23-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-06-2025

ਵਿਧਾਇਕ ਅਮਿਤ ਰਤਨ ਨੇ ਨਗਰ ਕੌਂਸਲ ਕੋਟਫੱਤਾ ਦੀ ਜਲ ਸਪਲਾਈ ਦੇ ਵਿਕਾਸ ਕਾਰਜਾਂ ਦਾ ਰੱਖਿਆ ਨੀਂਹ-ਪੱਥਰ

Ad Position 21
No active advertisement
ਅਜੀਤ ਡੈਸਕ 05-06-2025

ਬਠਿੰਡਾ, 4 ਜੂਨ (ਅੰਮਿ੍ਤਪਾਲ ਸਿੰਘ ਵਲ੍ਹਾਣ)- ਵਿਧਾਨ ਸਭਾ ਹਲਕਾ ਬਠਿੰਡਾ ਦਿਹਾਤੀ ਦੇ ਵਿਧਾਇਕ ਇੰਜ. ਅਮਿਤ ਰਤਨ ਕੋਟਫੱਤਾ ਦੇ ਯਤਨਾਂ ਸਦਕਾ ਪੰਜਾਬ ਸਰਕਾਰ ਅਤੇ ਸਥਾਨਕ ਸਰਕਾਰਾਂ ਵਿਭਾਗ ਵਲੋਂ ਨਗਰ ਕੌਂਸਲ ਕੋਟਫੱਤਾ ਦੇ ਵਿਕਾਸ ਕਾਰਜਾਂ ਲਈ 1 ਕਰੋੜ ਤੋਂ ਵੱਧ ਦੀ ਗ੍ਰਾਂਟ ਜਾਰੀ ਕੀਤੀ ਗਈ ਹੈ, ਜਿਸ ਬਾਅਦ ਵਿਧਾਇਕ ਅਮਿਤ ਰਤਨ ਵਲੋਂ ਇਨ੍ਹਾਂ ਵਿਕਾਸ ਕਾਰਜਾਂ ਦਾ ਨੀਂਹ ਪੱਥਰ ਰੱਖਿਆ ਗਿਆ | ਵਿਧਾਇਕ ਅਮਿਤ ਰਤਨ ਨੇ ਕਿਹਾ ਕਿ ਪਿਛਲੇ ਕਾਫੀ ਸਮੇਂ ਤੋਂ ਨਗਰ ਕੌਂਸਲ ਕੋਟਫੱਤਾ ਦੀਆਂ ਪੀਣ ਵਾਲੇ ਪਾਣੀ ਦੀਆਂ ਪਾਈਪਾਂ ਦੀ ਹਾਲਤ ਖਸਤਾ ਹੋ ਚੁੱਕੀ ਸੀ, ਜਿਸ ਕਾਰਨ ਪਾਣੀ ਦੀ ਸਪਲਾਈ ਪ੍ਰਭਾਵਿਤ ਹੋ ਰਹੀ ਸੀ ਤੇ ਇੱਥੋਂ ਦੇ ਵਸਨੀਕਾਂ ਨੂੰ ਲੋੜੀਂਦਾ ਪਾਣੀ ਨਹੀਂ ਮਿਲ ਰਿਹਾ ਸੀ | ਉਨ੍ਹਾਂ ਵਲੋਂ ਇਸ ਸਮੱਸਿਆ ਨੂੰ ਦੂਰ ਕਰਨ ਲਈ ਪੰਜਾਬ ਸਰਕਾਰ ਅਤੇ ਸਥਾਨਕ ਸਰਕਾਰਾਂ ਵਿਭਾਗ ਨੂੰ ਫ਼ੰਡ (ਗ੍ਰਾਂਟ) ਜਾਰੀ ਕਰਨ ਦੀ ਮੰਗ ਕੀਤੀ ਗਈ ਸੀ, ਜਿਸ ਬਾਅਦ ਸੂਬਾ ਸਰਕਾਰ ਤੇ ਵਿਭਾਗ ਵਲੋਂ ਨਗਰ ਕੌਂਸਲ ਕੋਟਫੱਤਾ ਦੀ ਜਲ ਸਪਲਾਈ ਦੇ ਸੁਧਾਰ ਲਈ 'ਅਮਰੂਤ-2.0' ਸਕੀਮ ਤਹਿਤ 108.95 ਲੱਖ ਰੁਪਏ ਦੀ ਗ੍ਰਾਂਟ ਜਾਰੀ ਕੀਤੀ ਗਈ ਹੈ | ਉਨ੍ਹਾਂ ਕਿਹਾ ਕਿ ਛੇਤੀ ਜਲ ਸਪਲਾਈ ਦੀਆਂ ਨਵੀਆਂ ਪਾਈਪਾਂ ਪਾਉਣ ਦਾ ਕੰਮ ਨੇਪਰੇ ਚਾੜਿਆ ਜਾਵੇਗਾ ਤੇ ਹਰ ਘਰ ਤੱਕ ਸਾਫ਼-ਸੁਥਰਾ ਪੀਣ ਵਾਲਾ ਪਾਣੀ ਪੁੱਜਦਾ ਕੀਤਾ ਜਾਵੇਗਾ | ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ ਨਗਰ ਕੌਂਸਲ ਕੋਟਫੱਤਾ ਦੇ ਹੋਰ ਰਹਿੰਦੇ ਵਿਕਾਸ ਕਾਰਜਾਂ ਲਈ ਵੀ ਛੇਤੀ ਫ਼ੰਡ ਜਾਰੀ ਕਰਵਾ ਕੇ ਇਹ ਵਿਕਾਸ ਕਾਰਜ ਮੁਕੰਮਲ ਕੀਤੇ ਜਾਣਗੇ | ਉਨ੍ਹਾਂ ਫ਼ੰਡ ਜਾਰੀ ਕਰਨ ਲਈ ਮੁੱਖ ਮੰਤਰੀ ਭਗਵੰਤ ਮਾਨ ਤੇ ਸਥਾਨਕ ਸਰਕਾਰਾਂ ਵਿਭਾਗ ਦੇ ਮੰਤਰੀ ਡਾ. ਰਵਜੋਤ ਸਿੰਘ ਦਾ ਧੰਨਵਾਦ ਕੀਤਾ | ਇਸ ਮੌਕੇ ਨਗਰ ਕੌਂਸਲ ਦੇ ਮੀਤ ਪ੍ਰਧਾਨ ਇਕਬਾਲ ਸਿੰਘ ਢਿੱਲੋਂ, ਸੋਹਣ ਸਿੰਘ ਫ਼ੌਜੀ, ਲਖਵਿੰਦਰ ਸਿੰਘ ਢਿੱਲੋਂ, ਸੁਖਮੰਦਰ ਖਾਨ, ਮਨਦੀਪ ਢਿੱਲੋਂ, ਗੁਰਪ੍ਰੀਤ ਢਿੱਲੋਂ, ਸ਼ਨੀ ਢਿੱਲੋਂ, ਸੋਹਣ ਸਿੰਘ ਫ਼ੌਜੀ, ਸੰਦੀਪ ਢਿੱਲੋਂ, ਮੇਵਾ ਸੰਧੂ, ਬਿਊਟੀ ਸੰਧੂ, ਰਵੀ ਢਿੱਲੋਂ, ਮਹਿਕਮੇ ਦੇ ਐੱਸ.ਡੀ.ਓ. ਪਾਰਸ ਵਰਮਾ, ਜੇ.ਈ. ਸਰਬਜੀਤ ਸਿੰਘ, ਕਲਰਕ ਸੰਦੀਪ ਢਿੱਲੋਂ ਤੇ ਕੁਲਵੰਤ ਰਤਨ ਆਦਿ ਮੌਜੂਦ ਸਨ |

Ad Position 22
No active advertisement
ਪਿਛਲੀ ਖ਼ਬਰ ਮੌੜ ਖੁਰਦ ਦੇ ਨੌਜਵਾਨ ਦੀ ਸੜਕ ਹਾਦਸੇ 'ਚ ਮੌਤ ਅਗਲੀ ਖ਼ਬਰ 2027 ਦੀਆਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਆਪ ਹਾਈ ਕਮਾਂਡ ਵਲੋਂ ਕੀਤੀਆਂ ਤਬਦੀਲੀਆਂ ਦਾ ਸਵਾਗਤ- ਪਰਮਜੀਤ ਸਿੰਘ ਕੋਟਫੱ...
Ad Position 24