ਗੋਨਿਆਣਾ, 4 ਜੂਨ (ਲਛਮਣ ਦਾਸ ਗਰਗ)- ਸੂਬਾ ਸਰਕਾਰ ਅਤੇ ਪੰਜਾਬ ਪੁਲਿਸ ਵਲੋਂ ਚਲਾਈ ਜਾ ਰਹੀ ਯੁੱਧ ਨਸ਼ਿਆਂ ਵਿਰੁੱਧ' ਦੇ ਤਹਿਤ ਥਾਣਾ ਨੇਹੀਆਂ ਵਾਲਾ ਦੇ ਅਧੀਨ ਪੈਂਦੀ ਪੁਲਿਸ ਚੌਕੀ ਕਿਲੀ ਨਿਹਾਲ ਸਿੰਘ ਵਾਲਾ ਦੇ ਇੰਚਾਰਜ ਅੰਮਿ੍ਤਪਾਲ ਸਿੰਘ ਵਲੋਂ 2 ਨਸ਼ਾ ਤਸਕਰਾਂ ਨੂੰ ਪਿੰਡ ਬੁਰਜ ਮਹਿਮਾ ਨਜ਼ਦੀਕ 32 ਗ੍ਰਾਮ ਹੈਰੋਇਨ (ਚਿੱਟਾ) ਸਮੇਤ ਕਾਬੂ ਕੀਤਾ ਹੈ | ਦੋਸ਼ੀਆਂ ਦੀ ਪਹਿਚਾਣ ਮਨਪ੍ਰੀਤ ਸਿੰਘ ਪੁੱਤਰ ਐਸਰ ਸਿੰਘ ਕੋਠੇ ਸੰਧੂਆਂ ਵਾਲੇ ਅਤੇ ਅਨਮੋਲਪ੍ਰੀਤ ਸਿੰਘ ਪੁੱਤਰ ਸਖਵੰਤ ਸਿੰਘ ਪਿੰਡ ਮਹਿਮਾ ਸਵਾਈ ਵਜੋਂ ਹੋਈ ਹੈ | ਪੁਲਿਸ ਅਨੁਸਾਰ ਦੋਨੇਂ ਨਸ਼ਾ ਤਸਕਰ ਚਿੱਟਾ ਵੇਚਣ ਦਾ ਕੰਮ ਕਰਦੇ ਸਨ, ਥਾਣਾ ਨੇਹੀਆਂ ਵਾਲਾ ਦੀ ਪੁਲਿਸ ਵਲੋਂ ਕਾਰਵਾਈ ਕਰਦਿਆਂ ਦੋਨੋਂ ਨਸ਼ਾ ਤਸਕਰਾਂ ਮਨਪ੍ਰੀਤ ਸਿੰਘ ਕੋਠੇ ਸੰਧੂਆਂ ਵਾਲੇ, ਅਨਮੋਲਪ੍ਰੀਤ ਸਿੰਘ ਮਹਿਮਾ ਸਵਾਈ ਖਿਲਾਫ ਐਨ.ਡੀ.ਪੀ.ਐਸ. ਐਕਟ ਦੀਆਂ ਧਰਾਵਾਂ ਤਹਿਤ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ |