15-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-09-2025

ਅਕਾਲੀ ਦਲ ਹਲਕਾ ਬਠਿੰਡਾ ਸ਼ਹਿਰੀ ਦੀ ਲੀਡਰਸ਼ਿਪ ਨੇ ਹੜ੍ਹ ਪੀੜ੍ਹਤਾਂ ਲਈ ਭੇਜਿਆ 'ਰਾਸ਼ਨ ਦਾ ਟਰੱਕ' <br/>

Ad Position 21
repet_subhas-goyals [Copy P29]
ਅਜੀਤ ਡੈਸਕ 03-09-2025

ਬਠਿੰਡਾ, 2 ਸਤੰਬਰ (ਅੰਮਿ੍ਤਪਾਲ ਸਿੰਘ ਵਲ੍ਹਾਣ):-ਸ਼੍ਰੋਮਣੀ ਅਕਾਲੀ ਦਲ ਵਿਧਾਨ ਸਭਾ ਹਲਕਾ ਬਠਿੰਡਾ ਸ਼ਹਿਰੀ ਦੇ ਹਲਕਾ ਇੰਚਾਰਜ ਇਕਬਾਲ ਸਿੰਘ ਬਬਲੀ ਢਿੱਲੋਂ ਦੀ ਮਿਹਨਤ ਸਦਕਾ ਸਮੁੱਚੀ ਲੀਡਰਸ਼ਿਪ ਵਲੋਂ ਯੋਗਦਾਨ ਪਾਉਂਦਿਆਂ ਅੱਜ ਹੜ੍ਹ ਪ੍ਰਭਾਵਿਤ ਇਲਾਕੇ ਦੇ ਪੀੜ੍ਹਤ ਪਰਿਵਾਰਾਂ ਲਈ ਘਰੇਲੂ ਰਾਸ਼ਨ ਦਾ ਭਰਿਆ ਟਰੱਕ ਭੇਜਿਆ ਗਿਆ, ਜਿਸ ਨੂੰ ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਆਪਣੇ ਬਠਿੰਡਾ ਦਫ਼ਤਰ ਵਿਚੋਂ ਝੰਡੀ ਦੇ ਕੇ ਰਵਾਨਾ ਕੀਤਾ ਗਿਆ ਅਤੇ ਸਮੁੱਚੀ ਲੀਡਰਸ਼ਿਪ ਦਾ ਵਿਸ਼ੇਸ਼ ਤੌਰ 'ਤੇ ਧੰਨਵਾਦ ਕੀਤਾ | ਇਸ ਮੌਕੇ ਹਾਜ਼ਰ ਸਮੁੱਚੀ ਲੀਡਰਸ਼ਿਪ ਨੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਪਿਛਲੇ 15 ਦਿਨ੍ਹਾਂ ਤੋਂ ਹੜ੍ਹ ਪ੍ਰਭਾਵਿਤ ਇਲਾਕੇ ਦੇ ਪੀੜ੍ਹਤ ਪਰਿਵਾਰਾਂ ਲਈ ਕੀਤੇ ਜਾਂਦੇ ਯਤਨਾਂ ਨਾਲ ਚਟਾਨ ਵਾਂਗ ਖੜਦੇ ਹੋਏ ਪੀੜ੍ਹਤ ਪਰਿਵਾਰਾਂ ਦੀ ਹਰ ਸੰਭਵ ਮਦਦ ਕਰਨ ਦਾ ਪ੍ਰਣ ਲਿਆ ਤੇ ਆਉਂਦੇ ਦਿਨਾਂ ਵਿਚ ਹੋਰ ਟਰੱਕ ਭੇਜਣ ਦਾ ਵੀ ਫ਼ੈਸਲਾ ਕੀਤਾ | ਇਸ ਮੌਕੇ ਹਰਸਿਮਰਤ ਕੌਰ ਬਾਦਲ ਨੇ ਹਲਕਾ ਇੰਚਾਰਜ ਇਕਬਾਲ ਸਿੰਘ ਬਬਲੀ ਢਿੱਲੋਂ ਸਮੇਤ ਸਮੁੱਚੀ ਲੀਡਰਸ਼ਿਪ ਦਾ ਧੰਨਵਾਦ ਕਰਦੇ ਹੋਏ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਪੀੜ੍ਹਤ ਪਰਿਵਾਰਾਂ ਦੇ ਨਾਲ ਚਟਾਨ ਵਾਂਗ ਖੜਾ ਹੈ ਅਤੇ ਹਰ ਤਰ੍ਹਾਂ ਦੀ ਮਦਦ ਕੀਤੀ ਜਾਵੇਗੀ | ਉਨ੍ਹਾਂ ਕਿਹਾ ਕਿ ਮਾਨ ਸਰਕਾਰ ਦੀ ਕਾਰਗੁਜ਼ਾਰੀ ਕਿਤੇ ਨਜ਼ਰ ਨਹੀਂ ਆ ਰਹੀ ਅਤੇ ਹੁਣ ਵਿਧਾਇਕਾਂ ਵਲੋਂ ਵੀ ਪਾਰਟੀ 'ਤੇ ਸਵਾਲ ਉਠਾਏ ਜਾ ਰਹੇ ਹਨ, ਜਿਸ ਲਈ ਮੁੱਖ ਮੰਤਰੀ ਭਗਵੰਤ ਮਾਨ ਨੂੰ ਤੁਰੰਤ ਅਸਤੀਫ਼ਾ ਦੇਣਾ ਚਾਹੀਦਾ ਹੈ¢ ਉਨ੍ਹਾਂ ਕਿਹਾ ਕਿ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਵਿਚ ਪੂਰੇ ਪੰਜਾਬ ਦੇ ਅਕਾਲੀ ਵਰਕਰ ਹੜ੍ਹ ਪੀੜਤ ਪਰਿਵਾਰਾਂ ਲਈ ਕੰਮ ਕਰ ਰਹੇ ਹਨ ਅਤੇ ਹਰ ਤਰ੍ਹਾਂ ਦਾ ਸਹਿਯੋਗ ਦਿੱਤਾ ਜਾ ਰਿਹਾ ਹੈ | ਇਸ ਮੌਕੇ ਬਬਲੀ ਢਿੱਲੋਂ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਆਪਣੀ ਖੇਤਰੀ ਪਾਰਟੀ ਹੈ, ਜਿਸ ਦਾ ਆਪਣਿਆਂ ਨਾਲ ਔਖੇ ਸਮੇਂ ਵਿਚ ਖੜਨਾ ਮੁੱਢਲਾ ਫ਼ਰਜ਼ ਬਣਦਾ ਹੈ ਅਤੇ ਇਸ ਮਾੜੇ ਹਾਲਾਤ ਵਿਚ ਸਮੁੱਚਾ ਅਕਾਲੀ ਦਲ ਲੋਕਾਂ ਦੇ ਨਾਲ ਚਟਾਨ ਵਾਂਗ ਖੜਾ ਹੈ ਅਤੇ ਹਰ ਤਰ੍ਹਾਂ ਦੀ ਮਦਦ ਕੀਤੀ ਜਾਵੇਗੀ | ਇਸ ਮੌਕੇ ਉਨ੍ਹਾਂ ਦੇ ਨਾਲ ਸਮੁੱਚੀ ਅਕਾਲੀ ਲੀਡਰਸ਼ਿਪ ਅਤੇ ਵਰਕਰ ਵੱਡੀ ਗਿਣਤੀ ਵਿਚ ਹਾਜ਼ਰ ਸਨ¢

Ad Position 22
No active advertisement
ਪਿਛਲੀ ਖ਼ਬਰ ਭਗਤਾ ਭਾਈਕਾ ਵਿਖੇ ਚੰਦਭਾਨ ਡਰੇਨ ਦੀ ਸਮੇਂ ਸਿਰ ਸਫ਼ਾਈ ਨਾ ਹੋਣ ਕਾਰਨ ਲੋਕਾਂ 'ਚ ਸਹਿਮ <br/> ਅਗਲੀ ਖ਼ਬਰ ਮੋਟਰਸਾਈਕਲ ਚੋਰੀ ਕਰਕੇ ਅੱਗੇ ਵੇਚਣ ਵਾਲੇ ਦੋ ਕਾਬੂ <br/>
Ad Position 24