15-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-09-2025

450 ਕੈਪਸੂਲਾਂ ਅਤੇ 7 ਗਰਾਮ ਹੈਰੋਇਨ ਸਮੇਤ 2 ਕਾਬੂ

Ad Position 21
repet_subhas-goyals [Copy P29]
ਅਜੀਤ ਡੈਸਕ 03-09-2025
ਭਗਤਾ ਭਾਈਕਾ, 2 ਸਤੰਬਰ (ਸੁਖਪਾਲ ਸਿੰਘ ਸੋਨੀ)-ਐਸ ਐਸ ਪੀ ਬਠਿੰਡਾ ਅਤੇ ਡੀ ਐਸ ਪੀ ਫੂਲ ਦੀਆਂ ਹਦਾਇਤਾਂ ਅਨੁਸਾਰ ਅੱਜ ਪੁਲਿਸ ਵਲੋਂ 450 ਕੈਪਸੂਲਾਂ ਅਤੇ 7 ਗ੍ਰਾਮ ਹੈਰੋਇਨ ਸਮੇਤ 2 ਵਿਅਕਤੀਆਂ ਨੂੰ ਕਾਬੂ ਕਰਨ ਵਿਚ ਸਫ਼ਲਤਾ ਹਾਸਲ ਕੀਤੀ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਏਐਸਆਈ ਨਵਯੁੱਗਦੀਪ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੀ ਅਗਵਾਈ ਹੇਠ ਪੁਲਿਸ ਪਾਰਟੀ ਵਲੋਂ ਸੱਤ ਗ੍ਰਾਮ ਹੈਰੋਇਨ ਬਰਾਮਦ ਕਰਨ ਵਿਚ ਸਫ਼ਲਤਾ ਹਾਸਲ ਕੀਤੀ ਹੈ | ਇਸ ਮਾਮਲੇ ਵਿਚ ਕਥਿਤ ਦੋਸ਼ੀ ਰਮਨਦੀਪ ਸਿੰਘ ਵਾਸੀ ਮਲੂਕਾ ਖਿਲਾਫ਼ ਵੱਖ-ਵੱਖ ਧਰਾਵਾਂ ਤਹਿਤ ਪੁਲਿਸ ਸਟੇਸ਼ਨ ਭਗਤਾ ਭਾਈਕਾ ਵਿਖੇ ਮੁਕੱਦਮਾ ਦਰਜ ਕਰ ਲਿਆ ਹੈ | ਪੁਲਿਸ ਨੇ ਕਥਿਤ ਦੋਸ਼ੀ ਨੂੰ ਮੌਕੇ ਉਪਰ ਹੀ ਗਿ੍ਫ਼ਤਾਰ ਕਰ ਲਿਆ ਹੈ | ਇਸੇ ਤਰ੍ਹਾਂ ਹੀ ਏ ਐਸ ਆਈ ਸੁਰਿੰਦਰਪਾਲ ਸਿੰਘ ਦੀ ਅਗਵਾਈ ਹੇਠ ਪੁਲਿਸ ਟੀਮ ਵਲੋਂ 450 ਕੈਪਸੂਲ ਬਰਾਮਦ ਕਰਨ ਵਿਚ ਸਫ਼ਲਤਾ ਹਾਸਲ ਕੀਤੀ ਹੈ | ਇਸ ਮਾਮਲੇ ਸਬੰਧੀ ਪੁਲਿਸ ਵਲੋਂ ਕਥਿਤ ਦੋਸ਼ੀ ਦਰਸ਼ਨ ਸਿੰਘ ਮਲੂਕਾ ਖਿਲਾਫ਼ ਮੁਕੱਦਮਾ ਦਰਜ ਕਰ ਲਿਆ ਹੈ | ਕਥਿਤ ਦੋਸ਼ੀ ਨੂੰ ਜ਼ਮਾਨਤ 'ਤੇ ਰਿਹਾਅ ਕਰ ਦਿੱਤਾ ਗਿਆ ਹੈ |


Ad Position 22
No active advertisement
ਪਿਛਲੀ ਖ਼ਬਰ ਕੋਠੇ ਨੱਥਾ ਸਿੰਘ ਵਾਲਾ ਵਿਖੇ ਮਜ਼ਦੂਰ ਦੇ ਘਰ ਦੀ ਛੱਤ ਡਿਗੀ <br/> ਅਗਲੀ ਖ਼ਬਰ 100 ਲੀਟਰ ਲਾਹਣ ਸਮੇਤ ਵਿਅਕਤੀ ਗਿ੍ਫ਼ਤਾਰ
Ad Position 24