18-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-06-2025

ਥਰਮਲ ਦੇ ਠੇਕਾ ਮੁਲਾਜ਼ਮਾਂ ਨੇ ਆਪਣੇ ਸਾਥੀ ਨਛੱਤਰ ਸਿੰਘ ਨੂੰ ਭਰੇ ਮਨ ਨਾਲ ਦਿੱਤੀ ਵਿਦਾਇਗੀ <br/>

Ad Position 21
No active advertisement
ਅਜੀਤ ਡੈਸਕ 04-06-2025
ਲਹਿਰਾ ਮੁਹੱਬਤ, 3 ਜੂਨ (ਸੁਖਪਾਲ ਸਿੰਘ ਸੁੱਖੀ)- ਜੀ.ਐਚ.ਟੀ.ਪੀ ਠੇਕਾ ਮੁਲਾਜ਼ਮ ਯੂਨੀਅਨ (ਆਜ਼ਾਦ) ਦੇ ਆਗੂਆਂ ਦੀ ਅਗਵਾਈ ਵਿਚ ਸਾਦੀ ਵਿਦਾਇਗੀ ਪਾਰਟੀ ਉਪਰੰਤ ਠੇਕਾ ਮੁਲਾਜ਼ਮਾਂ ਨੇ ਆਪਣੇ ਸਾਥੀ ਨਛੱਤਰ ਸਿੰਘ ਨੂੰ ਭਰੇ ਮਨ ਨਾਲ ਘਰ ਨੂੰ ਵਿਦਾ ਕੀਤਾ | ਸੇਵਾ ਮੁਕਤ ਸਾਥੀ ਨਛੱਤਰ ਸਿੰਘ ਪੁੱਤਰ ਬੰਤ ਸਿੰਘ ਵਾਸੀ ਪਿੰਡ ਮਹਿਰਾਜ ਜ਼ਿਲ੍ਹਾ ਬਠਿੰਡਾ ਇੱਕ ਅੱਤ ਦਰਜੇ ਦਾ ਇਮਾਨਦਾਰ ਅਤੇ ਜਥੇਬੰਦੀ ਦੇ ਨਕਸ਼ੇ-ਕਦਮ 'ਤੇ ਚੱਲਣ ਵਾਲਾ ਸੰਘਰਸ਼ਸ਼ੀਲ ਠੇਕਾ ਮੁਲਾਜ਼ਮ ਹੈ | ਜਿਸ ਦਾ ਜਨਮ 4 ਜੂਨ 1965 ਨੂੰ ਪਿੰਡ ਮਹਿਰਾਜ ਵਿਖੇ ਹੋਇਆ ਤੇ ਗੁਰੂ ਹਰਗੋਬਿੰਦ ਥਰਮਲ ਪਲਾਂਟ ਲਹਿਰਾ ਮੁਹੱਬਤ ਵਿਖੇ 1 ਮਈ 2004 ਨੂੰ ਸਕਿਲਡ ਠੇਕਾ ਮੁਲਾਜ਼ਮ ਵਜੋਂ ਮੇਨ ਪਲਾਂਟ ਦੇ ਟੀ.ਜੀ ਸੈੱਲ 'ਚ ਠੇਕਾ ਪ੍ਰਣਾਲੀ ਤਹਿਤ ਭਰਤੀ ਹੋਇਆ ਸੀ, ਜੋ ਕਿ ਅੱਜ ਆਪਣੀ 60 ਸਾਲ ਦੀ ਉਮਰ ਹੋਣ ਉਪਰੰਤ ਓਹੀ ਸਕਿਲਡ ਠੇਕਾ ਮੁਲਾਜ਼ਮ ਦੀ ਪੋਸਟ 'ਤੇ ਸੇਵਾ-ਮੁਕਤ ਹੋਇਆ ਹੈ | ਆਗੂਆਂ ਨੇ ਕਿਹਾ ਕਿ ਰੰਗ ਬਦਲ-ਬਦਲ ਕੇ ਆਉਂਦੀਆਂ ਕੇਂਦਰ ਅਤੇ ਰਾਜ ਸਰਕਾਰਾਂ ਦੀਆਂ ਨਿੱਜੀਕਰਨ ਅਤੇ ਕਾਰਪੋਰੇਟ ਪੱਖੀ ਨੀਤੀਆਂ ਕਾਰਨ ਸਾਥੀ ਨਛੱਤਰ ਸਿੰਘ ਅੱਜ 24 ਸਾਲ ਦੀਆਂ ਸਖ਼ਤ ਸੇਵਾਵਾਂ ਦੇਣ ਉਪਰੰਤ ਇੱਕ ਸਕਿਲਡ ਠੇਕਾ ਮੁਲਾਜ਼ਮ ਵਜੋਂ ਹੀ ਸੇਵਾ-ਮੁਕਤ ਹੋ ਕੇ ਖਾਲੀ ਹੱਥ ਘਰ ਵਾਪਸ ਗਿਆ ਹੈ | ਬੇਸ਼ੱਕ ਸਾਥੀ ਠੇਕਾ ਮੁਲਾਜ਼ਮਾਂ ਨੇ ਆਪਣੇ ਸਾਥੀ ਨਛੱਤਰ ਸਿੰਘ ਨੂੰ ਵਿਦਾਇਗੀ ਸਮੇਂ ਛੋਟੇ-ਛੋਟੇ ਗਿਫਟਾਂ ਨਾਲ ਸਨਮਾਨਿਤ ਕੀਤਾ, ਪਰ ਜੇਕਰ ਸਰਕਾਰਾਂ ਨੇ ਸਰਕਾਰੀ ਵਿਭਾਗਾਂ ਦੇ ਨਿੱਜੀਕਰਨ ਦੀ ਲੋਕਮਾਰੂ ਨੀਤੀ ਨਾ ਲਿਆਂਦੀ ਹੁੰਦੀ ਤਾਂ ਅੱਜ ਸਾਥੀ ਨੇ ਇਕ ਰੈਗੂਲਰ ਮੁਲਾਜ਼ਮ ਵਜੋਂ ਸੇਵਾ-ਮੁਕਤ ਹੋ ਕੇ ਘਰ ਜਾਣਾ ਸੀ | ਬਾਕੀ ਰਹਿੰਦੇ ਜੀਵਨ ਵਸੇਰੇ ਲਈ ਪੈਨਸ਼ਨ ਆਦਿ ਹੋਰ ਸਹੂਲਤਾਂ ਵੀ ਮਿਲਣੀਆਂ ਸਨ | ਆਗੂਆਂ ਨੇ ਸਰਕਾਰ ਤੋਂ ਮੰਗ ਕੀਤੀ ਕਿ ਸਮੂਹ ਸਰਕਾਰੀ ਵਿਭਾਗਾਂ ਦੇ ਨਿੱਜੀਕਰਨ ਦੀ ਨੀਤੀ ਨੂੰ ਰੱਦ ਕੀਤਾ ਜਾਵੇ ਤੇ ਸਮੂਹ ਸਰਕਾਰੀ ਵਿਭਾਗਾਂ ਵਿੱਚ ਪਿਛਲੇ ਲੰਬੇ ਅਰਸੇ ਤੋਂ ਲਗਾਤਾਰ ਸੇਵਾਵਾਂ ਦੇ ਰਹੇ ਸਮੂਹ ਆਊਟਸੋਰਸਡ ਠੇਕਾ ਮੁਲਾਜ਼ਮਾਂ ਨੂੰ ਪਹਿਲ ਅਤੇ ਤਜਰਬੇ ਦੇ ਆਧਾਰ 'ਤੇ ਵਿਭਾਗਾਂ ਵਿੱਚ ਰੈਗੂਲਰ ਕੀਤਾ ਜਾਵੇ | ਇਸ ਸਮੇਂ ਮੀਤ ਪ੍ਰਧਾਨ ਨਾਇਬ ਸਿੰਘ, ਕੈਸ਼ੀਅਰ ਲਛਮਣ ਸਿੰਘ ਰਾਮਪੁਰਾ, ਮੀਤ ਪ੍ਰਧਾਨ ਬਲਜਿੰਦਰ ਸਿੰਘ ਮਾਨ, ਸਰਕਲ ਆਗੂ ਗੁਰਸ਼ਰਨ ਸਿੰਘ ਅਤੇ ਗੁਰਪ੍ਰੀਤ ਸਿੰਘ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਸ੍ਰੀ ਗੁਰੂ ਅਰਜਨ ਦੇਵ ਜੀ ਦੀ ਸ਼ਹਾਦਤ ਨੂੰ ਸਮਰਪਿਤ <br/> ਅਗਲੀ ਖ਼ਬਰ ਦਰਬਾਰ ਸਾਹਿਬ ਨੇੜੇ ਗੁਟਕਾ ਸਾਹਿਬ ਦੀ ਬੇਅਦਬੀ ਦੀ ਵਾਪਰੀ ਘਟਨਾ ਦੀ ਜਥੇਦਾਰ ਬਾਬਾ ਟੇਕ ਸਿੰਘ ਵਲੋਂ ਨਿਖੇਧੀ <br/>
Ad Position 24