ਭਗਤਾ ਭਾਈਕਾ, 4 ਜੂਨ (ਸੁਖਪਾਲ ਸਿੰਘ ਸੋਨੀ)-ਖਾਦੀ ਅਤੇ ਇੰਡਸਟਰੀ ਬੋਰਡ ਪੰਜਾਬ ਦੇ ਚੇਅਰਮੈਨ ਇੰਦਰਜੀਤ ਸਿੰਘ ਮਾਨ ਨੂੰ ਹੁਣ ਆਮ ਆਦਮੀ ਪਾਰਟੀ ਵਲੋਂ ਮਾਲਵਾ ਪੱਛਮੀ ਦਾ ਸਟੇਟ ਸੈਕਟਰੀ ਨਿਯੱੁਕਤ ਕਰਨ ਨੂੰ ਲੈ ਕੇ ਹਲਕੇ ਅੰਦਰ ਖੁਸ਼ੀ ਦੀ ਲਹਿਰ ਪਾਈ ਕਾ ਰਹੀ ਹੀ | ਇਸ ਨਿਯੱੁਕਤੀ ਉਪਰ ਚੇਅਰਮੈਨ ਇੰਦਰਜੀਤ ਸਿੰਘ ਮਾਨ ਵਲੋਂ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ, ਪੰਜਾਬ ਦੇ ਮੁੱਖ ਮੰਤਰੀ , ਪੰਜਾਬ ਇੰਚਾਰਜ ਮਨੀਸ਼ ਸਿਸੋਦੀਆ, ਡਾ: ਸੰਦੀਪ ਪਾਠਕ, ਸਤਿੰਦਰ ਜੈਨ, ਪੰਜਾਬ ਪ੍ਰਧਾਨ ਅਮਨ ਅਰੋੜਾ, ਸਹਿ ਪ੍ਰਧਾਨ ਸ਼ੈਰੀ ਕਲਸੀ ਅਤੇ ਆਮ ਆਦਮੀ ਪਾਰਟੀ ਦੀ ਸਮੁੱਚੀ ਲੀਡਰਸ਼ਿਪ ਦਾ ਤਹਿ ਦਿਲੋਂ ਧੰਨਵਾਦ ਕੀਤਾ ਗਿਆ ਹੈ | ਸ: ਮਾਨ ਟਰੱਕ ਯੂਨੀਅਨ ਭਗਤਾ ਭਾਈਕਾ ਦੇ ਪ੍ਰਧਾਨ ਵਜੋਂ ਸ਼ਾਨਦਾਰ ਸੇਵਾਵਾਂ ਨਿਭਾ ਚੁੱਕੇ ਹਨ | ਸ: ਮਾਨ ਦੀਆਂ ਪਾਰਟੀ ਪ੍ਰਤੀ ਸੇਵਾਵਾਂ ਨੂੰ ਦੇਖਦੇ ਹੋਏ ਆਪ ਵਲੋਂ ਸਾਲ 2022 ਦੌਰਾਨ ਨੂੰ ਖਾਦੀ ਅਤੇ ਇੰਡਸਟਰੀ ਬੋਰਡ ਪੰਜਾਬ ਦੇ ਚੇਅਰਮੈਨ ਨਿਯੁੱਕਤ ਕਰ ਦਿੱਤਾ ਗਿਆ | ਇਸ ਬੋਰਡ ਅੰਦਰ ਵੀ ਬਾਖੂਬੀ ਸੇਵਾਵਾਂ ਨਿਭਾ ਰਹੇ ਹਨ | ਪਾਰਟੀ ਹਾਈਕਮਾਂਡ ਵਲੋਂ ਲਗਾਈ ਗਈ ਜਿੰਮੇਵਾਰੀ ਨੂੰ ਇੰਦਰਜੀਤ ਸਿੰਘ ਮਾਨ ਨੇ ਗੁਜਰਾਤ ਚੋਣਾਂ, ਹਰਿਆਣਾ ਚੋਣਾਂ, ਦਿੱਲੀ ਚੋਣਾਂ ਅਤੇ ਜਲੰਧਰ ਜ਼ਿਮਨੀ ਚੋਣ ਅੰਦਰ ਪਾਰਟੀ ਦੀ ਮਜ਼ਬੂਤੀ ਲਈ ਸਖ਼ਤ ਮਿਹਨਤ ਕੀਤੀ ਗਈ | ਉਹ ਅੱਜ ਕੱਲ੍ਹ ਲੁਧਿਆਣਾ ਜ਼ਿਮਨੀ ਚੋਣ ਲਈ ਪ੍ਰਚਾਰ ਕਰ ਰਹੇ ਹਨ | ਯੂਥ ਵਿਚ ਸ: ਮਾਨ ਦੀ ਖਿੱਚ ਨੂੰ ਦੇਖਦੇ ਹੋਏ ਹਾਈਕਮਾਂਡ ਵਲੋਂ ਉਨ੍ਹਾਂ ਨੂੰ ਯੂਥ ਵਿੰਗ ਆਪ ਦੇ ਸੂਬਾਈ ਜਨਰਲ ਸਕੱਤਰ ਵਜੋਂ ਵੀ ਜ਼ਿੰਮੇਵਾਰੀ ਦਿੱਤੀ ਗਈ ਹੋਈ ਹੈ | ਚੇਅਰਮੈਨ ਇੰਦਰਜੀਤ ਮਾਨ ਨੇ ਕਿਹਾ ਕਿ ਪਾਰਟੀ ਹਾਈਕਮਾਂਡ ਵਲੋਂ ਉਨ੍ਹਾਂ ਨੂੰ ਮਾਲਵਾ ਪੱਛਮੀ ਜ਼ੋਨ ਦੇ ਸਟੇਟ ਸੈਕਟਰੀ ਦੀ ਜੋ ਜ਼ਿੰਮੇਵਾਰੀ ਸੌਂਪੀ ਗਈ ਹੈ, ਉਪਰੰਤ ਉਹ ਪਾਰਟੀ ਦੀ ਬੇਹਤਰੀ ਲਈ ਅਣਥੱਕ ਮਿਹਨਤ ਕਰਨਗੇ | ਉਨ੍ਹਾਂ ਪਾਰਟੀ ਹਾਈਕਮਾਂਡ, ਪਾਰਟੀ ਅਹੱੁਦੇਦਾਰ ਅਤੇ ਵਲੰਟੀਅਰਾਂ ਨੂੰ ਹਮੇਸ਼ਾ ਹੀ ਮਿਹਨਤ, ਇਮਾਨਦਾਰੀ ਅਤੇ ਤਨ-ਮਨ ਨਾਲ ਕੰਮ ਕਰਨ ਦਾ ਭਰੋਸਾ ਦਿੱਤਾ |