23-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-06-2025

ਮਾਤਾ ਸਾਹਿਬ ਕੌਰ ਗਰਲਜ਼ ਕਾਲਜ ਦਾ ਬੀ.ਸੀ.ਏ ਭਾਗ ਤੀਜਾ ਦਾ ਨਤੀਜਾ ਰਿਹਾ ਸ਼ਾਨਦਾਰ <br/>

Ad Position 21
No active advertisement
ਅਜੀਤ ਡੈਸਕ 05-06-2025
ਤਲਵੰਡੀ ਸਾਬੋ, 4 ਜੂਨ (ਰਣਜੀਤ ਸਿੰਘ ਰਾਜੂ)- ਪੰਜਾਬੀ ਯੂਨੀਵਰਸਿਟੀ ਪਟਿਆਲਾ ਵਲੋਂ ਬੀ.ਸੀ.ਏ ਭਾਗ ਤੀਜਾ ਦੇ ਐਲਾਨੇ ਗਏ ਨਤੀਜਿਆਂ ਮੁਤਾਬਿਕ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮਿ੍ਤਸਰ ਸਾਹਿਬ ਦੇ ਪ੍ਰਬੰਧ ਅਧੀਨ ਚੱਲ ਰਹੀ ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਮਾਤਾ ਸਾਹਿਬ ਕੌਰ ਗਰਲਜ਼ ਕਾਲਜ, ਤਲਵੰਡੀ ਸਾਬੋ ਦੀਆਂ ਵਿਦਿਆਰਥਣਾਂ ਨੇ ਫਿਰ ਮੱਲਾਂ ਮਾਰੀਆਂ ਹਨ | ਕਾਲਜ ਪ੍ਰਬੰਧਕਾਂ ਵਲੋਂ ਜਾਰੀ ਪ੍ਰੈੱਸ ਬਿਆਨ ਮੁਤਾਬਿਕ ਪੰਜਾਬੀ ਯੂਨੀਵਰਸਿਟੀ ਪਟਿਆਲਾ ਵਲੋਂ ਐਲਾਨੇ ਗਏ ਬੀਸੀਏ ਭਾਗ ਤੀਜਾ ਸਮੈਸਟਰ ਪੰਜਵਾਂ ਦੇ ਨਤੀਜਿਆਂ ਵਿਚ ਕਾਲਜ ਦੇ ਵਿਦਿਆਰਥੀਆਂ ਦਾ ਨਤੀਜਾ ਸੌ ਫ਼ੀਸਦੀ ਰਿਹਾ | ਕਾਲਜ ਰਜਿਸਟਰਾਰ ਪ੍ਰੋ ਸ਼ਾਲਿਨੀ ਸਹਿਗਲ ਅਤੇ ਵਿਭਾਗ ਮੁਖੀ ਡਾ. ਇੰਦਰਪ੍ਰੀਤ ਕੌਰ ਨੇ ਐਲਾਨੇ ਹੋਏ ਨਤੀਜਿਆਂ ਬਾਰੇ ਦੱਸਦਿਆਂ ਕਿਹਾ ਕਿ ਵਿਦਿਆਰਥਣ ਇੰਦਰਜੀਤ ਕੌਰ ਨੇ 78.3 ਫ਼ੀਸਦੀ ਅੰਕ ਹਾਸਲ ਕਰਕੇ ਪਹਿਲਾ ਸਥਾਨ, ਲਵਪ੍ਰੀਤ ਕੌਰ ਨੇ 78 ਫ਼ੀਸਦੀ ਅੰਕ ਲੈ ਕੇ ਦੂਜਾ ਸਥਾਨ ਅਤੇ ਜਸਪ੍ਰੀਤ ਕੌਰ ਨੇ 76 ਫ਼ੀਸਦੀ ਅੰਕ ਹਾਸਲ ਕਰਕੇ ਤੀਜਾ ਸਥਾਨ ਹਾਸਲ ਕੀਤਾ | ਇਸ ਮੌਕੇ ਡਾ. ਸਪਨਜੀਤ ਕੌਰ, ਪ੍ਰੋ.ਕਿਰਨ ਬਾਲਾ ਅਤੇ ਪ੍ਰੋ.ਮੋਨਿਕਾ ਬਾਂਸਲ ਨੇ ਵਿਦਿਆਰਥੀਆਂ ਨੂੰ ਸ਼ੁੱਭ ਇੱਛਾਵਾਂ ਦਿੱਤੀਆਂ | ਕਾਲਜ ਪਿ੍ੰਸੀਪਲ ਡਾ. ਕਮਲਪ੍ਰੀਤ ਕੌਰ ਨੇ ਇਸ ਪ੍ਰਾਪਤੀ ਦਾ ਸਿਹਰਾ ਕਾਲਜ ਦੇ ਮਿਹਨਤੀ ਸਟਾਫ਼ ਮੈਂਬਰਜ਼ ਨੂੰ ਦਿੱਤਾ ਅਤੇ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਪਿਆਂ ਨੂੰ ਵਧਾਈ ਦੇਣ ਦੇ ਨਾਲ ਨਾਲ ਵਿਦਿਆਰਥੀਆਂ ਨੂੰ ਹੋਰ ਮਿਹਨਤ ਕਰ ਆਪਣੇ ਵੱਡੇ ਨਿਸ਼ਾਨਿਆਂ ਨੂੰ ਪੂਰਾ ਕਰਨ ਲਈ ਪ੍ਰੇਰਿਤ ਕੀਤਾ | ਉੱਧਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਅਤੇ ਸਕੱਤਰ ਵਿੱਦਿਆ ਇੰਜੀ: ਸੁਖਮਿੰਦਰ ਸਿੰਘ ਨੇ ਵਿਦਿਆਰਥੀਆਂ ਨੂੰ ਮੁਬਾਰਕਬਾਦ ਦਿੰਦਿਆਂ ਹੋਇਆ ਸੰਸਥਾ ਦੀ ਇਸ ਅਕਾਦਮਿਕ ਪ੍ਰਾਪਤੀ ਲਈ ਕਾਲਜ ਪਿ੍ੰਸੀਪਲ ਡਾ. ਕਮਲਪ੍ਰੀਤ ਕੌਰ ਅਤੇ ਸਮੂਹ ਸਟਾਫ਼ ਦੀ ਸ਼ਲਾਘਾ ਕੀਤੀ |

Ad Position 22
No active advertisement
ਪਿਛਲੀ ਖ਼ਬਰ ਪਿੰਡ ਵਿਕਾਊ ਹੈ ਦਾ ਪੋਸਟਰ ਲਗਾਉਣ ਵਾਲੇ ਨੌਜਵਾਨ ਨੂੰ ਪੁਲਿਸ ਦੀ ਧਮਕੀ ਤੋਂ ਬਾਅਦ ਨੌਜਵਾਨ ਦੇ ਹੱਕ ਵਿਚ ਡਟਿਆ ਪੂਰਾ ਪਿ... ਅਗਲੀ ਖ਼ਬਰ ਸਰਕਾਰੀ ਹਾਈ ਸਕੂਲ ਚੁੱਘੇ ਖ਼ੁਰਦ ਵਿਚ 7 ਰੋਜ਼ਾ ਭਾਰਤੀਆ ਭਾਸ਼ਾ ਸਮਰ ਕੈਂਪ ਲਗਾਇਆ <br/>
Ad Position 24