15-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-09-2025

ਕੋਰੋਨਾ ਵਲੰਟੀਅਰਾਂ ਵਲੋਂ ਹੜ੍ਹ ਪੀੜਤਾਂ ਲਈ ਦਵਾਈਆਂ ਦੀ ਸੇਵਾ <br/>

Ad Position 21
repet_subhas-goyals [Copy P29]
ਅਜੀਤ ਡੈਸਕ 03-09-2025
ਬਠਿੰਡਾ, 2 ਸਤੰਬਰ (ਸੱਤਪਾਲ ਸਿੰਘ ਸਿਵੀਆਂ)-ਸੂਬੇ ਅੰਦਰ ਹੜ੍ਹ ਦੀ ਲਪੇਟ 'ਚ ਆਏ ਲੋਕਾਂ ਦੀ ਸਹਾਇਤਾ ਲਈ ਜਿੱਥੇ ਪੰਜਾਬ ਭਰ ਦੇ ਲੋਕ ਪੂਰੀ ਤਨਦੇਹੀ ਨਾਲ ਲੱਗੇ ਹੋਏ ਹਨ, ਉੱਥੇ ਪੰਜਾਬ ਦੇ ਕੋਰੋਨਾ ਵਲੰਟੀਅਰ ਵਲੋਂ ਹੜ੍ਹ ਪੀੜਤ ਲੋਕਾਂ ਦੀ ਸਿਹਤ ਦੀ ਦੇਖਭਾਲ ਲਈ ਉਨ੍ਹਾਂ ਨੂੰ ਦਵਾਈਆਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ | ਕੋਰੋਨਾ ਵਲੰਟੀਅਰ ਟੀਮ ਦੇ ਆਗੂ ਸ਼ੁਭਮ ਗਰੋਵਰ, ਗੁਰਪ੍ਰੀਤ ਸਿੰਘ, ਜਗਮੇਲ ਸਿੰਘ, ਜਸਪਾਲ ਸਿੰਘ, ਅਤਰ ਸਿੰਘ, ਸਤਨਾਮ ਸਿੰਘ ਅਤੇ ਬਠਿੰਡਾ ਵੈੱਲਫ਼ੇਅਰ ਸੁਸਾਇਟੀ ਦੇ ਪ੍ਰਧਾਨ ਰੀਸੂ ਨੇ ਕਿਹਾ ਕਿ ਹੜ੍ਹਾਂ ਦੇ ਗੰਦੇ ਪਾਣੀ ਕਾਰਨ ਲੋਕਾਂ ਦੇ ਬਿਮਾਰੀਆਂ ਦੀ ਲਪੇਟ 'ਚ ਆਉਣ ਦੇ ਖ਼ਤਰੇ ਨੂੰ ਭਾਂਪਦਿਆਂ ਉਨ੍ਹਾਂ ਵਲੋਂ ਜ਼ਿਲ੍ਹਾ ਫ਼ਾਜ਼ਿਲਕਾ ਦੇ ਹੜ੍ਹ ਪੀੜਤ ਲੋਕਾਂ ਦੀ ਸਿਹਤ ਦੀ ਦੇਖਭਾਲ ਲਈ ਦਵਾਈਆਂ ਮੁਹੱਈਆ ਕਰਵਾਈਆਂ ਗਈਆਂ ਹਨ, ਜੋ ਉਹ ਕੈਂਪ ਲਗਾ ਕੇ ਉੱਥੇ ਵੰਡਣਗੇ | ਇਸ ਤੋਂ ਇਲਾਵਾ ਰਾਸ਼ਨ ਵੀ ਮੁਹੱਈਆ ਕਰਵਾਇਆ ਗਿਆ ਹੈ | ਵਲੰਟੀਅਰਾਂ ਨੇ ਕਿਹਾ ਕਿ ਬੇਸ਼ੱਕ ਸਮੇਂ ਦੀ ਸਰਕਾਰ ਨੇ ਉਨ੍ਹਾਂ ਨੂੰ ਪੱਕਾ ਰੁਜ਼ਗਾਰ ਦੇਣ ਤੋਂ ਵਿਸਾਰ ਦਿੱਤਾ ਹੈ, ਪਰ ਉਨ੍ਹਾਂ ਨੇ ਕੋਰੋਨਾ ਸਮੇਂ ਵੀ ਆਪਣੀਆਂ ਜਾਨਾਂ ਜੋਖ਼ਮ 'ਚ ਪਾ ਕੇ ਲੋਕਾਂ ਦੀਆਂ ਜਾਨਾਂ ਬਚਾਉਣ 'ਚ ਭਰਵਾਂ ਯੋਗਦਾਨ ਪਾਇਆ ਸੀ ਤੇ ਅੱਜ ਵੀ ਹੜ੍ਹਾਂ ਦੀ ਮਾਰ ਦੌਰਾਨ ਆਪਣੇ ਸੂਬੇ ਦੇ ਲੋਕਾਂ ਦੇ ਨਾਲ ਡੱਟ ਕੇ ਖੜੇ ਹਨ ਤੇ ਸਮੇਂ-ਸਮੇਂ ਉੱਪਰ ਹੜ੍ਹ ਪ੍ਰਭਾਵਿਤ ਇਲਾਕਿਆਂ 'ਚ ਦਵਾਈਆਂ ਅਤੇ ਰਾਸ਼ਨ ਦੀ ਸੇਵਾ ਪਹੁੰਚਾਈ ਜਾਵੇਗੀ |

Ad Position 22
No active advertisement
ਪਿਛਲੀ ਖ਼ਬਰ ਬਾਰਿਸ਼ਾਂ ਕਾਰਣ ਨੁਕਸਾਨੇ ਘਰਾਂ ਦੀ ਸਾਰ ਲਵੇ ਪ੍ਰਸ਼ਾਸਨ, ਢਹਿ ਚੁੱਕੇ ਘਰਾਂ ਲਈ ਜਾਰੀ ਕਰੇ ਮੁਆਵਜ਼ਾ-ਸਿੱਧੂ <br/> ਅਗਲੀ ਖ਼ਬਰ ਮੁੱਖ ਮੰਤਰੀ ਦਫ਼ਤਰ ਵਲੋਂ ਕਾਰਵਾਈ ਕਰਨ ਦੀ ਹਦਾਇਤ <br/>
Ad Position 24