23-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-06-2025

ਸਾਕਾ ਨੀਲਾ ਤਾਰਾ ਦੇ ਸ਼ਹੀਦਾਂ ਨੂੰ ਸਮਰਪਿਤ ਅਖੰਡ ਪਾਠ ਸਾਹਿਬ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਕੀਤੇ ਪ੍ਰਕਾਸ਼

Ad Position 21
No active advertisement
ਅਜੀਤ ਡੈਸਕ 05-06-2025
ਤਲਵੰਡੀ ਸਾਬੋ, 4 ਜੂਨ (ਰਣਜੀਤ ਸਿੰਘ ਰਾਜੂ)- ਜਿੱਥੇ ਸਮੁੱਚਾ ਸਿੱਖ ਜਗਤ 'ਸਾਕਾ ਨੀਲਾ ਤਾਰਾ' ਦੇ ਸ਼ਹੀਦਾਂ ਨੂੰ ਯਾਦ ਕਰਦਿਆਂ ਘੱਲੂਘਾਰਾ ਹਫ਼ਤਾ ਮਨ੍ਹਾ ਰਿਹਾ ਹੈ ਉੱਥੇ ਅੱਜ ਸਿੱਖ ਕੌਮ ਦੇ ਚੌਥੇ ਤਖਤ, ਤਖਤ ਸ੍ਰੀ ਦਮਦਮਾ ਸਾਹਿਬ ਵਿਖੇ ਵੀ ਸਾਕਾ ਨੀਲਾ ਤਾਰਾ ਦੇ ਸ਼ਹੀਦਾਂ ਨੂੰ ਸਮਰਪਿਤ ਕਰਕੇ ਸ੍ਰੀ ਅਖੰਡ ਪਾਠ ਸਾਹਿਬ ਪ੍ਰਕਾਸ਼ ਕੀਤੇ ਗਏ | ਅੱਜ ਤਖਤ ਸਾਹਿਬ ਦੇ ਗੁ: ਦਮਦਮਾ ਸਾਹਿਬ ਵਿਖੇ ਅਖੰਡ ਪਾਠ ਸਾਹਿਬ ਦੀ ਆਰੰਭਤਾ ਕੀਤੀ ਗਈ | ਅਰਦਾਸ ਹੈੱਡ ਗ੍ਰੰਥੀ ਗਿਆਨੀ ਜਗਤਾਰ ਸਿੰਘ ਨੇ ਕੀਤੀ ਜਦੋਂਕਿ ਆਰੰਭਤਾ ਮੌਕੇ ਤਖਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਬਾਬਾ ਟੇਕ ਸਿੰਘ ਵਿਸ਼ੇਸ਼ ਤੌਰ 'ਤੇ ਮੌਜੂਦ ਰਹੇ | ਆਰੰਭਤਾ ਉਪਰੰਤ ਗੱਲਬਾਤ ਕਰਦਿਆਂ ਸਿੰਘ ਸਾਹਿਬ ਬਾਬਾ ਟੇਕ ਸਿੰਘ ਨੇ ਕਿਹਾ ਕਿ ਸਿੱਖਾਂ ਨੂੰ ਸਬਕ ਸਿਖਾਉਣ ਦੀ ਮੰਸ਼ਾਂ ਨਾਲ ਤਤਕਾਲੀ ਕੇਂਦਰ ਦੀ ਇੰਦਰਾ ਗਾਂਧੀ ਦੀ ਅਗਵਾਈ ਵਾਲੀ ਕਾਂਗਰਸੀ ਸਰਕਾਰ ਨੇ ਟੈਂਕਾਂ ਤੋਪਾਂ ਨਾਲ ਸਿੱਖਾਂ ਦੇ ਪਾਵਨ ਅਸਥਾਨ ਸ੍ਰੀ ਅਕਾਲ ਤਖਤ ਸਾਹਿਬ 'ਤੇ ਹਮਲਾ ਕਰਦਿਆਂ ਅਕਾਲ ਤਖਤ ਸਾਹਿਬ ਨੂੰ ਢਾਹ ਦਿੱਤਾ ਜਦੋਂਕਿ ਦੂਜੇ ਪਾਸੇ ਸੰਤ ਬਾਬਾ ਜਰਨੈਲ ਸਿੰਘ ਖ਼ਾਲਸਾ ਭਿੰਡਰਾਂਵਾਲਿਆਂ, ਭਾਈ ਅਮਰੀਕ ਸਿੰਘ, ਜਰਨਲ ਸੁਬੇਗ ਸਿੰਘ ਅਤੇ ਬਾਬਾ ਠਾਰ੍ਹਾ ਸਿੰਘ ਸਮੇਤ ਸੈਂਕੜੇ ਸਿੱਖ ਯੋਧਿਆਂ ਨੇ ਪਾਵਨ ਅਸਥਾਨਾਂ ਦੀ ਰਾਖੀ ਤਹਿਤ ਫ਼ੌਜਾਂ ਨੂੰ ਮੂੰਹ ਤੋੜਵਾਂ ਜਵਾਬ ਦਿੰਦਿਆਂ ਸ਼ਹੀਦੀ ਹਾਸਲ ਕੀਤੀ | ਸਿੰਘ ਸਾਹਿਬ ਨੇ ਕਿਹਾ ਕਿ ਸ੍ਰੀ ਗੁਰੂ ਅਰਜਨ ਦੇਵ ਦੇ ਸ਼ਹੀਦੀ ਦਿਹਾੜੇ ਮੌਕੇ ਸਰਕਾਰ ਵਲੋਂ ਕੀਤੇ ਇਸ ਓਪਰੇਸ਼ਨ ਦੌਰਾਨ ਸੈਂਕੜੇ ਸਿੰਘ/ ਸਿੰਘਣੀਆਂ ਅਤੇ ਭੁਜੰਗੀ ਵੀ ਫ਼ੌਜ ਦੀਆਂ ਗੋਲੀਆਂ ਦਾ ਸ਼ਿਕਾਰ ਬਣੇ ਜਿਨ੍ਹਾਂ ਦਾ ਕਸੂਰ ਸਿਰਫ਼ ਇਹ ਸੀ ਕਿ ਉਹ ਆਪਣੇ ਮੁਕੱਦਸ ਅਸਥਾਨ ਸ੍ਰੀ ਦਰਬਾਰ ਸਾਹਿਬ ਦੇ ਦਰਸ਼ਨਾਂ ਲਈ ਆਏ ਹੋਏ ਸਨ | ਉਨ੍ਹਾਂ ਕਿਹਾ ਕਿ ਅੱਜ 41 ਸਾਲ੍ਹ ਬਾਅਦ ਵੀ ਕੌਮ ਇਸ ਸਾਕੇ ਨੂੰ ਕੱਲ੍ਹ ਵਾਂਗ ਯਾਦ ਕਰ ਰਹੀ ਹੈ ਅਤੇ 6 ਜੂਨ ਨੂੰ ਸ਼ਹੀਦਾਂ ਨੂੰ ਤਖਤ ਸ੍ਰੀ ਦਮਦਮਾ ਸਾਹਿਬ ਵਿਖੇ ਵੀ ਸ਼ਰਧਾਂਜਲੀਆਂ ਭੇਟ ਕੀਤੀਆਂ ਜਾਣਗੀਆਂ | ਆਰੰਭਤਾ ਮੌਕੇ ਤਖਤ ਸਾਹਿਬ ਦੇ ਮੈਨੇਜਰ ਭਾਈ ਗੁਰਵਿੰਦਰ ਸਿੰਘ, ਵਧੀਕ ਮੈਨੇਜਰ ਗੁਰਦੇਵ ਸਿੰਘ ਸੰਧੂ, ਗ੍ਰੰਥੀ ਭਾਈ ਜਸਪਾਲ ਸਿੰਘ, ਬਲਜੀਤ ਸਿੰਘ ਨਿੱਜੀ ਸਹਾਇਕ ਸਿੰਘ ਸਾਹਿਬ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਫੁੱਲੋਖਾਰੀ-ਕਣਕਵਾਲ ਸੜਕ ਦਾ ਨਿਰਮਾਣ ਕਾਰਜ ਸ਼ੁਰੂ ਅਗਲੀ ਖ਼ਬਰ 'ਯੁੱਧ ਨਸ਼ਿਆਂ ਵਿਰੁੱਧ' ਪੁਲਿਸ ਨੇ 32 ਗ੍ਰਾਮ ਚਿੱਟੇ ਸਮੇਤ 2 ਨਸ਼ਾ ਤਸਕਰਾਂ ਨੂੰ ਕੀਤਾ ਕਾਬੂ
Ad Position 24