22-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-08-2025

ਪੰਜਾਬ ਸਰਕਾਰ ਤੋਂ ਧਾਨਕ ਸਮਾਜ ਵੈਲਫ਼ੇਅਰ ਬੋਰਡ ਦਾ ਗਠਨ ਕਰਨ ਦੀ ਮੰਗ ਮੁੱਖ ਮੰਤਰੀ ਦੇ ਨਾਂਅ ਸੌਂਪਿਆ ਮੰਗ-ਪੱਤਰ <br/>

Ad Position 21
No active advertisement
ਅਜੀਤ ਡੈਸਕ 31-08-2025
ਬਠਿੰਡਾ, 30 ਅਗਸਤ (ਸੱਤਪਾਲ ਸਿੰਘ ਸਿਵੀਆਂ)-ਪੰਜਾਬ ਦੇ ਧਾਨਕ ਸਮਾਜ ਵਲੋਂ ਆਪਣੇ ਵਰਗ ਦੀ ਭਲਾਈ ਅਤੇ ਤਰੱਕੀ ਲਈ ਪੰਜਾਬ ਸਰਕਾਰ ਤੋਂ ਸੂਬੇ ਅੰਦਰ ਧਾਨਕ ਸਮਾਜ ਵੈਲਫ਼ੇਅਰ ਬੋਰਡ ਦਾ ਗਠਨ ਕਰਨ ਦੀ ਮੰਗ ਕੀਤੀ ਗਈ ਹੈ, ਜਿਸ ਲਈ ਅੱਜ ਬਠਿੰਡਾ ਦੇ ਆਗੂਆਂ ਵਲੋਂ ਮੁੱਖ ਮੰਤਰੀ ਦੇ ਨਾਂਅ ਜ਼ਿਲ੍ਹਾ ਪ੍ਰਸ਼ਾਸ਼ਨ ਨੂੰ ਮੰਗ-ਪੱਤਰ ਸੌਂਪਿਆ ਗਿਆ | ਇਸ ਮੌਕੇ ਧਾਨਕ ਸਮਾਜ ਦੇ ਪ੍ਰਧਾਨ ਵਿਨੋਦ ਨੁਗਰੀਆ, ਸ਼ੀਲਨ, ਲਲਿਤ ਬਾਗੜੀ, ਪ੍ਰਕਾਸ਼ ਨਿਨਾਨੀਆਂ, ਅਜੈ ਖਟਕ, ਸਤੀਸ਼ ਗਿਰੀ, ਅਸ਼ੋਕ ਕਬੀਰ, ਬਲਰਾਜ ਬਾਮਨੀਆ ਤੇ ਅਸ਼ੋਕ ਨੇ ਕਿਹਾ ਕਿ ਬੀਤੇ ਦਿਨੀਂ ਪੰਜਾਬ ਸਰਕਾਰ ਵਲੋਂ ਵੱਖ-ਵੱਖ ਵਰਗਾਂ ਨਾਲ ਸਬੰਧਿਤ ਭਲਾਈ ਬੋਰਡਾਂ ਦਾ ਗਠਨ ਕਰਦਿਆਂ ਉਨ੍ਹਾਂ ਦੇ ਅਹੁਦੇਦਾਰਾਂ ਦਾ ਐਲਾਨ ਕੀਤਾ ਗਿਆ ਹੈ, ਜੋ ਕਿ ਪੰਜਾਬ ਦੇ ਸਾਰੇ ਵਰਗਾਂ ਨੂੰ ਬਣਦਾ ਮਾਣ-ਸਨਮਾਨ ਦੇਣ ਦਾ ਸ਼ਲਾਘਾਯੋਗ ਉਪਰਾਲਾ ਹੈ, ਪਰ ਬੜੇ ਅਫ਼ਸੋਸ ਦੀ ਗੱਲ ਹੈ ਕਿ ਇਸ ਮੌਕੇ ਪੰਜਾਬ ਦੇ ਧਾਨਕ ਸਮਾਜ ਨੂੰ ਬਿਲਕੱੁਲ ਵਿਸਾਰ ਦਿੱਤਾ ਗਿਆ ਤੇ ਵੱਡੀ ਗਿਣਤੀ ਵਾਲੇ ਸਮਾਜ ਦੀ ਭਲਾਈ ਲਈ ਕੋਈ ਬੋਰਡ ਗਠਿਤ ਨਹੀਂ ਕੀਤਾ | ਉਨ੍ਹਾਂ ਕਿਹਾ ਪੰਜਾਬ ਅੰਦਰ ਧਾਨਕ ਸਮਾਜ ਦੀ ਬਹੁਤ ਵੱਡੀ ਗਿਣਤੀ ਹੈ, ਜੋ ਸਮੇਂ ਦੀਆਂ ਸਰਕਾਰਾਂ ਬਣਾਉਣ 'ਚ ਆਪਣੀ ਵੱਡੀ ਭੂਮਿਕਾ ਨਿਭਾਉਂਦਾ ਹੈ ਪਰ ਬੜੇ ਦੁੱਖ ਦੀ ਗੱਲ ਹੈ ਕਿ ਸਮੇਂ ਦੀ ਹਰ ਸਰਕਾਰ ਵਲੋਂ ਧਾਨਕ ਸਮਾਜ ਨੂੰ ਇਸੇ ਤਰ੍ਹਾਂ ਅੱਖੋਂ-ਪਰੋਖੇ ਕੀਤਾ ਜਾਂਦਾ ਰਿਹਾ, ਜਿਸ ਕਾਰਨ ਸਮਾਜ 'ਚ ਭਾਰੀ ਰੋਸ ਹੈ | ਉਨ੍ਹਾਂ ਜ਼ਿਲ੍ਹਾ ਪ੍ਰਸ਼ਾਸ਼ਨ ਰਾਹੀਂ ਮੁੱਖ ਮੰਤਰੀ ਦੇ ਨਾਂਅ ਭੇਜੇ ਪੱਤਰ 'ਚ ਮੰਗ ਕੀਤੀ ਕਿ ਤੁਰੰਤ ਧਾਨਕ ਸਮਾਜ ਵੈਲਫ਼ੇਅਰ ਬੋੋਰਡ ਦਾ ਗਠਨ ਕਰਦਿਆਂ ਧਾਨਕ ਸਮਾਜ ਨੂੰ ਸੂਬਾ ਸਰਕਾਰ 'ਚ ਬਣਦਾ ਮਾਣ-ਸਨਮਾਨ ਦਿੱਤਾ ਜਾਵੇ |

Ad Position 22
No active advertisement
ਪਿਛਲੀ ਖ਼ਬਰ ਰਾਸ਼ਟਰੀ ਖੇਡ ਦਿਵਸ ਮੌਕੇ ਕੇਂਦਰੀ ਯੂਨੀਵਰਸਿਟੀ 'ਚ ਖੇਡ ਮੀਟ <br/> ਅਗਲੀ ਖ਼ਬਰ ਪੰਜਾਬ ਸਰਕਾਰ ਹੜ੍ਹ ਪ੍ਰਭਾਵਿਤ ਲੋਕਾਂ ਦੀ ਆਰਥਿਕ ਮਦਦ ਕਰੇ- ਬਲਦੇਵ ਸਿੰਘ ਆਕਲੀਆ <br/>
Ad Position 24