23-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-06-2025

ਘੱਲੂਘਾਰਾ ਦਿਵਸ ਮੌਕੇ ਗਿਆਨੀ ਗੜਗੱਜ ਕੌਮ ਨੂੰ ਸੰਦੇਸ਼ ਜਾਰੀ ਨਾ ਕਰਨ- ਗੁਰਦੀਪ ਸਿੰਘ ਬਠਿੰਡਾ

Ad Position 21
No active advertisement
ਅਜੀਤ ਡੈਸਕ 05-06-2025
ਬਠਿੰਡਾ, 4 ਜੂਨ (ਅੰਮਿ੍ਤਪਾਲ ਸਿੰਘ ਵਲ੍ਹਾਣ): ਯੂਨਾਈਟਿਡ ਅਕਾਲੀ ਦਲ ਦੇ ਪ੍ਰਧਾਨ ਭਾਈ ਗੁਰਦੀਪ ਸਿੰਘ ਬਠਿੰਡਾ ਨੇ ਕਿਹਾ ਕਿ 6 ਜੂਨ ਨੂੰ ਘੱਲੂਘਾਰਾ ਦਿਵਸ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਜਥੇਦਾਰ ਕੁਲਦੀਪ ਸਿੰਘ ਗੜਗੱਜ ਕੌਮ ਨੂੰ ਸੰਦੇਸ਼ ਜਾਰੀ ਨਾ ਕਰਨ | ਇਸ ਦੇ ਲਈ ਸ਼ੋ੍ਰਮਣੀ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੂੰ ਚਾਹੀਦਾ ਕਿ ਉਹ ਕਿਸੇ ਵੀ ਟਕਰਾਅ ਨੂੰ ਟਾਲਣ ਲਈ ਜੱਥੇਦਾਰ ਗੜਗੱਜ ਨੂੰ ਰੋਕਣ ਅਤੇ ਇਸ ਮੌਕੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਜੀ ਹੀ ਸੰਦੇਸ਼ ਪੜ੍ਹਨ | ਭਾਈ ਗੁਰਦੀਪ ਸਿੰਘ ਨੇ ਸਪਸ਼ਟ ਕੀਤਾ ਕਿ ਸਾਡੀ ਜਥੇਬੰਦੀ ਭਾਈ ਜਗਤਾਰ ਸਿੰਘ ਹਵਾਰਾ ਨੂੰ ਜੱਥੇਦਾਰ ਸ੍ਰੀ ਅਕਾਲ ਤਖਤ ਸਾਹਿਬ ਮੰਨਦੀ ਹੈ, ਅਸੀਂ ਪੰਥਕ ਸਹਿਮਤੀ ਨਾਲ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਅਤੇ ਹਟਾਉਣ ਸੰਬੰਧੀ ਵਿਧੀ ਵਿਧਾਨ ਬਣਾ ਕੇ ਜੱਥੇਦਾਰ ਸ੍ਰੀ ਅਕਾਲ ਤਖਤ ਸਾਹਿਬ ਦੀ ਨਿਯੁਕਤੀ ਦੇ ਹੱਕ ਵਿੱਚ ਹਾਂ | ਇਸ ਕਰਕੇ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰਾਂ ਪ੍ਰਤੀ ਪਈ ਦੁਬਿਧਾ ਖ਼ਤਮ ਹੋਣੀ ਚਾਹੀਦੀ ਹੈ, ਪਰ ਉਨ੍ਹਾਂ ਨੂੰ ਜੱਥੇਦਾਰ ਕੁਲਦੀਪ ਸਿੰਘ ਗੜਗੱਜ ਦੀ ਨਿਯੁਕਤੀ ਪ੍ਰਵਾਨ ਨਹੀਂ | ਉਨ੍ਹਾਂ ਕਿਹਾ ਕਿ ਭਾਈ ਧਾਮੀ ਸਰਬੱਤ ਖ਼ਾਲਸਾ ਦੇ ਕਾਰਜਕਾਰੀ ਜਥੇਦਾਰ ਭਾਈ ਧਿਆਨ ਸਿੰਘ ਮੰਡ ਨਾਲ ਵੀ ਸੰਪਰਕ ਕਰਨ ਅਤੇ ਉਨ੍ਹਾਂ ਨੂੰ ਸਾਂਝੇ ਰੂਪ ਵਿਚ ਸਾਰੇ ਗਿਆਨੀ ਰਘਬੀਰ ਸਿੰਘ ਦੇ ਸੰਦੇਸ਼ ਦੇਣ ਉੱਪਰ ਸਹਿਮਤ ਕਰਨ |
Ad Position 22
No active advertisement
ਪਿਛਲੀ ਖ਼ਬਰ ਭਾਰਤ ਮਾਲਾ ਸੜਕ ਦੇ ਪੁਲ ਨੂੰ ਚੌੜਾ ਤੇ ਉੱਚਾ ਕਰਨ ਦੀ ਮੰਗ ਅਗਲੀ ਖ਼ਬਰ ਹਲਕੇ ਦੇ ਵਿਕਾਸ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ -ਵਿਧਾਇਕ ਬਲਕਾਰ ਸਿੱਧੂ
Ad Position 24