02-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-09-2025

ਆਸ ਵੈੱਲਫ਼ੇਅਰ ਸੁਸਾਇਟੀ ਵਲੋਂ ਲਗਾਏ ਖ਼ੂਨਦਾਨ ਕੈਂਪ ਦੌਰਾਨ 26 ਯੂਨਿਟ ਖ਼ੂਨ ਦਾਨ

Ad Position 21
No active advertisement
ਅਜੀਤ ਡੈਸਕ 02-09-2025
ਬਠਿੰਡਾ, 1 ਸਤੰਬਰ (ਸੱਤਪਾਲ ਸਿੰਘ ਸਿਵੀਆਂ)-ਸ਼ਹਿਰ ਦੀ ਸਮਾਜਸੇਵੀ ਸੰਸਥਾ ਆਸ ਵੈੱਲਫ਼ੇਅਰ ਸੁਸਾਇਟੀ ਵਲੋਂ ਸਥਾਨਕ ਨੈਸ਼ਨਲ ਕਾਲੋਨੀ ਵਿਖੇ ਮੁਹੱਲਾ ਸੁਧਾਰ ਕਮੇਟੀ ਦੇ ਸਹਿਯੋਗ ਨਾਲ ਖ਼ੂਨਦਾਨ ਕੈਂਪ ਲਗਾਇਆ ਗਿਆ ਜਿਸ ਵਿਚ ਵੱਡੀ ਗਿਣਤੀ ਖ਼ੂਨਦਾਨੀਆਂ ਵਲੋਂ ਖ਼ੂਨ ਦਾਨ ਕੀਤਾ ਗਿਆ | ਕੈਂਪ ਦਾ ਉਦਘਾਟਨ ਮੁੱਖ ਮਹਿਮਾਨਾਂ ਵਜੋਂ ਪਹੁੰਚੇ ਪੰਜਾਬ ਮਾਧਿਅਮ ਉਦਯੋਗ ਵਿਕਾਸ ਬੋਰਡ ਦੇ ਚੇਅਰਮੈਨ ਨੀਲ ਗਰਗ, ਨਗਰ ਨਿਗਮ ਬਠਿੰਡਾ ਦੇ ਮੇਅਰ ਪਦਮਜੀਤ ਸਿੰਘ ਮਹਿਤਾ ਅਤੇ ਮਾਰਕੀਟ ਕਮੇਟੀ ਬਠਿੰਡਾ ਦੇ ਚੇਅਰਮੈਨ ਬਲਜੀਤ ਸਿੰਘ ਬੱਲੀ ਵਲੋਂ ਕੀਤਾ ਗਿਆ | ਇਸ ਮੌਕੇ ਆਸ ਵੈੱਲਫ਼ੇਅਰ ਸੁਸਾਇਟੀ ਦੀ ਪ੍ਰਧਾਨ ਅਤੇ ਸਾਬਕਾ ਵਿਧਾਇਕ ਕਾਮਰੇਡ ਮੱਖਣ ਸਿੰਘ (ਮਰਹੂਮ) ਦੀ ਨੂੰਹ ਰੀਤੂ ਸਵੇਰਾ ਨੇ ਦੱਸਿਆ ਕਿ ਇਹ ਉਨ੍ਹਾਂ ਦੀ ਸੁਸਾਇਟੀ ਵਲੋਂ ਲਗਾਇਆ ਗਿਆ, ਦੂਸਰਾ ਖ਼ੂਨਦਾਨ ਕੈਂਪ ਹੈ, ਜਿਸ ਵਿਚ ਉਨ੍ਹਾਂ ਸਮੇਤ ਉਨ੍ਹਾਂ ਦੇ ਸਪੁੱਤਰ ਅੰਬਰ ਸਿੰਘ ਬਰਾੜ, ਧੀ ਪਲਕ ਸਿੰਘ ਬਰਾੜ ਅਤੇ ਸੁਸਾਇਟੀ ਦੇ ਮੈਂਬਰਾਂ ਤੋਂ ਇਲਾਵਾ ਵੱਖ-ਵੱਖ ਲੋਕਾਂ ਵਲੋਂ 26 ਯੂਨਿਟ ਖ਼ੂਨਦਾਨ ਕੀਤਾ ਗਿਆ ਹੈ, ਜੋ ਪ੍ਰੈਗਮਾ ਹਸਪਤਾਲ ਬਠਿੰਡਾ ਦੀ ਬਲੱਡ ਬੈਂਕ ਵਲੋਂ ਇਕੱਤਰ ਕੀਤਾ ਗਿਆ | ਉਨ੍ਹਾਂ ਕੈਂਪ ਵਿਚ ਪਹੁੰਚ ਕੇ ਖ਼ੂਨਦਾਨ ਕਰਨ ਵਾਲੇ ਦਾਨੀਆਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਦਾ ਇਹ ਖੂਨ ਲੋਕਾਂ ਦੀਆਂ ਕੀਮਤੀ ਜਾਨਾਂ ਬਚਾਉਣ ਵਿਚ ਸਹਾਈ ਹੋਵੇਗਾ ਤੇ ਉਹ ਭਵਿੱਖ ਵਿਚ ਵੀ ਅਜਿਹੇ ਕੈਂਪ ਜਾਰੀ ਰੱਖਣਗੇ | ਸੁਸਾਇਟੀ ਵਲੋਂ ਖ਼ੂਨਦਾਨੀਆਂ ਨੂੰ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ ਗਿਆ | ਇਸ ਮੌਕੇ ਮੁੱਖ ਮਹਿਮਾਨਾਂ ਨੇ ਆਸ ਵੈੱਲਫ਼ੇਅਰ ਸੁਸਾਇਟੀ ਦੇ ਸਮਾਜਿਕ ਕਾਰਜਾਂ ਦੀ ਸ਼ਲਾਘਾ ਕਰਦਿਆਂ ਆਪਣੇ ਵਲੋਂ ਹਰ ਸੰਭਵ ਸਹਿਯੋਗ ਦੇਣ ਦਾ ਭਰੋਸਾ ਦਿੱਤਾ ਅਤੇ ਖ਼ੂਨਦਾਨੀਆਂ ਦੀ ਹੌਂਸਲਾ ਅਫਜਾਈ ਕੀਤੀ | ਇਸ ਮੌਕੇ ਅਜੀਤ ਸਿੰਘ ਮਹਿਤਾ, ਅਮਨਦੀਪ ਸਿੰਘ ਬਾਹੋ ਸਿਵੀਆਂ, ਭੁਪਿੰਦਰ ਸਿੰਘ, ਮਨਪ੍ਰੀਤ ਕੌਰ ਸਿੱਧੂ, ਰਜਿੰਦਰ ਕੌਰ, ਗੁਰਪ੍ਰੀਤ ਸਿੰਘ ਅਤੇ ਹਰਪ੍ਰੀਤ ਸਿੰਘ ਸੁਸਾਇਟੀ ਮੈਂਬਰ ਅਤੇ ਇਲਾਕਾ ਵਾਸੀ ਮੌਜੂਦ ਸਨ |
Ad Position 22
No active advertisement
ਪਿਛਲੀ ਖ਼ਬਰ ਸਾਬਕਾ ਸਰੀਰਕ ਸਿੱਖਿਆ ਅਧਿਆਪਕ ਪਰਮਿੰਦਰ ਸਿੰਘ ਦਾ ਦਿਹਾਂਤ ਅਗਲੀ ਖ਼ਬਰ ਕੋਠੇ ਪਿੱਪਲੀ ਦੇ ਕਿਸਾਨ ਸੋਹਣ ਸਿੰਘ ਦੀ ਪੰਜ ਕਨਾਲ ਸਬਜ਼ੀ ਮੀਂਹ ਕਾਰਨ ਬਰਬਾਦ-ਸਰਕਾਰ ਤੋਂ ਮੁਆਵਜ਼ੇ ਦੀ ਮੰਗ
Ad Position 24
No active advertisement