ਬਠਿੰਡਾ, 4 ਜੂਨ (ਅੰਮਿ੍ਤਪਾਲ ਸਿੰਘ ਵਲ੍ਹਾਣ): ਪਿ੍ੰਸੀਪਲ ਡਾ. ਜਯੋਤਸਨਾ ਦੀ ਯੋਗ ਅਗਵਾਈ ਹੇਠ ਸਰਕਾਰੀ ਰਾਜਿੰਦਰਾ ਕਾਲਜ 'ਵਾਤਾਵਰਣ ਦਿਵਸ' ਮਨਾਇਆ ਜਾ ਰਿਹਾ ਹੈ¢ ਇਸ ਸਾਲ ਦੇ ਥੀਮ 'ਵਿਸ਼ਵ ਪੱਧਰ 'ਤੇ ਪਲਾਸਟਿਕ ਪ੍ਰਦੂਸ਼ਣ ਨੂੰ ਖ਼ਤਮ ਕਰਨਾ' ਦੇ ਅਨੁਸਾਰ ਕਾਲਜ ਦੇ ਵਿਦਿਆਰਥੀਆਂ ਅਤੇ ਫੈਕਲਟੀ ਮੈਂਬਰਾਂ ਨੇ ਪਲਾਸਟਿਕ ਦੀ ਵਰਤੋਂ ਨੂੰ ਰੋਕਣ ਲਈ ਇਕ ਜਾਗਰੂਕਤਾ ਮੁਹਿੰਮ ਦਾ ਆਯੋਜਨ ਕੀਤਾ¢ ਵਿਦਿਆਰਥੀਆਂ ਨੂੰ ਪਲਾਸਟਿਕ ਨਾਲ ਹੋਣ ਵਾਲੇ ਨੁਕਸਾਨ ਅਤੇ ਇਸ ਦੇ ਵਿਕਲਪਾਂ ਬਾਰੇ ਜਾਗਰੂਕ ਕੀਤਾ ਗਿਆ¢ ਇਸ ਦੌਰਾਨ ਵਾਤਾਵਰਣ ਨੂੰ ਹਰਿਆ ਭਰਿਆ ਬਣਾਉਣ ਲਈ ਪਿ੍ੰਸੀਪਲ ਡਾ. ਜਯੋਤਸਨਾ ਦੁਆਰਾ ਬੂਟਾ ਲਗਾਉਣ ਦੀ ਮੁਹਿੰਮ ਸ਼ੁਰੂ ਕੀਤੀ ਗਈ ਹੈ¢ ਇਸ ਮੁਹਿੰਮ ਦਾ ਉਦੇਸ਼ ਵਿਦਿਆਰਥੀਆਂ ਅਤੇ ਸਟਾਫ਼ ਵਿਚ ਵਾਤਾਵਰਣ ਸਥਿਰਤਾ ਅਤੇ ਜੰਗਲਾਤ ਦੀ ਮਹੱਤਤਾ ਬਾਰੇ ਜਾਗਰੂਕਤਾ ਪੈਦਾ ਕਰਨਾ ਸੀ¢ ਇਸ ਮੌਕੇ ਬੋਲਦੇ ਹੋਏ ਡਾ. ਜਯੋਤਸਨਾ ਨੇ ਜੰਗਲਾਂ ਦੀ ਕਟਾਈ, ਜਲਵਾਯੂ ਪਰਿਵਰਤਨ ਅਤੇ ਹਵਾ ਪ੍ਰਦੂਸ਼ਣ ਵਰਗੀਆਂ ਵਾਤਾਵਰਣ ਚੁਨੌਤੀਆਂ ਨੂੰ ਹੱਲ ਕਰਨ ਦੀ ਤੁਰੰਤ ਲੋੜ 'ਤੇ ਜ਼ੋਰ ਦਿੱਤਾ¢ ਫੈਕਲਟੀ ਮੈਂਬਰਾਂ, ਗੈਰ-ਅਧਿਆਪਨ ਸਟਾਫ਼ ਅਤੇ ਵਿਦਿਆਰਥੀਆਂ ਨੇ ਇਸ ਮੁਹਿੰਮ ਵਿਚ ਉਤਸ਼ਾਹ ਨਾਲ ਹਿੱਸਾ ਲਿਆ ਅਤੇ ਕੈਂਪਸ ਵਿਚ ਦੇਸੀ ਪ੍ਰਜਾਤੀਆਂ ਦੇ 30 ਤੋਂ ਵੱਧ ਪੌਦੇ ਲਗਾਏ¢