ਬਠਿੰਡਾ, 4 ਜੂਨ (ਵੀਰਪਾਲ ਸਿੰਘ)-ਪੁਲਿਸ ਵਲੋਂ ਦੋ ਵਿਅਕਤੀਆਂ ਨੂੰ 5.50 ਗ੍ਰਾਮ ਹੈਰੋਇਨ ਸਮੇਤ ਗਿ੍ਫ਼ਤਾਰ ਕੀਤ ਹੈ | ਜਿਨ੍ਹਾਂ 'ਤੇ ਨਸ਼ਾ ਰੋਕੂ ਐਕਟ ਅਧੀਨ ਮੁਕੱਦਮਾ ਦਰਜ ਕਰ ਲਿਆ ਹੈ | ਤਫ਼ਤੀਸ਼ੀ ਅਧਿਕਾਰੀ ਰਣਜੀਤ ਸਿੰਘ ਨੇ ਦੱਸਿਆ ਕਿ ਥਾਣਾ ਥਰਮਲ ਪੁਲਿਸ ਵਲੋਂ ਸਥਾਨਕ ਖੇਤਾ ਸਿੰਘ ਬਸਤੀ ਤੋਂ ਦੋ ਸ਼ੱਕੀ ਵਿਅਕਤੀਆਂ ਨੂੰ ਗਿ੍ਫ਼ਤਾਰ ਕੀਤਾ ਗਿਆ | ਜਿਨ੍ਹਾਂ ਦੀ ਤਲਾਸ਼ੀ ਦੌਰਾਨ 5.50 ਗ੍ਰਾਮ ਹੈਰੋਇਨ ਬਰਾਮਦ ਹੋਈ ਹੈ | ਗਿ੍ਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਹਿਚਾਣ ਕੁਲਵੀਰ ਸਿੰਘ ਅਤੇ ਜਸਵੀਰ ਸਿੰਘ ਦੋਂਵੇ ਵਾਸੀ ਬਠਿੰਡਾ ਵਜੋਂ ਹੋਈ ਹੈ | ਜਿਨ੍ਹਾਂ 'ਤੇ ਥਾਣਾ ਥਰਮਲ ਵਿਖੇ ਨਸ਼ਾ ਰੋਕੂ ਐਕਟ ਅਧੀਨ ਮੁਕੱਦਮਾ ਦਰਜ ਕੀਤਾ ਗਿਆ ਹੈ |