15-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-09-2025

ਅਕਾਲੀ ਦਲ ਹੜ੍ਹ ਪੀੜਤਾਂ ਦੇ ਨਾਲ ਖੜ੍ਹਾ ਹੈ-ਜੱਗਾ ਕਲਿਆਣ <br/>

Ad Position 21
repet_subhas-goyals [Copy P29]
ਅਜੀਤ ਡੈਸਕ 03-09-2025
ਬਠਿੰਡਾ, 2 ਸਤੰਬਰ (ਅੰਮਿ੍ਤਪਾਲ ਸਿੰਘ ਵਲ੍ਹਾਣ)-ਸ਼੍ਰੋਮਣੀ ਅਕਾਲੀ ਦਲ ਦੇ ਵਰਕਿੰਗ ਕਮੇਟੀ ਮੈਂਬਰ ਅਤੇ ਬਠਿੰਡਾ ਦਿਹਾਤੀ ਦੇ ਜ਼ਿਲ੍ਹਾ ਪ੍ਰਧਾਨ ਜਗਸੀਰ ਸਿੰਘ ਜੱਗਾ ਕਲਿਆਣ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਅਤੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਪਹਿਲੇ ਦਿਨ ਤੋਂ ਹੜ੍ਹ ਪੀੜਤਾਂ ਨਾਲ ਚਟਾਨ ਵਾਂਗ ਖੜੇ ਹਨ ਤੇ ਹਰ ਸੰਭਵ ਮਦਦ ਕੀਤੀ ਜਾ ਰਹੀ ਹੈ | ਉਨ੍ਹਾਂ ਕਿਹਾ ਕਿ ਬੜੇ ਦੁੱਖ ਦੀ ਗੱਲ ਹੈ ਕਿ ਪੰਜਾਬ ਹੜ੍ਹਾਂ ਦੇ ਪਾਣੀ 'ਚ ਡੁੱਬ ਰਿਹਾ, ਪਰ ਅਜੇ ਤੱਕ ਪੰਜਾਬ ਸਰਕਾਰ ਵਲੋਂ ਪੀੜਤ ਲੋਕਾਂ ਦੀ ਬਾਂਹ ਫੜਣ ਲਈ ਉਨ੍ਹਾਂ ਖ਼ਾਤਰ ਵਿਸ਼ੇਸ਼ ਆਰਥਿਕ ਪੈਕੇਜ ਦਾ ਐਲਾਨ ਨਹੀਂ ਕੀਤਾ ਗਿਆ ਅਤੇ ਨਾ ਹੀ ਅਜੇ ਤੱਕ ਸੂਬਾ ਸਰਕਾਰ ਦੇ ਬਣਦੇ ਪ੍ਰਬੰਧ ਨਜ਼ਰ ਆਏ ਹਨ | ਜੱਗਾ ਕਲਿਆਣ ਨੇ ਕਿਹਾ ਕਿ ਇਸ ਔਖੀ ਘੜੀ 'ਚ ਆਖ਼ਰ ਆਪਣੇ ਲੋਕਾਂ ਦੀ ਬਾਂਹ ਸੂਬੇ ਦੀ ਇਕਲੌਤੀ ਉਨ੍ਹਾਂ ਦੀ ਆਪਣੀ ਖੇਤਰੀ ਪਾਰਟੀ ਸ਼੍ਰੋਮਣੀ ਅਕਾਲੀ ਦਲ ਅਤੇ ਸੁਖਬੀਰ ਸਿੰਘ ਬਾਦਲ ਨੇ ਫੜੀ ਹੈ, ਜਿਸ ਤੋਂ ਸਾਫ਼ ਹੋ ਗਿਆ ਕਿ ਦਿੱਲੀ ਤੋਂ ਚੱਲਣ ਵਾਲੀਆਂ ਪਾਰਟੀਆਂ ਪੰਜਾਬ ਦੇ ਲੋਕਾਂ ਨੂੰ ਸਿਰਫ਼ ਵੋਟ ਬੈਂਕ ਸਮਝਦੀਆਂ ਹਨ, ਪਰ ਔਖੇ ਵੇਲੇ ਉਨ੍ਹਾਂ ਦੇ ਨਾਲ ਨਹੀਂ ਖੜਦੀਆਂ | ਉਨ੍ਹਾਂ ਕਿਹਾ ਕਿ ਪੰਜਾਬ ਨੂੰ ਮੁੜ ਤਰੱਕੀ ਦੇ ਰਾਹਾਂ 'ਤੇ ਲਿਆਉਣ ਲਈ ਅਕਾਲੀ ਦਲ ਦੇ ਹੱਥ ਮਜ਼ਬੂਤ ਕਰਨ ਅਤੇ ਸੂਬੇ 'ਚ ਅਗਲੀ ਆਪਣੀ ਖੇਤਰੀ ਪਾਰਟੀ ਅਕਾਲੀ ਦਲ ਦੀ ਸਰਕਾਰ ਬਣਾਉਣ ਦੀ ਲੋੜ ਹੈ |

Ad Position 22
No active advertisement
ਪਿਛਲੀ ਖ਼ਬਰ ਪੰਜਾਬ ਡੱੁਬ ਰਿਹੈ ਪਰ ਸਾਡੇ ਰਾਜ ਸਭਾ ਮੈਂਬਰ ਕਿਤੇ ਨਜ਼ਰ ਨਹੀਂ ਆਉਂਦੇ : ਗਿੱਲ ਪੱਤੀ <br/> ਅਗਲੀ ਖ਼ਬਰ ਹੜ੍ਹ ਪੀੜਤਾਂ ਦੀ ਮਦਦ ਲਈ ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਵਲੋਂ ਮੁਫ਼ਤ ਦਵਾਈਆਂ ਦੀ ਕੀਤੀ ਜਾਵੇਗੀ ਸੇਵਾ-ਢਿੱਲੋਂ ਜ਼ਿ...
Ad Position 24