02-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-09-2025

ਹੜ੍ਹ ਪ੍ਰਭਾਵਿਤ ਪਰਿਵਾਰਾਂ ਦੀ ਮੱਦਦ ਲਈ ਕੇਂਦਰ ਤੇ ਪੰਜਾਬ ਸਰਕਾਰ ਬਾਂਹ ਫੜੇ-ਗੋਲਡੀ

Ad Position 21
No active advertisement
ਅਜੀਤ ਡੈਸਕ 02-09-2025
ਸੰਗਤ ਮੰਡੀ, 1 ਸਤੰਬਰ (ਸੁਖਤੇਜ ਧਾਲੀਵਾਲ)-ਅੱਜ ਸਾਰਾ ਹੀ ਪੰਜਾਬ ਕੁਦਰਤੀ ਹੜ੍ਹਾਂ ਦੀ ਮਾਰ ਹੇਠ ਚੱਲ ਰਿਹਾ ਹੈ ਜਿਸ ਨਾਲ ਪੰਜਾਬ ਦੇ ਲੋਕਾਂ ਦਾ ਵੱਡੇ ਪੱਧਰ 'ਤੇ ਜਾਨੀ ਤੇ ਮਾਲੀ ਨੁਕਸਾਨ ਹੋ ਰਿਹਾ, ਇਸ ਕਰਕੇ ਕੇਂਦਰ ਸਰਕਾਰ ਅਤੇ ਪੰਜਾਬ ਸਰਕਾਰ ਨੂੰ ਚਾਹੀਦਾ ਕਿ ਉਹ ਇਨ੍ਹਾਂ ਹਾਲਾਤਾਂ ਵਿਚ ਅੱਗੇ ਆ ਕੇ ਪੰਜਾਬ ਦੇ ਹੜ੍ਹ ਪੀੜਤ ਪਰਿਵਾਰਾਂ ਦੀ ਬਾਂਹ ਫੜੇ ਅਤੇ ਯੋਗ ਮੁਆਵਜ਼ੇ ਦਾ ਜਲਦ ਤੋਂ ਜਲਦ ਐਲਾਨ ਕਰੇ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸੀਨੀਅਰ ਅਕਾਲੀ ਆਗੂ ਤੇ ਬਠਿੰਡਾ ਸ਼ਹਿਰੀ ਦੇ ਪ੍ਰਧਾਨ ਸੁਸ਼ੀਲ ਕੁਮਾਰ ਗੋਲਡੀ ਨੇ ਵਿਸ਼ੇਸ਼ ਗੱਲਬਾਤ ਕਰਦਿਆਂ ਕੀਤਾ | ਉਨ੍ਹਾਂ ਕਿਹਾ ਕਿ ਹੜ੍ਹ ਪੀੜ੍ਹਤ ਲੋਕਾਂ ਦੀ ਇਸ ਦੁਖਦਾਈ ਸਮੇਂ ਵਿਚ ਪੰਜਾਬ ਦੇ ਮੁੱਖ ਮੰਤਰੀ ਨੂੰ ਵੀ ਵਿਸ਼ੇਸ਼ ਯਤਨ ਕਰਨੇ ਚਾਹੀਦੇ ਹਨ ਅਤੇ ਕੇਂਦਰ ਸਰਕਾਰ ਨਾਲ ਨਿੱਜੀ ਤੌਰ 'ਤੇ ਸੰਪਰਕ ਕਰਕੇ ਪੰਜਾਬ ਦੇ ਲੋਕਾਂ ਦੀ ਆਵਾਜ਼ ਉਠਾ ਕੇ ਉਨ੍ਹਾਂ ਦੀ ਹਰ ਮੱਦਦ ਲਈ ਅੱਗੇ ਆਉਣਾ ਚਾਹੀਦਾ ਹੈ | ਕਿਉਂਕਿ ਹੜ੍ਹਾਂ ਕਾਰਨ ਕਿਸਾਨਾਂ ਦੀਆਂ ਹਜ਼ਾਰਾਂ ਏਕੜ ਫ਼ਸਲਾਂ ਨਸ਼ਟ ਹੋ ਗਈਆਂ ਹਨ | ਉਥੇ ਲੋਕਾਂ ਦੇ ਘਰਾਂ ਅਤੇ ਪਸ਼ੂਆਂ ਦਾ ਵੱਡੇ ਪੱਧਰ 'ਤੇ ਨੁਕਸਾਨ ਹੋ ਰਿਹਾ ਹੈ | ਇਸ ਦੁੱਖ ਦੀ ਘੜੀ ਵਿਚ ਦੋਵੇਂ ਸਰਕਾਰਾਂ ਨੂੰ ਮਿਲ ਕੇ ਪੀੜ੍ਹਤ ਪਰਿਵਾਰਾਂ ਦੀ ਮੱਦਦ ਲਈ ਅੱਗੇ ਆਉਣਾ ਚਾਹੀਦਾ ਹੈ | ਉਨ੍ਹਾਂ ਪੰਜਾਬ ਦੇ ਲੋਕਾਂ, ਧਾਰਮਿਕ ਜਥੇਬੰਦੀਆਂ ਅਤੇ ਸਮਾਜਸੇਵੀ ਸੰਸਥਾਵਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਵੀ ਆਪਣੇ ਤੌਰ ਤੇ ਇਨ੍ਹਾਂ ਹੜ੍ਹ ਪੀੜਤ ਪਰਿਵਾਰਾਂ ਦੀ ਮੱਦਦ ਲਈ ਅੱਗੇ ਆਉਣ | ਉਨ੍ਹਾਂ ਦੱਸਿਆ ਕਿ ਸ਼੍ਰੋਮਣੀ ਅਕਾਲੀ ਦਲ ਬਾਦਲ ਵਲੋਂ ਰਾਜ ਨਹੀਂ ਸੇਵਾ ਦਾ ਨਾਅਰਾ ਬੁਲੰਦ ਕਰਦਿਆਂ ਪਾਰਟੀ ਦੇ ਸੂਬਾ ਪ੍ਰਧਾਨ ਸੁਖਬੀਰ ਸਿੰਘ ਬਾਦਲ ਲਗਾਤਾਰ ਹੜ੍ਹ ਪੀੜ੍ਹਤ ਪਰਿਵਾਰਾਂ ਕੋਲ ਜਾ ਕੇ ਉਨ੍ਹਾਂ ਦੀ ਮੱਦਦ ਕਰਨ 'ਚ ਲੱਗੇ ਹੋਏ ਹਨ |
Ad Position 22
No active advertisement
ਪਿਛਲੀ ਖ਼ਬਰ ਗੁਆਂਢੀ ਦੀ ਕੰਧ ਡਿਗਣ ਨਾਲ ਡਾਕਟਰ ਦੀ ਕਾਰ ਨੁਕਸਾਨੀ ਅਗਲੀ ਖ਼ਬਰ ਕੰਧ ਤੋੜ ਕੇ ਦੁਕਾਨ ਨੂੰ ਮਕਾਨ ਵਿਚ ਮਿਲਾਇਆ, ਮਲਬਾ ਵੀ ਕੀਤਾ ਰਫ਼ਾ ਦਫ਼ਾ ਇਕ ਅÏਰਤ ਸਮੇਤ ਅੱਧੀ ਦਰਜਨ ਤੋਂ ਵੱਧ ਵਿਅਕ...
Ad Position 24
No active advertisement