02-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-09-2025

ਹੜ੍ਹ ਪੀੜਤਾਂ ਦੇ ਬਚਾਅ ਤੇ ਆਰਥਿਕ ਸਹਾਇਤਾ ਲਈ ਬਾਲਿਆਂਵਾਲੀ ਵਾਸੀਆਂ ਨੇ ਚੁੱਕਿਆ ਬੀੜਾ

Ad Position 21
No active advertisement
ਅਜੀਤ ਡੈਸਕ 02-09-2025
ਬਾਲਿਆਂਵਾਲੀ, 1 ਸਤੰਬਰ (ਕੁਲਦੀਪ ਮਤਵਾਲਾ)-ਪਿਛਲੇ ਕਈ ਦਿਨਾਂ ਤੋਂ ਪੰਜਾਬ 'ਚ ਆਏ ਹੜ੍ਹਾਂ ਕਾਰਨ ਜਿੱਥੇ ਕਿਸਾਨਾਂ ਦੀ ਫ਼ਸਲ ਬਰਬਾਦ ਹੋਈ ਹੈ, ਉੱਥੇ ਕਈ ਪਿੰਡਾਂ ਦੇ ਪਿੰਡ ਪਾਣੀ ਨਾਲ ਜਲਥਲ ਹੋਣ ਕਾਰਨ ਬੇਸ਼ੁਮਾਰ ਲੋਕ ਘਰੋਂ ਬੇਘਰ ਹੋ ਗਏ ਹਨ | ਜਿਨ੍ਹਾਂ ਦੀ ਹਰ ਸੰਭਵ ਸਹਾਇਤਾ ਕਰਨ ਲਈ ਪਿੰਡ ਬਾਲਿਆਂਵਾਲੀ ਦੇ ਵਾਸੀਆਂ ਨੇ ਪਾਰਟੀ ਬਾਜ਼ੀ ਤੋਂ ਉੱਪਰ ਉੱਠ ਕੇ ਇੱਕੋ ਝੰਡੇ ਹੇਠਾਂ ਇਕੱਠੇ ਹੋ ਕੇ ਮੀਟਿੰਗ ਕੀਤੀ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਬਾਲਿਆਂਵਾਲੀ ਦੇ ਸਰਪੰਚ ਅਤੇ ਗ੍ਰਾਮ ਪੰਚਾਇਤ ਦੀ ਅਗਵਾਈ 'ਚ ਹੜ੍ਹ ਪੀੜਤਾਂ ਦੀ ਹਰ ਸੰਭਵ ਸਹਾਇਤਾ ਕਰਨ ਲਈ ਗੁਰਦੁਆਰਾ ਸਾਹਿਬ ਸੁੱਖ ਸਾਗਰ ਵਿਖੇ ਅਤੇ ਪਿੰਡ ਦੀ ਸਾਂਝੀ ਠੱਲ 'ਤੇ ਪਿੰਡ ਦੀਆਂ ਸਮੂਹ ਸੰਸਥਾਵਾਂ ਤੇ ਕਲੱਬਾਂ ਤੇ ਨਵੀਂ ਪੁਰਾਣੀ ਪੰਚਾਇਤ ਅਤੇ ਕਿਸਾਨ ਆਗੂ ਵਲੋਂ ਭਰਵੀਂ ਸ਼ਮੂਲੀਅਤ ਕੀਤੀ ਗਈ | ਇਸ ਮੌਕੇ ਸਮੁੱਚੀ ਪੰਚਾਇਤ ਤੇ ਪਿੰਡ ਵਾਸੀਆਂ ਤੋਂ ਇਲਾਵਾ ਮੌਕੇ 'ਤੇ ਵੱਖ-ਵੱਖ ਸੰਸਥਾਵਾਂ ਤੇ ਕਲੱਬਾਂ ਅਤੇ ਕਿਸਾਨ ਜਥੇਬੰਦੀਆਂ ਦੇ ਨੁਮਾਇੰਦੇ ਅਤੇ ਪਤਵੰਤੇ ਸੱਜਣ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ -ਮੌੜ ਸੀਵਰੇਜ ਮਾਮਲਾ- ਸਰਕਾਰ ਨੇ ਹਾਈ ਕੋਰਟ ਤੋਂ 15 ਦਿਨ ਦਾ ਸਮਾਂ ਮੰਗਿਆ ਅਗਲੀ ਖ਼ਬਰ ਸਾਬਕਾ ਸਰੀਰਕ ਸਿੱਖਿਆ ਅਧਿਆਪਕ ਪਰਮਿੰਦਰ ਸਿੰਘ ਦਾ ਦਿਹਾਂਤ
Ad Position 24
No active advertisement