ਮਾਨਸਾ, 4 ਜੂਨ (ਸ.ਰਿ.)- ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਵਲੋਂ 9 ਜੂਨ ਨੂੰ ਥਾਣਾ ਸਦਰ ਮਾਨਸਾ ਅੱਗੇ ਰੋਸ ਧਰਨਾ ਲਗਾਇਆ ਜਾਵੇਗਾ | ਸੀਨੀਅਰ ਮੀਤ ਪ੍ਰਧਾਨ ਜਗਰਾਜ ਸਿੰਘ ਨੇ ਦੱਸਿਆ ਕਿ ਨਿੱਜੀ ਝਗੜੇ ਦੌਰਾਨ ਥਾਣੇਦਾਰ ਗੁਰਮੇਲ ਸਿੰਘ ਨੇ ਸਾਥੀਆਂ ਨਾਲ ਕੁਲਦੀਪ ਸਿੰਘ ਖਿਆਲਾ ਕਲਾਂ ਦੀ ਕੁੱਟਮਾਰ ਕਰ ਕੇ ਗੰਭੀਰ ਜ਼ਖ਼ਮੀ ਕਰ ਦਿੱਤਾ ਸੀ | ਉਨ੍ਹਾਂ ਦੱਸਿਆ ਕਿ ਲੰਘੀ 24 ਮਈ ਨੂੰ ਜਥੇਬੰਦੀ ਵਲੋਂ ਪੁਲਿਸ ਚੌਂਕੀ ਠੂਠਿਆਂਵਾਲੀ ਦਾ ਘਿਰਾਓ ਕੀਤਾ ਗਿਆ ਸੀ | ਇਸ ਮੌਕੇ ਚੌਂਕੀ ਇੰਚਾਰਜ ਨੇ ਥਾਣੇਦਾਰ ਖ਼ਿਲਾਫ਼ ਖ਼ਿਲਾਫ਼ ਹਫ਼ਤੇ 'ਚ ਮੁਕੱਦਮਾ ਦਰਜ ਕਰਨ ਦਾ ਭਰੋਸਾ ਦਿੱਤਾ ਸੀ ਪ੍ਰੰਤੂ ਹਾਲੇ ਤੱਕ ਕੋਈ ਕਾਰਵਾਈ ਨਹੀਂ ਕੀਤੀ ਗਈ |