22-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-08-2025

ਕਿਸਾਨ ਮੇਲੇ ਰੰਗਲੇ ਪੰਜਾਬ ਦਾ ਹਿੱਸਾ- ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ <br/>

Ad Position 21
No active advertisement
ਅਜੀਤ ਡੈਸਕ 31-08-2025
ਭੁੱਚੋ ਮੰਡੀ, 30 ਅਗਸਤ (ਪਰਵਿੰਦਰ ਸਿੰਘ ਜੌੜਾ)- ਸੂਬਾ ਸਰਕਾਰ ਜਿੱਥੇ ਪੰਜਾਬ ਨੂੰ ਮੁੜ ਤੋਂ ਰੰਗਲਾ ਪੰਜਾਬ ਬਣਾਉਣ ਲਈ ਵਚਨਬੱਧ ਅਤੇ ਯਤਨਸ਼ੀਲ ਹੈ, ਉੱਥੇ ਹੀ ਪੰਜਾਬ ਵਿੱਚ ਲੱਗਣ ਵਾਲੇ ਮੇਲੇ ਅਤੇ ਕਿਸਾਨ ਮੇਲੇ ਵੀ ਇਸ ਰੰਗਲੇ ਪੰਜਾਬ ਦਾ ਹਿੱਸਾ ਹਨ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸੈਰ ਸਪਾਟਾ ਤੇ ਸੱਭਿਆਚਾਰਕ ਮਾਮਲੇ ਕਿਰਤ, ਪ੍ਰਾਹੁਣਚਾਰੀ, ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਇੱਥੋਂ ਦੀ ਨਵੀਂ ਅਨਾਜ ਮੰਡੀ ਵਿਖੇ ਦੋ ਰੋਜ਼ਾ ਉੱਤਰੀ ਭਾਰਤ ਦੇ 5ਵੇਂ ਕਿਸਾਨ ਮੇਲੇ ਵਿਚ ਪਹਿਲੇ ਦਿਨ ਸ਼ਿਰਕਤ ਕਰਨ ਮੌਕੇ ਕੀਤਾ | ਇਸ ਮੌਕੇ ਉਨ੍ਹਾਂ ਨਾਲ ਵਿਧਾਇਕ ਮਾ. ਜਗਸੀਰ ਸਿੰਘ ਵੀ ਮੌਜੂਦ ਸਨ | ਇਸ ਮੌਕੇ ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਕਿਹਾ ਕਿ ਜਿੱਥੇ ਖੇਤੀ ਪੰਜਾਬ ਦਾ ਮੁੱਖ ਕਿੱਤਾ ਹੈ, ਉੱਥੇ ਹੀ ਕਿਸਾਨ ਸਾਡੇ ਅੰਨਦਾਤਾ ਵੀ ਹਨ, ਜੋ ਪੂਰੇ ਮੁਲਕ ਦਾ ਢਿੱਡ ਭਰਦੇ ਹਨ | ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਵਲੋਂ ਅਜਿਹੇ ਮੇਲੇ ਭਵਿੱਖ ਵਿੱਚ ਵੀ ਲਗਾਏ ਜਾਣਗੇ ਤਾਂ ਜੋ ਕਿਸਾਨ ਆਧੁਨਿਕ ਤਰੀਕੇ ਨਾਲ ਖੇਤੀ ਕਰ ਸਕਣ | ਉਨ੍ਹਾਂ ਕਿਹਾ ਕਿ ਪਹਿਲਾਂ ਕਿਸਾਨ ਮੇਲਿਆਂ ਅਤੇ ਹੋਰ ਸੱਭਿਆਚਾਰਕ ਗਤੀਵਿਧੀਆਂ ਲਈ ਬਜਟ ਸਿਰਫ਼ 5 ਕਰੋੜ ਰੁਪਏ ਸੀ, ਪੰਜਾਬ ਦੇ ਸੱਭਿਆਚਾਰ ਨੂੰ ਉਤਸ਼ਾਹਿਤ ਕਰਨ ਲਈ ਸੂਬਾ ਸਰਕਾਰ ਨੇ ਜੋ ਵਧਾ ਕੇ 70 ਕਰੋੜ ਰੁਪਏ ਕੀਤਾ ਹੈ | ਮੇਲੇ ਵਿਚ ਕਿਸਾਨਾਂ ਨੂੰ ਆਪਣੀਆਂ ਵੱਖ-ਵੱਖ ਫ਼ਸਲਾਂ ਤੋਂ ਇਲਾਵਾ ਸਬਜ਼ੀਆਂ, ਫਲ, ਫੁੱਲਾਂ ਆਦਿ ਦੀ ਘੱਟ ਖਰਚਾ ਕਰਕੇ ਵਧੀਆ ਪੈਦਾਵਾਰ ਅਤੇ ਚੰਗੇ ਮੁਨਾਫ਼ੇ ਬਾਰੇ ਜਾਣਕਾਰੀ ਮੁਹੱਈਆ ਕਰਵਾਉਣ ਦੇ ਨਾਲ-ਨਾਲ ਉਨ੍ਹਾਂ ਵਲੋਂ ਆਪਣੀ ਫ਼ਸਲ ਮੰਡੀ ਵਿਚ ਵਧੀਆ ਕੀਮਤਾਂ 'ਤੇ ਕਿਸ ਤਰ੍ਹਾਂ ਵੇਚਣੀ ਹੈ, ਬਾਰੇ ਵੀ ਜਾਗਰੂਕ ਕੀਤਾ ਗਿਆ | ਇਸ ਮੌਕੇ ਕੈਬਨਿਟ ਮੰਤਰੀ ਸੌਂਦ ਨੇ ਕਿਸਾਨਾਂ ਅਤੇ ਮੇਲੇ ਵਿਚ ਪਹੁੰਚੀਆਂ ਵੱਖ-ਵੱਖ ਕੰਪਨੀਆਂ ਦੇ ਉਤਪਾਦਾਂ ਦੀਆਂ ਪ੍ਰਦਰਸ਼ਨੀਆਂ ਦਾ ਜਾਇਜ਼ਾ ਲਿਆ, ਜੋ ਕਿ ਮੇਲੇ ਵਿਚ ਖਿੱਚ ਦਾ ਕੇਂਦਰ ਰਹੀਆਂ | ਇਸ ਮੌਕੇ ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਦਾ ਮੇਲਾ ਕਮੇਟੀ ਵਲੋਂ ਵਿਸ਼ੇਸ਼ ਤੌਰ 'ਤੇ ਸਨਮਾਨ ਵੀ ਕੀਤਾ ਗਿਆ | ਇਸ ਤੋਂ ਪਹਿਲਾਂ ਪਹੁੰਚੇ ਹੋਏ ਲੋਕ ਗਾਇਕਾਂ ਵਲੋਂ ਆਪਣੀ ਕਲਾ ਦਾ ਮੁਜ਼ਾਹਰਾ ਕੀਤਾ ਗਿਆ |
Ad Position 22
No active advertisement
ਪਿਛਲੀ ਖ਼ਬਰ ਪ੍ਰਦੀਪ ਕੁਮਾਰ ਨੇ ਤੁੰਗਵਾਲੀ ਸਕੂਲ ਵਿਖੇ ਪਿ੍ੰਸੀਪਲ ਵਜੋਂ ਅਹੁਦਾ ਸੰਭਾਲਿਆ <br/> ਅਗਲੀ ਖ਼ਬਰ ਸੰਗਤ ਮੰਡੀ ਦੇ ਬਾਜ਼ਾਰ 'ਚ ਖੜ੍ਹੇ ਸੀਵਰੇਜ ਦੇ ਕਾਲੇ ਪਾਣੀ ਵਿਰੁੱਧ ਲਾਇਆ ਧਰਨਾ, ਤੀਸਰੇ ਦਿਨ ਪ੍ਰਸ਼ਾਸਨ ਦੇ ਭਰੋਸੇ ਮਗਰੋ...
Ad Position 24