ਮੌੜ ਮੰਡੀ , 4 ਜੂਨ (ਗੁਰਜੀਤ ਸਿੰਘ ਕਮਾਲੂ)-ਮੌੜ ਖੁਰਦ ਦੇ ਇਕ ਨੌਜਵਾਨ ਦੀ ਸੜਕ ਹਾਦਸੇ ਵਿਚ ਮੌਤ ਹੋਣ ਦਾ ਸਮਾਚਾਰ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਗੁਰਪ੍ਰੀਤ ਸਿੰਘ ਪੁੱਤਰ ਜੱਸਾ ਸਿੰਘ ਵਾਸੀ ਮੌੜ ਖੁਰਦ ਆਪਣੇ ਕਿਸੇ ਕੰਮ ਕਾਰ ਲਈ ਆਪਣੀ ਐਕਟਿਵਾ ਬਾਈਕ 'ਤੇ ਗਿਆ ਹੋਇਆ ਸੀ ਤਾਂ ਕਿਸੇ ਅਗਿਆਤ ਚਾਰ ਪਹੀਆ ਵਾਹਨ ਨੇ ਉਸ ਨੂੰ ਟੱਕਰ ਮਾਰ ਦਿੱਤੀ, ਜਿਸ ਕਾਰਨ ਉਸ ਦੀ ਮੌਤ ਹੋ ਗਈ | ਮਿ੍ਤਕ ਨੌਜਵਾਨ ਹਲਕਾ ਵਿਧਾਇਕ ਸੁਖਵੀਰ ਸਿੰਘ ਮਾਈਸਰਖਾਨਾ ਦਾ ਖਾਸ ਸੀ | ਪੁਲਿਸ ਨੇ ਮਿ੍ਤਕ ਨੌਜਵਾਨ ਦੀ ਪਤਨੀ ਲਵਪ੍ਰੀਤ ਕੌਰ ਦੇ ਬਿਆਨਾਂ 'ਤੇ ਨਾਮਲੂਮ ਪਿੱਕ ਅੱਪ ਜਾਂ ਬਲੈਰੋ ਗੱਡੀ ਚਾਲਕ ਖਿਲਾਫ਼ 106, 324 (4) ਬੀ ਐਨ ਐਸ ਤਹਿਤ ਮਾਮਲਾ ਦਰਜ ਕਰ ਲਿਆ ਹੈ | ਮਿ੍ਤਕ ਨੌਜਵਾਨ ਆਪਣੇ ਪਿੱਛੇ ਪਤਨੀ ਤੋਂ ਇਲਾਵਾ ਇਕ ਪੁੱਤਰ ਛੱਡ ਗਿਆ ਹੈ |