22-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-08-2025

ਗੁਲਾਬਗੜ੍ਹ ਵਾਸੀਆਂ ਨੇ ਪਿੰਡ ਦੇ ਕਲੱਬਾਂ ਦੀ ਮਦਦ ਨਾਲ ਹੜ੍ਹ ਪੀੜ੍ਹਤਾਂ ਲਈ ਰਸਦ ਭੇਜੀ <br/>

Ad Position 21
No active advertisement
ਅਜੀਤ ਡੈਸਕ 31-08-2025
ਕੋਟਫੱਤਾ, 30 ਅਗਸਤ (ਰਣਜੀਤ ਸਿੰਘ ਬੁੱਟਰ)-ਬਠਿੰਡਾ ਦੇ ਨਜ਼ਦੀਕ ਪਿੰਡ ਗੁਲਾਬਗੜ੍ਹ ਦੇ ਵਾਸੀਆਂ ਨੇ ਪਿੰਡ ਦੇ ਦੋਵੇਂ ਕਲੱਬਾਂ ਦੇ ਸਹਿਯੋਗ ਨਾਲ ਪਿੰਡ ਦੇ ਸਾਰੇ ਘਰਾਂ ਵਿਚੋਂ ਹੜ੍ਹ ਪ੍ਰਭਾਵਿਤ ਸੁਲਤਾਨਪੁਰ ਲੋਧੀ ਦੇ ਪਿੰਡਾਂ ਦੇ ਵਸਨੀਕਾਂ ਲਈ ਰਸਦ ਇਕੱਠੀ ਕੀਤੀ | ਇਸ ਰਸਦ ਵਿਚ ਆਟਾ, ਦਾਲਾਂ, ਖੰਡ, ਚਾਹ ਪੱਤੀ, ਬਿਸਕੱੁਟ ਤੇ ਮੈਡੀਕਲ ਕਿੱਟਾਂ ਵੀ ਸ਼ਾਮਿਲ ਹਨ | ਇਸ ਤੋਂ ਇਲਾਵਾ ਪਸ਼ੂਆਂ ਲਈ ਹਰਾ ਚਾਰਾ ਤੇ ਦਵਾਈਆਂ ਵਗੈਰਾ ਵੀ ਭੇਜੀਆਂ ਗਈਆਂ | ਇਹ ਸਾਰੀ ਰਸਦ ਦੋ ਟਰਾਲਿਆਂ ਵਿਚ ਲਿਜਾਈ ਜਾ ਰਹੀ ਹੈ, ਜਿਨ੍ਹਾਂ ਨੂੰ ਰਵਾਨਾ ਕਰਨ ਸਮੇਂ ਗੁਰਦੁਆਰਾ ਸਾਹਿਬ ਦੇ ਗ੍ਰੰਥੀ ਬਾਬਾ ਸੁਖਚੈਨ ਸਿੰਘ ਨੇ ਅਰਦਾਸ ਕੀਤੀ ਤੇ ਸਰਬੱਤ ਦਾ ਭਲਾ ਮੰਗਿਆ | ਇਸ ਮੌਕੇ ਪਿੰਡ ਦੇ ਨੌਜਵਾਨ ਸਰਪੰਚ, ਸਮੂਹ ਪੰਚਾਇਤ ਮੈਂਬਰ ਅਤੇ ਕਲੱਬਾਂ ਦੇ ਸਮੂਹ ਨੌਜਵਾਨ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਖ਼ਾਲਸਾ ਦੀਵਾਨ ਸ੍ਰੀ ਗੁਰੂ ਸਿੰਘ ਸਭਾ ਬਠਿੰਡਾ ਵਿਖੇ ਅੰਮਿ੍ਤ ਸੰਚਾਰ ਸਮਾਗਮ ਕਰਵਾਇਆ <br/> ਅਗਲੀ ਖ਼ਬਰ ਸਰਵਹਿੱਤਕਾਰੀ ਸਕੂਲ ਵਿਖੇ ਵਾਤਾਵਰਨ ਸੁਰੱਖਿਆ ਸੰਬੰਧੀ ਬੂਟੇ ਵੰਡੇ <br/>
Ad Position 24