22-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-08-2025

ਬਠਿੰਡਾ 'ਚ ਗੱਡੀ ਸਵਾਰ ਗੋਲੀ ਲੱਗਣ ਕਾਰਨ ਗੰਭੀਰ ਜ਼ਖਮੀ <br/>

Ad Position 21
No active advertisement
ਅਜੀਤ ਡੈਸਕ 31-08-2025
ਬਠਿੰਡਾ, 30 ਅਗਸਤ (ਪ੍ਰੀਤਪਾਲ ਸਿੰਘ ਰੋਮਾਣਾ)- ਅੱਜ ਬਠਿੰਡਾ ਦੇ ਬਾਦਲ ਰੋਡ ਸਥਿਤ ਪੁਲ ਉੱਪਰ ਇਕ ਗੱਡੀ ਸਵਾਰ ਦੇ ਗੋਲੀ ਲੱਗਣ ਦਾ ਮਾਮਲਾ ਸਾਹਮਣੇ ਆਇਆ ਹੈ | ਹਾਲਾਂਕਿ ਗੱਡੀ ਸਵਾਰ ਨੂੰ ਗੋਲੀ ਕਿਸ ਨੇ ਅਤੇ ਕਿਵੇਂ ਲੱਗੀ ਹੈ ਬਾਰੇ ਸਥਿਤੀ ਸਪੱਸਟ ਨਹੀਂ ਹੋ ਸਕੀ | ਪੁਲਿਸ ਵਲੋਂ ਮਾਮਲੇ ਦੀ ਤਹਿ ਤੱਕ ਜਾਂਚ ਕੀਤੀ ਜਾ ਰਹੀ ਹੈ, ਇਸ ਮਾਮਲੇ 'ਤੇ ਕੁਝ ਵੀ ਨਹੀ ਦੱਸਿਆ ਜਾ ਰਿਹਾ | ਪਰ ਸੂਤਰਾਂ ਤੋਂ ਪਤਾ ਲੱਗਿਆ ਹੈ, ਕਿ ਇਕ ਗੱਡੀ ਸਵਾਰ ਨੂੰ ਇਕ ਮੋਟਰ-ਸਾਈਕਲ ਸਵਾਰ ਦੋ ਜਣਿਆਂ ਨੇ ਗੋਲੀ ਮਾਰੀ ਹੈ | ਜੋ ਉਸ ਦੇ ਪੱਟ ਵਿਚ ਲੱਗੀ ਹੈ | ਜਿਸ ਦੇ ਚੱਲਦਿਆਂ ਉਸ ਨੂੰ ਗੰਭੀਰ ਹਾਲਤ ਵਿਚ ਇਲਾਜ ਲਈ ਹਸਪਤਾਲ 'ਚ ਦਾਖਲ ਕਰਵਾਇਆ ਗਿਆ ਹੈ | ਜ਼ਖ਼ਮੀ ਵਿਅਕਤੀ ਦੀ ਪਹਿਚਾਣ ਦਿਨੇਸ਼ ਕੁਮਾਰ ਵਜੋਂ ਹੋਈ ਹੈ | ਗੋਲੀਬਾਰੀ ਦੀ ਖ਼ਬਰ ਮਿਲਦੇ ਹੀ ਪੁਲਿਸ ਹਰਕਤ ਵਿਚ ਆ ਗਈ | ਥਾਣਾ ਕੈਨਾਲ ਕਾਲੋਨੀ ਦੀ ਪੁਲਿਸ ਤੁਰੰਤ ਮੌਕੇ 'ਤੇ ਪਹੁੰਚੀ ਗਈ, ਪੁਲਿਸ ਨੇ ਹਮਲਾਵਰਾਂ ਦੀ ਪੈੜ ਨੱਪਣ ਲਈ ਨੇੜਲੇ ਇਲਾਕਿਆਂ ਵਿਚ ਸੀ.ਸੀ.ਟੀ.ਵੀ. ਕੈਮਰਿਆਂ ਦੀ ਫੁਟੇਜ ਵੀ ਲਈ ਹੈ | ਜ਼ਖਮੀ ਦਿਨੇਸ਼ ਕੁਮਾਰ ਨੇ ਪੁਲਿਸ ਨੂੰ ਦੱਸਿਆ ਕਿ ਉਸ ਦੀ ਕਿਸੇ ਨਾਲ ਵੀ ਕੋਈ ਪੁਰਾਣੀ ਦੁਸ਼ਮਣੀ ਨਹੀਂ ਸੀ, ਪਰ ਇਹ ਨਹੀਂ ਪਤਾ ਲੱਗਿਆ ਕਿ ਉਸ 'ਤੇ ਹਮਲਾ ਕਿਉਂ ਕੀਤਾ ਗਿਆ ਹੈ | ਉਸ ਨੇ ਕਿਸੇ ਵੀ ਤਰ੍ਹਾਂ ਦੇ ਝਗੜੇ ਜਾਂ ਲੈਣ-ਦੇਣ ਤੋਂ ਇਨਕਾਰ ਕੀਤਾ ਹੈ | ਦਿਨੇਸ਼ ਦੇ ਪਰਿਵਾਰਕ ਮੈਂਬਰਾਂ ਨੇ ਵੀ ਪੁਲਿਸ ਨੂੰ ਇਹੀ ਬਿਆਨ ਦਿੱਤੇ ਹਨ, ਜਿਸ ਕਾਰਨ ਮਾਮਲਾ ਹੋਰ ਗੁੰਝਲਦਾਰ ਹੋ ਗਿਆ ਹੈ | ਇਸ ਸਬੰਧੀ ਥਾਣਾ ਕੈਨਾਲ ਕਾਲੋਨੀ ਦੇ ਐਸ.ਐਚ.ਓ. ਹਰਜੀਵਨ ਸਿੰਘ ਨਾਲ ਗੱਲ ਕੀਤੀ ਤਾਂ ਉਨ੍ਹਾਂ ਦੱਸਿਆ ਕਿ ਦਿਨੇਸ਼ ਕੁਮਾਰ ਨਾਮ ਦੇ ਇਕ ਵਿਅਕਤੀ ਨੂੰ ਗੋਲੀ ਲੱਗਣ ਦੀ ਖ਼ਬਰ ਮਿਲਣ ਦਾ ਪਤਾ ਲੱਗਦੇ ਹੀ ਉਹ ਪੁਲਿਸ ਪਾਰਟੀ ਸਮੇਤ ਮੌਕੇ 'ਤੇ ਪੁੱਜੇ ਤੇ ਇਸ ਵਾਰਦਾਤ ਵਾਲੀ ਥਾਂ 'ਤੇ ਮੁੱਢਲੀ ਪੜਤਾਲ ਉਪਰੰਤ ਜ਼ਖਮੀ ਦਿਨੇਸ਼ ਦੇ ਬਿਆਨ ਲਏ ਹਨ | ਜਿਸ ਦਾ ਇਲਾਜ ਚੱਲ ਰਿਹਾ ਹੈ, ਪੁਲਿਸ ਵਲੋਂ ਇਸ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ | ਹਾਲਾਂਕਿ ਉਨ੍ਹਾਂ ਉਸ 'ਤੇ ਹਮਲਾ ਕਰਨ ਵਾਲਿਆ ਬਾਰੇ ਜ਼ਿਆਦਾ ਸਪੱਸਟ ਨਹੀਂ ਕੀਤਾ |

Ad Position 22
No active advertisement
ਪਿਛਲੀ ਖ਼ਬਰ ਪਿਛਲੇ 10 ਦਿਨਾਂ ਤੋਂ ਚੋਰ ਦਾ ਪਤਾ ਨਹੀਂ ਲਗਾ ਸਕੀ ਪੁਲਿਸ <br/> ਅਗਲੀ ਖ਼ਬਰ ਦਿ ਰੌਇਲ ਕਾਲਜਿਜ਼ ਬੋੜਾਵਾਲ ਵਿਖੇ ਨੈਸ਼ਨਲ ਖੇਡ ਦਿਵਸ ਮਨਾਇਆ <br/>
Ad Position 24