ਬਠਿੰਡਾ, 1 ਸਤੰਬਰ (ਅੰਮਿ੍ਤਪਾਲ ਸਿੰਘ ਵਲ੍ਹਾਣ)-ਪੰਜਾਬ 'ਚ ਹੜ੍ਹ ਪੀੜਤ ਇਲਾਕਿਆਂ ਵਿਚ ਜੂਝ ਰਹੇ ਲੋਕਾਂ ਲਈ ਜਿੱਥੇ ਵੱਖ-ਵੱਖ ਸਮਾਜ ਸੇਵੀ ਸੰਸਥਾਵਾਂ, ਆਪਸੀ ਭਾਈਚਾਰਕ ਸਾਂਝ ਤੋਂ ਇਲਾਵਾ ਹੋਰਨਾਂ ਵਲੋਂ ਖਾਣ, ਪੀਣ ਅਤੇ ਪਸ਼ੂਆਂ ਲਈ ਹਰਾ-ਚਾਰਾ ਭੇਜ ਕੇ ਆਪਣਾ ਪੂਰਨ ਯੋਗਦਾਨ ਪਾਇਆ ਜਾ ਰਿਹਾ ਹੈ, ਉਥੇ ਹੀ ਡਿਪਟੀ ਕਮਿਸ਼ਨਰ ਰਾਜੇਸ਼ ਧੀਮਾਨ ਦੇ ਗੰਨਮੈਨਾਂ ਵਲੋਂ ਇਕ-ਇਕ ਦਿਨ ਦੀ ਤਨਖਾਹ ਦੇ ਕੇ ਹੜ੍ਹ ਪੀੜਤਾਂ ਲਈ ਸੇਵਾ ਕੀਤੀ ਗਈ ਹੈ | ਇਸ ਮੌਕੇ ਡਿਪਟੀ ਕਮਿਸ਼ਨਰ ਨੇ ਗੰਨਮੈਨਾਂ ਦੀ ਹੌਂਸਲਾ-ਅਫ਼ਜ਼ਾਈ ਕਰਦਿਆਂ ਭਵਿੱਖ ਵਿਚ ਵੀ ਲੋੜਵੰਦਾਂ ਦੀ ਸੇਵਾ ਕਰਨ ਲਈ ਪ੍ਰੇਰਿਤ ਕੀਤਾ | ਇਸ ਦੌਰਾਨ ਉਨ੍ਹਾਂ ਆਮ ਲੋਕਾਂ ਨੂੰ ਵੀ ਪੁਰਜ਼ੋਰ ਅਪੀਲ ਕਰਦਿਆਂ ਕਿਹਾ ਕਿ ਹੜ੍ਹ ਪ੍ਰਭਾਵਿਤ ਇਲਾਕਿਆਂ ਦੇ ਲੋਕਾਂ ਦੀ ਸੇਵਾ ਲਈ ਵੱਧ ਤੋਂ ਵੱਧ ਯੋਗਦਾਨ ਜ਼ਰੂਰ ਪਾਉਣ | ਇਸ ਦੌਰਾਨ ਪੀ ਐਸ ਓ ਏ ਐਸ ਆਈ ਜਸਕਰਨ ਸਿੰਘ, ਏ ਐਸ ਆਈ ਹਰਪਾਲ ਸਿੰਘ, ਏ ਐਸ ਆਈ ਜੀਤ ਸਿੰਘ, ਏ ਐਸ ਆਈ ਹਰਜੀਤ ਸਿੰਘ, ਏ ਐਸ ਆਈ ਰਜਿੰਦਰ ਸਿੰਘ, ਏ ਐਸ ਆਈ ਜਸਬੀਰ ਸਿੰਘ, ਸੀਨੀਅਰ ਸਿਪਾਹੀ ਅਨਮੋਲ ਰਤਨ ਸਿੰਘ, ਰਮਨਦੀਪ ਸਿੰਘ, ਮਨਪ੍ਰੀਤ ਸਿੰਘ, ਸੁਖਮੰਦਰ ਸਿੰਘ, ਜਸਵਿੰਦਰ ਸਿੰਘ, ਜਸਪਾਲ ਸਿੰਘ ਅਤੇ ਹਰਬੰਸ ਸਿੰਘ ਆਦਿ ਹਾਜ਼ਰ ਸਨ |
ਡੀਸੀ ਦੇ ਗੰਨਮੈਨਾਂ ਨੇ ਹੜ੍ਹ ਪੀੜਤਾਂ ਲਈ ਇਕ-ਇਕ ਦਿਨ ਦੀ ਤਨਖਾਹ ਦੇ ਕੇ ਸੇਵਾ 'ਚ ਪਾਇਆ ਯੋਗਦਾਨ
ਅਜੀਤ ਡੈਸਕ
02-09-2025