22-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-08-2025

ਪੰਜਾਬ ਸਰਕਾਰ ਦੀ ਢਿੱਲੀ ਕਾਰਗੁਜ਼ਾਰੀ ਕਾਰਨ ਹੜ੍ਹਾਂ ਦੀ ਮਾਰ ਝੱਲ ਰਹੇ ਕਿਸਾਨ- ਬੀਬਾ ਸੁਖਵਿੰਦਰ ਕÏਰ <br/>

Ad Position 21
No active advertisement
ਅਜੀਤ ਡੈਸਕ 31-08-2025
ਮਹਿਰਾਜ, 30 ਅਗਸਤ (ਸੁਖਪਾਲ ਮਹਿਰਾਜ)- ਭਾਰਤੀ ਕਿਸਾਨ ਯੂਨੀਅਨ ਕ੍ਰਾਂਤੀਕਾਰੀ ਪੰਜਾਬ ਦੀ ਜ਼ਿਲ੍ਹਾ ਪੱਧਰੀ ਮੀਟਿੰਗ ਨਗਰ ਮਹਿਰਾਜ 'ਚ ਗੁਰਦੁਆਰਾ ਫੈਲਾਈਆਂ ਵਾਲਾ ਵਿਖੇ ਬੀਬਾ ਸੁਖਵਿੰਦਰ ਕੌਰ ਦੀ ਅਗਵਾਈ ਵਿਚ ਕੀਤੀ ਗਈ¢ ਮੀਟਿੰਗ ਦੌਰਾਨ ਬਿਜਲੀ ਬੋਰਡ ਨੂੰ ਨਿੱਜੀ ਹੱਥਾਂ ਵਿਚ ਦੇਣ ਦਾ ਵਿਰੋਧ ਕੀਤਾ ਗਿਆ ਤੇ ਮੀਟਿੰਗ ਵਿਚ ਜਥੇਬੰਦੀ ਨੂੰ ਹੋਰ ਮਜ਼ਬੂਤ ਬਣਾਉਣ, ਲੋਕ ਹਿੱਤਾਂ ਨਾਲ ਸੰਬੰਧਿਤ ਮੁੱਦਿਆਂ ਨੂੰ ਉੱਪਰ ਲਿਆਉਣ ਅਤੇ ਆਉਣ ਵਾਲੇ ਪ੍ਰੋਗਰਾਮਾਂ ਦੀ ਰਣਨੀਤੀ ਤੈਅ ਕਰਨ 'ਤੇ ਖ਼ਾਸ ਧਿਆਨ ਦਿੱਤਾ ਗਿਆ¢ ਸੰਬੋਧਨ ਕਰਦਿਆਂ ਸੂਬਾ ਜਨਰਲ ਸਕੱਤਰ ਬੀਬਾ ਸੁਖਵਿੰਦਰ ਕÏਰ ਨੇ ਕਿਹਾ ਕਿ ਪਿੰਡਾ ਵਿੱਚ ਚਿੱਪ ਵਾਲੇ ਬਿਜਲੀ ਮੀਟਰਾਂ ਦਾ ਡਟ ਕੇ ਵਿਰੋਧ ਕੀਤਾ ਜਾਵੇਗਾ ਤੇ ਬਿਜਲੀ ਕੁਨੈਕਸ਼ਨ ਵੀ ਨਹੀਂ ਕੱਟਣ ਦਿੱਤੇ ਜਾਣਗੇ¢ ਉਨ੍ਹਾਂ ਨੇ ਸੂਬੇ ਵਿਚ ਹੜ੍ਹਾਂ ਕਾਰਨ ਵਿਗੜੀ ਸਥਿਤੀ ਲਈ ਸਰਕਾਰ ਨੂੰ ਜ਼ਿੰਮੇਵਾਰ ਠਹਿਰਾਇਆ ਗਿਆ¢ ਉਨ੍ਹਾਂ ਕਿਹਾ ਕਿ ਜੇਕਰ ਸਮੇਂ ਸਿਰ ਸਰਕਾਰ ਨੇ ਉਚਿੱਤ ਪ੍ਰਬੰਧ ਕੀਤੇ ਹੁੰਦੇ ਤਾਂ ਅੱਜ ਸੂਬੇ ਦਾ ਹੜ੍ਹਾਂ ਕਰਕੇ ਨੁਕਸਾਨ ਘੱਟ ਹੋਣਾ ਸੀ¢ ਅਗਲੀ ਮੀਟਿੰਗ 15 ਅਕਤੂਬਰ ਨੂੰ ਰੱਖੀ ਗਈ ਹੈ¢ ਸੂਬਾ ਕਮੇਟੀ ਮੈਂਬਰ ਬਲਵੰਤ ਸਿੰਘ ਮਹਿਰਾਜ, ਜ਼ਿਲ੍ਹਾ ਪ੍ਰਧਾਨ ਪ੍ਰਸ਼ੋਤਮ ਮਹਿਰਾਜ, ਜ਼ਿਲ੍ਹਾ ਸਕੱਤਰ ਕੁਲਵਿੰਦਰ ਸਿੰਘ ਜੰਡਾਂ ਵਾਲਾ, ਜ਼ਿਲ੍ਹਾ ਮੀਤ ਪ੍ਰਧਾਨ ਗੋਰਾ ਸਿੰਘ ਡਿੱਖ, ਦਰਸ਼ਨ ਸਿੰਘ ਢਿੱਲੋਂ ਫੂਲ, ਜ਼ਿਲ੍ਹਾ ਖ਼ਜ਼ਾਨਚੀ ਕਰਮਜੀਤ ਸਿੰਘ ਭਗਤਾ ਨੇ ਸੰਬੋਧਨ ਕਰਦਿਆਂ ਦੱਸਿਆ ਕਿ ਸਰਵ ਸੰਮਤੀ ਨਾਲ ਫੈਸਲਾ ਕੀਤਾ ਗਿਆ ਕਿ ਸੋਮਵਾਰ 1 ਸਤੰਬਰ ਨੂੰ ਵੱਖ-ਵੱਖ ਮੰਗਾਂ ਨੂੰ ਲੈ ਕੇ ਮੰਗ ਪੱਤਰ ਡੀ.ਸੀ. ਬਠਿੰਡਾ ਨੂੰ ਦਿੱਤਾ ਜਾਵੇਗਾ¢ ਇਸ ਮੌਕੇ ਕਿਸਾਨ ਆਗੂ ਮਿੱਠੂ ਵੈਦ, ਘੁੱਦਰ ਸਿੰਘ, ਸੁਖਦੇਵ ਸਿੰਘ, ਅਮਰ ਸਿੰਘ, ਮਾ: ਹਰਮੇਲ ਸਿੰਘ, ਨੋਟੂ ਖ਼ਾਲਸਾ, ਤੀਰਥ ਰਾਮ, ਹਰਜਿੰਦਰ ਸ਼ਰਮਾ, ਬੂਟਾ ਸਿੰਘ ਆਦਿ ਹਾਜ਼ਰ ਸਨ¢

Ad Position 22
No active advertisement
ਪਿਛਲੀ ਖ਼ਬਰ ਗ੍ਰੇਟ ਡਿਸਕਵਰੀਅਨਜ ਦੇ ਸੰਪੂਰਨ ਵਿਕਾਸ ਲਈ ਉਦੇਸ਼ਪੂਰਨ ਗਤੀਵਿਧੀਆਂ ਕੀਤੀਆਂ <br/> ਅਗਲੀ ਖ਼ਬਰ ਖ਼ਾਲਸਾ ਦੀਵਾਨ ਸ੍ਰੀ ਗੁਰੂ ਸਿੰਘ ਸਭਾ ਬਠਿੰਡਾ ਵਿਖੇ ਅੰਮਿ੍ਤ ਸੰਚਾਰ ਸਮਾਗਮ ਕਰਵਾਇਆ <br/>
Ad Position 24