23-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-06-2025

ਸ਼ਹੀਦੀ ਦਿਹਾੜੇ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ

Ad Position 21
No active advertisement
ਅਜੀਤ ਡੈਸਕ 05-06-2025
ਰਾਮਪੁਰਾ ਫੂਲ, 4 ਜੂਨ (ਹੇਮੰਤ ਕੁਮਾਰ ਸ਼ਰਮਾ)-ਸ਼ਹੀਦਾਂ ਦੇ ਸਿਰਤਾਜ ਪੰਚਮ ਪਾਤਸ਼ਾਹ ਸ੍ਰੀ ਗੁਰੂ ਅਰਜੁਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਥਾਨਕ ਸ਼ਹਿਰ ਦੇ ਗੁਰਦੁਆਰਾ ਬਾਬਾ ਜੀਵਨ ਸਿੰਘ ਜੀ (ਗਾਂਧੀ ਨਗਰ) ਰਾਮਪੁਰਾ ਫੂਲ ਵਲੋਂ ਸੰਗਤਾਂ ਦੇ ਸਹਿਯੋਗ ਨਾਲ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ | ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਹੋਏ ਗੁਰਦੁਆਰਾ ਸਾਹਿਬ ਦੇ ਪ੍ਰਧਾਨ ਜਗਜੀਤ ਸਿੰਘ ਪੂਹਲਾ ਨੇ ਦੱਸਿਆ ਕਿ ਇਹ ਨਗਰ ਕੀਰਤਨ ਗੁਰਦੁਆਰਾ ਸਾਹਿਬ ਤੋਂ ਚੱਲਕੇ ਸ਼ਹਿਰ ਦੇ ਵੱਖ-ਵੱਖ ਬਾਜ਼ਾਰਾਂ ਵਿਚ ਦੀ ਹੁੰਦਾ ਹੋਇਆ ਸ਼ਾਮ ਸਮੇਂ ਗੁਰਦੁਆਰਾ ਸਾਹਿਬ ਵਿਖੇ ਸਮਾਪਤ ਹੋਇਆ | ਇਸ ਦੌਰਾਨ ਵੱਖ-ਵੱਖ ਪੜਾਵਾਂ 'ਤੇ ਪੰਜ ਪਿਆਰਿਆਂ ਨੂੰ ਸਿਰੋਪਾਓ ਭੇਟ ਕੀਤੇ ਗਏ | ਇਸ ਨਗਰ ਕੀਰਤਨ ਦੌਰਾਨ ਸੰਗਤਾਂ ਦੇ ਲਈ ਵੱਖ-ਵੱਖ ਪੜਾਵਾਂ 'ਤੇ ਠੰਡੇ ਮਿੱਠੇ ਜਲ ਦੀਆਂ ਛਬੀਲਾਂ ਲਗਾਈਆਂ ਗਈਆਂ | ਇਸ ਦੌਰਾਨ ਵੱਖ-ਵੱਖ ਢਾਡੀ ਜਥਿਆ ਅਤੇ ਕੀਰਤਨੀ ਜਥਿਆ ਵਲੋਂ ਗੁਰੂ ਸਾਹਿਬ ਦੀਆਂ ਸਿੱਖਿਆਵਾਂ 'ਤੇ ਚੱਲਣ ਲਈ ਪ੍ਰੇਰਿਤ ਕੀਤਾ ਗਿਆ | ਨਗਰ ਕੀਰਤਨ ਦੌਰਾਨ ਗੁਰਦੁਆਰਾ ਸਾਹਿਬ ਮਹਿਰਾਜ ਬਸਤੀ ਵਲੋਂ ਸੰਗਤ ਲਈ ਲੰਗਰ ਲਗਾਇਆ ਗਿਆ |
Ad Position 22
No active advertisement
ਪਿਛਲੀ ਖ਼ਬਰ -ਮਾਮਲਾ ਸ਼ਿਕਾਇਤਕਰਤਾ ਦੀ ਕੁੱਟਮਾਰ ਦਾ-ਪੀੜਤ ਨੇ ਡੀ.ਆਈ.ਜੀ. ਬਠਿੰਡਾ ਰੇਂਜ ਅਤੇ ਐਸ.ਐਸ.ਪੀ. ਬਠਿੰਡਾ ਨੂੰ ਦਿੱਤੀ ਦਰਖਾਸਤ... ਅਗਲੀ ਖ਼ਬਰ ਮੱਕੀ ਦੀ ਕਾਸ਼ਤ ਕਰਨ ਵਾਲੇ ਕਿਸਾਨਾਂ ਨੂੰ 7 ਹਜ਼ਾਰ ਰੁਪਏ ਪ੍ਰਤੀ ਏਕੜ ਪ੍ਰੋਤਸਾਹਨ ਰਾਸ਼ੀ ਦਿੱਤੀ ਜਾਵੇਗੀ- ਡਿਪਟੀ ਕਮਿਸ...
Ad Position 24