22-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-08-2025

ਪੰਜਾਬ ਵਾਟਰ ਸਪਲਾਈ ਤੇ ਸੀਵਰੇਜ ਕਾਮਿਆਂ ਦਾ ਧਰਨਾ ਜਾਰੀ

Ad Position 21
No active advertisement
ਅਜੀਤ ਡੈਸਕ 31-08-2025
ਮਾਨਸਾ, 30 ਅਗਸਤ (ਸ.ਰਿ.)- ਪੰਜਾਬ ਵਾਟਰ ਸਪਲਾਈ ਅਤੇ ਸੀਵਰੇਜ ਬੋਰਡ ਆਊਟਸੋਰਸ ਵਰਕਰਜ਼ ਯੂਨੀਅਨ ਦਾ ਧਰਨਾ 27ਵੇਂ ਦਿਨ ਵੀ ਜਾਰੀ ਰਿਹਾ | ਬੁਲਾਰਿਆਂ ਨੇ ਦੋਸ਼ ਲਗਾਇਆ ਕਿ ਪੰਜਾਬ ਸਰਕਾਰ ਮੰਗਾਂ ਮੰਨਣ ਤੋਂ ਭੱਜ ਰਹੀ ਹੈ | ਉਨ੍ਹਾਂ ਦੱਸਿਆ ਕਿ 1 ਸਤੰਬਰ ਤੋਂ ਵਾਟਰ ਸਪਲਾਈ ਅਤੇ ਸੀਵਰੇਜ ਬੋਰਡ ਮੋਹਾਲੀ ਦਫ਼ਤਰ ਦਾ ਅਣਮਿਥੇ ਸਮੇਂ ਲਈ ਘਿਰਾਓ ਕੀਤਾ ਜਾਵੇਗਾ | ਉਨ੍ਹਾਂ ਮੰਗ ਕੀਤੀ ਕਿ ਵਰਕਰਾਂ 'ਤੇ ਦਰਜ ਝੂਠੇ ਪਰਚੇ ਰੱਦ ਕੀਤੇ ਜਾਣ ਅਤੇ ਕੱਚੇ ਕਰਮਚਾਰੀਆਂ ਨੂੰ ਪੱਕਾ ਕੀਤਾ ਜਾਵੇ | ਇਸ ਮੌਕੇ ਗੁਰਦੇਵ ਸਿੰਘ, ਜਗਵੀਰ ਸਿੰਘ, ਰਜੇਸ਼ ਕੁਮਾਰ, ਜਤਿੰਦਰ ਸਿੰਘ ਵਿਪਨ, ਪਵਨ ਕੁਮਾਰ, ਗੁਰਪ੍ਰੀਤ ਸਿੰਘ, ਦੀਪੂ ਕੁਮਾਰ, ਸੰਦੀਪ ਸਿੰਘ, ਸੱਤਪਾਲ ਸਿੰਘ, ਕਾਕਾ ਸਿੰਘ, ਕਾਲਾ ਸਿੰਘ, ਦਰਸ਼ਨ ਸਿੰਘ, ਹਰਵੀਰ ਸਿੰਘ, ਜੱਗਾ ਸਿੰਘ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਹਾਕੀ ਦੇ ਜਾਦੂਗਰ ਮੇਜਰ ਧਿਆਨ ਚੰਦ ਦਾ ਜਨਮ ਦਿਨ ਮਨਾਇਆ <br/> ਅਗਲੀ ਖ਼ਬਰ ਸਰਦੂਲਗੜ੍ਹ ਤੇ ਚਾਂਦਪੁਰਾ ਨੇੜੇ ਘੱਗਰ ਦਰਿਆ 'ਚ ਪਾਣੀ ਦਾ ਪੱਧਰ ਘਟਿਆ, ਲੋਕਾਂ ਨੇ ਲਿਆ ਸੁੱਖ ਦਾ ਸਾਹ <br/>
Ad Position 24