15-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-09-2025

50.85 ਗ੍ਰਾਮ ਹੈਰੋਇਨ ਸਮੇਤ ਇਕ ਗਿ੍ਫ਼ਤਾਰ <br/>

Ad Position 21
repet_subhas-goyals [Copy P29]
ਅਜੀਤ ਡੈਸਕ 03-09-2025
ਬਠਿੰਡਾ, 2 ਸਤੰਬਰ (ਵੀਰਪਾਲ ਸਿੰਘ)-ਬਠਿੰਡਾ ਪੁਲਿਸ ਵਲੋਂ ਨਸ਼ਾ ਕਰਨ ਅਤੇ ਵੇਚਣ ਦੇ ਮਾਮਲੇ ਵਿਚ ਵੱਖ-ਵੱਖ ਥਾਵਾਂ 'ਤੋਂ ਦੋ ਵਿਅਕਤੀਆਂ ਨੂੰ ਗਿ੍ਫ਼ਤਾਰ ਕੀਤਾ ਗਿਆ ਹੈ | ਜਿਨ੍ਹਾਂ ਵਿਚੋਂ ਇਕ ਵਿਅਕਤੀ ਪਾਸੋਂ 50.85 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ ਹੈ | ਦੂਸਰੇ ਵਿਅਕਤੀ ਦਾ ਡੋਪ ਟੈਸਟ ਕਰਵਾਉਣ ਤੋਂ ਬਾਅਦ ਮਾਮਲਾ ਦਰਜ ਕੀਤਾ ਗਿਆ ਹੈ |
ਪਹਿਲੇ ਮਾਮਲੇ ਦੇ ਜਾਂਚ ਪੁਲਿਸ ਅਧਿਕਾਰੀ ਸੁਖਮੰਦਰ ਸਿੰਘ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਥਾਣਾ ਸਿਵਲ ਲਾਇਨ ਪੁਲਿਸ ਵਲੋਂ ਸਥਾਨਕ ਅਜੀਤ ਰੋਡ ਪਾਸੋਂ ਇਕ ਸ਼ੱਕੀ ਵਿਅਕਤੀ ਨੂੰ ਗਿ੍ਫ਼ਤਾਰ ਕੀਤਾ ਗਿਆ | ਤਲਾਸ਼ੀ ਦੌਰਾਨ ਉਕਤ ਵਿਅਕਤੀ ਪਾਸੋਂ 50.85 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ | ਪੁਲਿਸ ਅਨੁਸਾਰ ਗਿ੍ਫ਼ਤਾਰ ਕੀਤੇ ਗਏ ਵਿਅਕਤੀ ਦੀ ਪਹਿਚਾਣ ਭੁਪਿੰਦਰ ਸਿੰਘ ਵਾਸੀ ਕੋਟਬਖਤੂ ਵਜੋਂ ਹੋਈ ਹੈ | ਜਿਸ 'ਤੇ ਥਾਣਾ ਸਿਵਲ ਲਾਇਨ ਵਿਖੇ ਨਸ਼ਾ ਰੋਕੂ ਐਕਟ ਅਧੀਨ ਮੁਕੱਦਮਾ ਦਰਜ ਕਰ ਲਿਆ ਗਿਆ ਹੈ | ਦੂਸਰੇ ਮਾਮਲੇ ਵਿਚ ਤਫ਼ਤੀਸ਼ੀ ਪੁਲਿਸ ਅਧਿਕਾਰੀ ਧਰਮ ਸਿੰਘ ਵਲੋਂ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਥਾਣਾ ਕੋਤਵਾਲੀ ਪੁਲਿਸ ਵਲੋਂ ਹਾਜੀ ਰਤਨ ਬਠਿੰਡਾ ਨੇੜਿਓਾ ਇਕ ਨਸ਼ਾ ਕਰਨ ਦੇ ਆਦੀ ਵਿਅਕਤੀ ਨੂੰ ਗਿ੍ਫ਼ਤਾਰ ਕੀਤਾ ਗਿਆ ਹੈ | ਪਿੁਲਸ ਵਲੋਂ ਉਕਤ ਵਿਅਕਤੀ ਦਾ ਡੋਪ ਟੈਸਟ ਪੌਜ਼ੇਟਿਵ ਆਉਣ ਤੋਂ ਬਾਅਦ ਮੁਕੱਦਮਾ ਦਰਜ ਕਰ ਲਿਆ ਹੈ | ਪੁਲਿਸ ਅਨੁਸਾਰ ਉਕਤ ਵਿਅਕਤੀ ਦੀ ਪਹਿਚਾਣ ਲਵਪ੍ਰੀਤ ਸਿੰਘ ਵਾਸੀ ਹਾਜੀ ਰਤਨ ਬਠਿੰਡਾ ਵਜੋਂ ਹੋਈ ਹੈ |

Ad Position 22
No active advertisement
ਪਿਛਲੀ ਖ਼ਬਰ ਮੀਂਹ ਕਾਰਨ ਖੇਤ ਮਜ਼ਦੂਰ ਦਾ ਮਕਾਨ ਡਿੱਗਿਆ <br/> ਅਗਲੀ ਖ਼ਬਰ ਸਿਵਲ ਹਸਪਤਾਲ ਵਿਖੇ ਸਟਾਫ਼ ਵਲੋਂ ਲਗਾਇਆ ਗਿਆ ਧਰਨਾ <br/>
Ad Position 24