18-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-06-2025

ਘੰਡਾਬੰਨਾ ਵਿਖੇ ਸਾਲਾਨਾ ਜੋੜ ਮੇਲਾ ਅੱਜ ਤੋਂ <br/>

Ad Position 21
No active advertisement
ਅਜੀਤ ਡੈਸਕ 04-06-2025
ਭਾਈਰੂਪਾ, 3 ਜੂਨ (ਵਰਿੰਦਰ ਲੱਕੀ)-ਹਲਕਾ ਰਾਮਪੁਰਾ ਫੂਲ ਦੇ ਪਿੰਡ ਘੰਡਾਬੰਨਾ ਵਿਖੇ ਸੰਤ ਬਾਬਾ ਭਾਈ ਮੇਲਾ ਜੀ ਯਾਦ ਵਿੱਚ ਸਲਾਨਾ ਜੋੜ ਮੇਲਾ ਧਾਰਮਿਕ ਸਮਾਗਮ ਅੱਜ 4 ਜੂਨ ਨੂੰ ਬਹੁਤ ਹੀ ਧੂਮਧਾਮ ਨਾਲ ਮਨਾਇਆ ਜਾ ਰਿਹਾ ਹੈ, ਇਸ ਸਬੰਧੀ ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਮੁੱਖ ਸੇਵਾਦਾਰ ਬਾਬਾ ਪ੍ਰਗਟ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਲਾਕੇ ਤੇ ਪਿੰਡ ਦੀਆਂ ਸੰਗਤਾਂ ਵਿਚ ਬਹੁਤ ਉਤਸ਼ਾਹ ਹੈ, ਉਨ੍ਹਾਂ ਦੱਸਿਆ ਕਿ 4 ਜੂਨ ਨੂੰ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਹੋਣਗੇ ਤੇ 6 ਜੂਨ ਨੂੰ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਜਾਣਗੇ, ਉਪਰੰਤ ਧਰਮਿਕ ਦੀਵਾਨ ਸਜਣਗੇ ਜਿਸ ਵਿਚ ਰਾਗੀ ਢਾਡੀ ਕਵੀਸ਼ਰ ਜਿੱਥੇ ਹਾਜ਼ਰੀਆਂ ਭਰਨਗੇ ਤੇ ਸੰਗਤਾਂ ਨੂੰ ਗੁਰ ਇਤਿਹਾਸ ਸੁਣਾਕੇ ਨਿਹਾਲ ਕਰਨਗੇ | ਸੰਗਤਾਂ ਵਲੋਂ ਬਹੁਤ ਵੱਡੀ ਤਦਾਦ ਵਿਚ ਹਾਜ਼ਰੀਆਂ ਭਰੀਆਂ ਜਾ ਰਹੀਆਂ ਹਨ, ਇਸ ਮੌਕੇ ਤੇ ਸੰਗਤਾਂ ਲਈ ਗੁਰੂ ਕਾ ਲੰਗਰ ਅਤੁੱਟ ਵਰਤੇਗਾ, ਸੰਗਤਾਂ ਨੂੰ ਬੇਨਤੀ ਹੈ ਕਿ ਆਪ ਸਭ ਸੰਗਤਾਂ ਵੱਧ ਤੋਂ ਵੱਧ ਹਾਜ਼ਰੀਆਂ ਭਰਕੇ ਆਪਣਾ ਜੀਵਨ ਸਫ਼ਲ ਬਣਾਉਣ |


Ad Position 22
No active advertisement
ਪਿਛਲੀ ਖ਼ਬਰ ਨੌਜਵਾਨ ਨੂੰ ਧਮਕਾਉਣ ਵਾਲਾ ਐੱਸ.ਐੱਚ.ਓ. ਕੋਟਫੱਤਾ ਲਾਈਨ ਹਾਜ਼ਰ ਅਗਲੀ ਖ਼ਬਰ 11.50 ਗ੍ਰਾਮ ਚਿੱਟੇ ਸਮੇਤ ਦੋ ਨਸ਼ਾ ਤਸਕਰ ਆਏ ਪੁਲਿਸ ਅੜਿੱਕੇ <br/>
Ad Position 24