨੇਹੀਂਆਂ ਵਾਲਾ ਦੇ ਐੱਸ.ਐੱਚ.ਓ. ਅਮਰਿੰਦਰ ਸਿੰਘ ਨੇ ਦੱਸਿਆ ਕਿ ਪੁਲਿਸ ਨੂੰ ਜਾਣਕਾਰੀ ਮਿਲੀ ਸੀ ਕਿ ਨਜ਼ਦੀਕੀ ਪਿੰਡ ਜੀਦਾ ਕੋਲ ਕੁਝ ਨਸ਼ਾ ਤਸਕਰ ਨਸ਼ੇ ਦੀ ਖਰੀਦੋ-ਫ਼ਰੋਖਤ ਕਰਨ ਦੀ ਆੜ ਵਿਚ ਘੁੰਮ ਰਹੇ ਹਨ | ਜਿਸ ਤਹਿਤ ਪੁਲਿਸ ਨੇ ਉਕਤ ਖੇਤਰ ਵਿਚ ਟਰੈਪ ਲਗਾਕੇ ਜਦੋਂ ਸ਼ੱਕੀ ਹਾਲਤ ਵਿਚ ਦੋ ਵਿਅਕਤੀ ਨੂੰ ਰੋਕਿਆ ਤਾਂ ਪੁਲਿਸ ਵਲੋਂ ਉਨ੍ਹਾਂ ਦੀ ਲਈ ਗਈ ਤਲਾਸ਼ੀ ਦੌਰਾਨ ਉਨ੍ਹਾਂ ਕੋਲੋਂ 11.50 ਗ੍ਰਾਮ ਹੈਰੋਇਨ ਬਰਾਮਦ ਹੋਈ | ਪੁਲਿਸ ਨੇ ਉਕਤ ਨਸ਼ਾ ਤਸਕਰਾਂ ਦੀ ਪਹਿਚਾਣ ਰਮਿੰਦਰ ਸਿੰਘ ਪੁੱਤਰ ਹਰਫੂਲ ਸਿੰਘ ਵਾਸੀ aਪਿੰਡ ਦਾਨ ਸਿੰਘ ਵਾਲਾ ਅਤੇ ਅਨਮੋਲ ਸਿੰਘ ਪੁੱਤਰ ਗੁਰਦਾਸ ਸਿੰਘ ਵਾਸੀ ਪਿੰਡ ਕੋਟਲੀ ਅਬਲੂ ਵਜੋਂ ਕੀਤੀ ਹੈ | ਪੁਲਿਸ ਨੇ ਉਕਤ ਦੋਨੋਂ ਨਸ਼ਾ ਤਸਕਰ ਖ਼ਿਲਾਫ਼ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ |

Ad Position 22
No active advertisement
ਪਿਛਲੀ ਖ਼ਬਰ ਘੰਡਾਬੰਨਾ ਵਿਖੇ ਸਾਲਾਨਾ ਜੋੜ ਮੇਲਾ ਅੱਜ ਤੋਂ <br/> ਅਗਲੀ ਖ਼ਬਰ 50 ਨਸ਼ੀਲੀਆਂ ਗੋਲੀਆਂ ਸਮੇਤ ਔਰਤ ਕਾਬੂ-ਮਾਮਲਾ ਦਰਜ <br/>
Ad Position 24