ਬਠਿੰਡਾ, 4 ਜੂਨ(ਅਵਤਾਰ ਸਿੰਘ ਕੈਂਥ)-ਸਥਾਨਕ ਬਠਿੰਡਾ ਦਿੱਲੀ ਰੇਲਵੇ ਲਾਈਨ ਕੋਲ ਕੂੜਾ ਪਲਾਂਟ ਦੇ ਨੇੜੇ ਇਕ ਬਜ਼ੁਰਗ ਵਿਅਕਤੀ ਦੀ ਲਾਸ਼ ਪਈ ਹੈ ਦੀ ਸੂਚਨਾ ਪ੍ਰਾਪਤ ਹੁੰਦੇ ਹੀ ਸਹਾਰਾ ਜਨ ਸੇਵਾ ਦੀ ਲਾਈਫ਼ ਸੇਵਿੰਗ ਬਿ੍ਗੇਡ ਹੈਲਪਲਾਈਨ ਟੀਮ ਕੂੜਾ ਪਲਾਂਟ ਦੇ ਨੇੜੇ ਮੌਕੇ ਪਹੁੰਚੀ¢ ਉੱਥੇ ਸਾਈਕਲ ਸਵਾਰ ਇਕ ਬਜ਼ੁਰਗ ਵਿਅਕਤੀ ਦੀ ਲਾਸ਼ ਪਈ ਸੀ¢ ਅਜਿਹਾ ਲੱਗਦਾ ਹੈ ਕਿ ਸਾਈਕਲ ਸਵਾਰ ਬਜ਼ੁਰਗ ਵਿਅਕਤੀ ਦੀ ਦਿਲ ਦਾ ਦੌਰਾ ਪੈਣ ਕਾਰਨ ਜਾਂ ਗਰਮੀ ਕਾਰਨ ਮੌਤ ਹੋ ਗਈ ਸੀ¢ ਸਹਾਰਾ ਟੀਮ ਨੇ ਜੀ ਆਰ ਪੀ ਪੁਲਿਸ ਨੂੰ ਸੂਚਿਤ ਕੀਤਾ¢ ਜੀਆਰਪੀ ਦੇ ਏਐਸਆਈ ਗੁਰਪਾਲ ਸਿੰਘ ਪੁਲਿਸ ਪਾਰਟੀ ਨਾਲ ਮੌਕੇ 'ਤੇ ਪਹੁੰਚੇ ਅਤੇ ਘਟਨਾ ਦੀ ਜਾਂਚ ਕੀਤੀ¢ ਮਿ੍ਤਕ ਸੁਰਜੀਤ ਸਿੰਘ 73 ਵਾਸੀ ਅਮਰਪੁਰਾ ਦਾ ਰਹਿਣ ਵਾਲਾ ਸੀ | ਪੁਲਿਸ ਕਾਰਵਾਈ ਤੋਂ ਬਾਅਦ ਸਹਾਰਾ ਟੀਮ ਵਲੋਂ ਮਿ੍ਤਕ ਬਜ਼ੁਰਗ ਦੀ ਲਾਸ਼ ਨੂੰ ਸਿਵਲ ਹਸਪਤਾਲ ਦੇ ਮੁਰਦਾਘਾਟ ਵਿਚ ਪੋਸਟਮਾਰਟਮ ਲਈ ਪਹੁੰਚਾਇਆ ਗਿਆ |