15-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-09-2025

ਖਾਲੀ ਪਏ ਪਲਾਟ ਅਤੇ ਨੀਵੇਂ ਮਕਾਨ ਦੂਸਰੇ ਮਕਾਨ ਮਾਲਕਾਂ ਲਈ ਖ਼ਤਰਾ ਬਣ ਰਹੇ ਹਨ

Ad Position 21
repet_subhas-goyals [Copy P29]
ਅਜੀਤ ਡੈਸਕ 03-09-2025
ਰਾਮਾਂ ਮੰਡੀ, 2 ਸਤੰਬਰ (ਤਰਸੇਮ ਸਿੰਗਲਾ)-ਸਥਾਨਕ ਰਿਹਾਇਸ਼ੀ ਇਲਾਕਿਆਂ ਵਿਚ ਖਾਲੀ ਪਏ ਪਲਾਟ ਅਤੇ ਨੀਵੇਂ ਮਕਾਨ ਦੂਸਰੇ ਮਕਾਨ ਮਾਲਕਾਂ ਲਈ ਖ਼ਤਰਾ ਬਣ ਰਹੇ ਹਨ | ਇਸ ਸਬੰਧੀ ਲੋਕਾਂ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਖਾਲੀ ਪਏ ਪਲਾਟਾਂ ਵਿਚ ਲੋਕ ਘਰਾਂ ਦਾ ਕੂੜਾ ਕਰਕਟ ਸੁੱਟ ਦਿੰਦੇ ਹਨ, ਜਿਸ ਨਾਲ ਉਥੇ ਮੱਛਰ ਅਤੇ ਜ਼ਹਿਰੀਲੇ ਜਾਨਵਰ ਪੈਦਾ ਹੋ ਜਾਂਦੇ ਹਨ, ਜਿਸ ਨਾਲ ਮਹਾਂਮਾਰੀ ਫੈਲਣ ਦਾ ਖ਼ਦਸ਼ਾ ਹੈ | ਇਸ ਤੋਂ ਇਲਾਵਾ ਖਾਲੀ ਪਏ ਨੀਵੇਂ ਘਰਾਂ ਦੀ ਸੰਭਾਲ ਨਾ ਕੀਤੇ ਜਾਣ ਕਾਰਨ ਬਰਸਾਤਾਂ ਦੇ ਦਿਨਾਂ ਵਿਚ ਮੀਂਹ ਦਾ ਪਾਣੀ ਉਕਤ ਨੀਵੇਂ ਘਰਾਂ ਵਿਚ ਖੜ੍ਹਾ ਹੋ ਜਾਂਦਾ ਹੈ, ਜੋ ਨਾਲ ਲੱਗਦੇ ਮਕਾਨਾਂ ਦਾ ਨੁਕਸਾਨ ਕਰ ਰਿਹਾ ਹੈ, ਇਸ ਤੋਂ ਇਲਾਵਾ ਚੋਰਾਂ ਨੂੰ ਵੀ ਖਾਲੀ ਮਕਾਨਾਂ ਵਿਚ ਛੁਪਣ ਆਸਰਾ ਮਿਲ ਰਿਹਾ ਹੈ | ਲੋਕਾਂ ਨੇ ਸਰਕਾਰ ਤੋਂ ਮੰਗ ਕੀਤੀ ਹੈ ਕਿ ਖਾਲੀ ਪਏ ਪਲਾਟਾਂ ਦੀ ਚਾਰਦੀਵਾਰੀ ਕਰਵਾਈ ਜਾਵੇ ਅਤੇ ਖਾਲੀ ਪਏ ਮਕਾਨਾਂ ਦੀ ਸੰਭਾਲ ਕਰਨ ਲਈ ਮਕਾਨ ਮਾਲਕਾਂ ਨੂੰ ਹੁਕਮ ਜਾਰੀ ਕੀਤੇ ਜਾਣ |

Ad Position 22
No active advertisement
ਪਿਛਲੀ ਖ਼ਬਰ ਖ਼ਾਲਸਾ ਸਕੂਲ ਬਠਿੰਡਾ ਵਿਖੇ ਬਾਸਕਿਟਬਾਲ ਦੇ ਖਿਡਾਰੀ ਸਨਮਾਨਿਤ <br/> ਅਗਲੀ ਖ਼ਬਰ ਸਿਵਲ ਹਸਪਤਾਲ ਬਰਨਾਲਾ ਦੇ ਪਾਰਕ ਨੂੰ ਬਚਾਉਣ ਲਈ ਹਲਕਾ ਵਿਧਾਇਕ ਕੁਲਦੀਪ ਸਿੰਘ ਕਾਲਾ ਢਿੱਲੋਂ ਨੂੰ ਦਿੱਤਾ ਮੰਗ-ਪੱਤਰ
Ad Position 24