22-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-08-2025

ਸੀਵਰੇਜ ਦੇ ਗੰਦੇ ਪਾਣੀ ਤੋਂ ਅੱਕੇ ਲੋਕਾਂ ਵਲੋਂ ਸਰਕਾਰ ਤੇ ਜ਼ਿਲ੍ਹਾ ਪ੍ਰਸ਼ਾਸਨ ਖ਼ਿਲਾਫ਼ ਨਾਅਰੇਬਾਜ਼ੀ <br/>

Ad Position 21
No active advertisement
ਅਜੀਤ ਡੈਸਕ 31-08-2025
ਮਾਨਸਾ, 30 ਅਗਸਤ (ਬਲਵਿੰਦਰ ਸਿੰਘ ਧਾਲੀਵਾਲ)- ਸੀਵਰੇਜ ਦੇ ਗੰਦੇ ਪਾਣੀ ਤੋਂ ਅੱਕ ਕੇ ਸਥਾਨਕ ਸ਼ਹਿਰ ਦੇ ਪ੍ਰੀਤ ਨਗਰ ਵਾਸੀ ਸੜਕਾਂ 'ਤੇ ਉੱਤਰ ਆਏ ਹਨ | ਉਨ੍ਹਾਂ ਇਕੱਠੇ ਹੋ ਕੇ ਅੱਜ ਜਿੱਥੇ ਪ੍ਰਸ਼ਾਸਨ ਖ਼ਿਲਾਫ਼ ਪਿੱਟ ਸਿਆਪਾ ਕੀਤਾ ਉੱਥੇ ਪੰਜਾਬ ਸਰਕਾਰ ਮੁਰਦਾਬਾਦ ਦੇ ਨਾਅਰੇ ਵੀ ਲਗਾਏ | ਲੋਕਾਂ ਨੇ ਦੋਸ਼ ਲਗਾਇਆ ਕਿ ਉਹ ਸਮੱਸਿਆ ਨੂੰ ਲੈ ਕੇ ਨਗਰ ਕੌਂਸਲ ਤੇ ਸਬੰਧਿਤ ਵਿਭਾਗ ਦੇ ਅਧਿਕਾਰੀਆਂ ਕੋਲ ਵਾਰ-ਵਾਰ ਬੇਨਤੀਆਂ ਕਰ ਚੁੱਕੇ ਹਨ ਪਰ ਲਾਰਿਆਂ ਤੋਂ ਸਿਵਾਏ ਕੁਝ ਵੀ ਪੱਲੇ ਨਹੀਂ ਪੈਂਦਾ | ਉਨ੍ਹਾਂ ਦੱਸਿਆ ਕਿ ਪਿਛਲੇ ਸਾਲਾਂ ਤੋਂ ਸੀਵਰੇਜ ਦਾ ਪਾਣੀ ਹਰ ਪਾਸੇ ਖੜ੍ਹਾ ਹੈ ਅਤੇ ਇਨ੍ਹੀਂ ਦਿਨੀਂ ਬਰਸਾਤਾਂ ਦੇ ਮੌਸਮ 'ਚ ਸਥਿਤੀ ਬਦ ਤੋਂ ਬਦਤਰ ਹੋ ਗਈ ਹੈ | ਸੰਘਰਸ਼ਕਾਰੀਆਂ ਨੇ ਐਲਾਨ ਕੀਤਾ ਕਿ ਜੇਕਰ ਤੁਰੰਤ ਮਸਲੇ ਦਾ ਢੁਕਵਾਂ ਹੱਲ ਨਾ ਕੀਤਾ ਤਾਂ ਪਹਿਲੀ ਸਤੰਬਰ ਤੋਂ ਵਾਰਡ ਨੰਬਰ 2, 3 ਤੇ 4 ਦੇ ਬਾਸ਼ਿੰਦਿਆਂ ਵਲੋਂ ਿਲੰਕ ਰੋਡ 'ਤੇ ਪੈਟਰੋਲ ਪੰਪ ਦੇ ਸਾਹਮਣੇ ਧਰਨਾ ਲਗਾਇਆ ਜਾਵੇਗਾ | ਇਸ ਮੌਕੇ ਜਸਵੰਤ ਸਿੰਘ ਮਾਨਸਾ, ਦਲਵਿੰਦਰ ਸਿੰਘ, ਨਰਿੰਦਰ ਸਿੰਘ ਮੋਹਰ, ਆਤਮਾ ਸਿੰਘ ਪਮਾਰ, ਸੱਤਪਾਲ ਸਿੰਘ, ਸ਼ਿਵਮ ਸਿੰਘ, ਬੂਟਾ ਸਿੰਘ, ਕੁਲਵੰਤ ਸਿੰਘ, ਮਾਸਟਰ ਧਰਮਿੰਦਰ ਸਿੰਘ, ਬਲਜੀਤ ਸਿੰਘ, ਰਾਜਿੰਦਰ ਸਿੰਘ, ਰਾਜ ਸਿੰਘ ਗੋਗਾ, ਇੰਦਰਜੀਤ ਸਿੰਘ, ਜਗਰਾਜ ਸਿੰਘ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਡੀ.ਸੀ. ਦਫ਼ਤਰ ਮਾਨਸਾ ਦੇ ਘਿਰਾਓ ਸੰਬੰਧੀ ਮੀਰਪੁਰ ਤੇ ਮਾਖੇਵਾਲਾ ਵਿਖੇ ਮੀਟਿੰਗਾਂ <br/> ਅਗਲੀ ਖ਼ਬਰ ਹਰਸਿਮਰਤ ਕੌਰ ਬਾਦਲ ਵਲੋਂ ਹੜ੍ਹ ਪ੍ਰਭਾਵਿਤ ਪਿੰਡਾਂ ਦਾ ਦੌਰਾ, ਕੀਤੀ ਮਾਲੀ ਮਦਦ <br/>
Ad Position 24