15-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-09-2025

ਡੀ. ਸੀ. ਨੂੰ ਹੜ੍ਹ ਪ੍ਰਭਾਵਿਤ ਖੇਤਰ ਦੇ ਲੋਕਾਂ ਲਈ ਜ਼ਿਲ੍ਹਾ ਕੈਮਿਸਟ ਤੇ ਆਈ ਐਮ ਏ ਐਸੋਸ਼ੀਏਸ਼ਨ ਵਲੋਂ ਦਵਾਈਆਂ ਕੀਤੀਆਂ ਸਪੁਰਦ <br/>

Ad Position 21
repet_subhas-goyals [Copy P29]
ਅਜੀਤ ਡੈਸਕ 03-09-2025

ਬਠਿੰਡਾ, 2 ਸਤੰਬਰ (ਅੰਮਿ੍ਤਪਾਲ ਸਿੰਘ ਵਲ੍ਹਾਣ)-ਡਿਪਟੀ ਕਮਿਸ਼ਨਰ ਰਾਜੇਸ਼ ਧੀਮਾਨ ਨੂੰ ਪੰਜਾਬ 'ਚ ਆਏ ਹੜ੍ਹਾਂ 'ਤੇ ਬਰਸਾਤੀ ਮੌਸਮ ਦੇ ਮੱਦੇਨਜ਼ਰ ਹੜ੍ਹ ਪ੍ਰਭਾਵਿਤ ਖੇਤਰ ਦੇ ਲੋਕਾਂ ਦੀ ਮੱਦਦ ਲਈ ਜ਼ਿਲ੍ਹਾ ਕੈਮਿਸਟ ਐਸੋਸੀਏਸਨ ਹੋਲ ਸੇਲ ਤੇ ਰੀਟੇਲ ਅਤੇ ਇੰਡੀਅਨ ਮੈਡੀਕਲ ਐਸੋਸ਼ੀਏਸ਼ਨ ਦੇ ਨੁਮਾਇੰਦਿਆਂ ਨੇ ਲੋੜੀਂਦੀਆਂ ਦਵਾਈਆਂ ਤੇ ਸੇਨੈਟਰੀ ਪੈਡ ਆਦਿ ਮੁਹੱਈਆ ਕਰਵਾਏ ਗਏ | ਇਸ ਮੌਕੇ ਡਿਪਟੀ ਕਮਿਸ਼ਨਰ ਨੇ ਐਸੋਸੀਏਸਨ ਦੇ ਨੁਮਾਇੰਦਿਆਂ ਦਾ ਵਿਸ਼ੇਸ਼ ਤੌਰ 'ਤੇ ਧੰਨਵਾਦ ਵੀ ਕੀਤਾ | ਇਸ ਮੌਕੇ ਐਸੋਸੀਏਸਨ ਦੇ ਨੁਮਾਇੰਦਿਆਂ ਵਲੋਂ ਵਿਸ਼ਵਾਸ਼ ਦਿਵਾਇਆ ਕਿ ਉਨ੍ਹਾਂ ਵਲੋਂ ਹੜ੍ਹਾਂ ਦੀ ਮਾਰ ਹੇਠ ਆਏ ਹੜ੍ਹ ਪ੍ਰਭਾਵਿਤ ਖੇਤਰ ਦੇ ਲੋਕਾਂ ਵਾਸਤੇ ਦਵਾਈਆਂ ਆਦਿ ਮੁਹੱਈਆ ਕਰਵਾਉਣ ਲਈ ਭਵਿੱਖ ਵਿਚ ਵੀ ਹਰ ਸੰਭਵ ਮਦਦ ਕੀਤੀ ਜਾਵੇਗੀ | ਇਸ ਮੌਕੇ ਡਿਪਟੀ ਕਮਿਸ਼ਨਰ ਰਾਜੇਸ਼ ਧੀਮਾਨ ਨੇ ਜ਼ਿਲ੍ਹਾ ਵਾਸੀਆਂ ਨੂੰ ਪੁਰਜ਼ੋਰ ਅਪੀਲ ਕਰਦਿਆਂ ਕਿਹਾ ਕਿ ਹੜ੍ਹ ਪ੍ਰਭਾਵਿਤ ਇਲਾਕਿਆਂ ਦੇ ਲੋਕਾਂ ਲਈ ਪੀਣ ਵਾਲੇ ਪਾਣੀ, ਸੁੱਕਾ ਦੁੱਧ, ਸੁੱਕਾ ਰਾਸ਼ਨ ਤੇ ਪਸ਼ੂਆਂ ਲਈ ਖੁਰਾਕ ਆਦਿ ਦਾ ਵੱਧ ਤੋਂ ਵੱਧ ਯੋਗਦਾਨ ਜ਼ਰੂਰ ਪਾਉਣ |

Ad Position 22
No active advertisement
ਪਿਛਲੀ ਖ਼ਬਰ ਭਾਰਤੀ ਚੋਣ ਕਮਿਸ਼ਨ ਦੀ ਟੀਮ ਨੇ ਜ਼ਿਲ੍ਹਾ ਬਠਿੰਡਾ ਦੇ ਪੋਲਿੰਗ ਸਟੇਸ਼ਨਾਂ ਦਾ ਦੌਰਾ ਕਰਕੇ ਲਿਆ ਜਾਇਜ਼ਾ <br/> ਅਗਲੀ ਖ਼ਬਰ ਮੀਂਹ ਕਾਰਨ ਖੇਤ ਮਜ਼ਦੂਰ ਦਾ ਮਕਾਨ ਡਿੱਗਿਆ <br/>
Ad Position 24