09-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-09-2025

ਘਰ ਵਿਚ ਦਾਖ਼ਲ ਹੋ ਕੇ ਲੜਕੇ ਦੀ ਕੀਤੀ ਕੁੱਟਮਾਰ <br/>

Ad Position 21
No active advertisement
ਅਜੀਤ ਡੈਸਕ 04-09-2025
ਗੋਨਿਆਣਾ, 3 ਸਤੰਬਰ (ਲਛਮਣ ਦਾਸ ਗਰਗ)-ਸਥਾਨਕ ਪੰਚਾਇਤੀ ਗਊਸ਼ਾਲਾ ਨਜ਼ਦੀਕ ਬਠਿੰਡਾ ਵਾਲੀ ਸੜਕ 'ਤੇ ਬਣੇ ਇਕ ਘਰ ਵਿਚ ਕਾਫ਼ੀ ਗਿਣਤੀ ਵਿਚ ਵਿਅਕਤੀਆਂ ਨੇ ਦਾਖਲ ਹੋ ਕੇ ਕਿਸੇ ਰੰਜ਼ਿਸ਼ ਨੂੰ ਲੈ ਕੇ ਹਮਲਾ ਕਰਕੇ ਇਕ ਲੜਕੇ ਦੀ ਕੁੱਟਮਾਰ ਕੀਤੀ ਅਤੇ ਉਸ ਦੀ ਦੁਕਾਨ ਦੀ ਭੰਨਤੋੜ ਕਰਕੇ ਸਮਾਨ ਵੀ ਚੋਰੀ ਕਰਕੇ ਲੈ ਜਾਣ ਦਾ ਮਾਮਲੇ ਸਾਹਮਣੇ ਆਇਆ ਹੈ | ਪੁਲਿਸ ਨੇ ਉਕਤ ਮਾਮਲੇ ਵਿਚ ਪਿਉ-ਪੁੱਤਰ ਸਮੇਤ 70/80 ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ | ਗੁਰਸੇਵਕ ਸਿੰਘ ਪੁੱਤਰ ਮਨਜੀਤ ਸਿੰਘ ਵਾਸੀ ਗੋਨਿਆਣਾ ਮੰਡੀ ਨੇ ਪੁਲਿਸ ਥਾਣਾ ਨੇਹੀਂਆਂ ਵਾਲਾ ਵਿਖੇ ਸ਼ਿਕਾਇਤ ਦਰਜ ਕਰਵਾਈ ਹੈ ਕਿ ਕੁਝ ਵਿਅਕਤੀਆਂ ਨੇ 1 ਸਤੰਬਰ 2025 ਨੂੰ ਉਸ ਦੇ ਘਰ 'ਤੇ ਹਮਲਾ ਕੀਤਾ ਅਤੇ ਉਸ ਦੇ ਚਾਚੇ ਦੇ ਲੜਕੇ ਤਨਵੀਰ ਸਿੰਘ ਦੀ ਕੁੱਟਮਾਰ ਕੀਤੀ, ਉਸ ਦੀ ਦੁਕਾਨਾਂ ਦੀ ਭੰਨਤੋੜ ਕਰਦੇ ਹੋਏ ਦੁਕਾਨਾਂ ਵਿਚੋਂ 8 ਅਲਟੀਨੇਟਰ, 6 ਮੋਟਰਾਂ, ਕਾਪਰ ਵਾਇਰ, 50 ਏ. ਵੀ. ਆਰਰੋਕਰ ਚੋਰੀ ਕਰਕੇ ਲੈ ਗਏ | ਥਾਣਾ ਨੇਹੀਂਆਂ ਵਾਲਾ ਦੀ ਪੁਲਿਸ ਨੇ ਗੁਰਸੇਵਕ ਸਿੰਘ ਵਾਸੀ ਗੋਨਿਆਣਾ ਮੰਡੀ ਦੇ ਬਿਆਨਾਂ ਅਧਾਰਿਤ ਜਾਂਚ ਪੜ੍ਹਤਾਲ ਕਰਦੇ ਹੋਏ ਪਿਉ-ਪੁੱਤਰ ਅਸ਼ੋਕ ਕੁਮਾਰ ਪੁੱਤਰ ਮੋਹਨ ਲਾਲ ਅਤੇ ਮਨੀਸ਼ ਕੁਮਾਰ ਪੁੱਤਰ ਅਸ਼ੋਕ ਕੁਮਾਰ ਵਾਸੀਆਨ ਹਾਜੀਰਤਨ ਬਠਿੰਡਾ ਅਤੇ 70/80 ਹੋਰ ਨਾਮਲੂਮ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਪੁਲਿਸ ਥਾਣਾ ਮੁਖੀ ਅਮਰਿੰਦਰ ਸਿੰਘ ਅਨੁਸਾਰ ਹਾਲੇ ਤੀਕ ਕਿਸੇ ਵੀ ਵਿਅਕਤੀ ਦੀ ਗਿ੍ਫ਼ਤਾਰੀ ਨਹੀਂ ਹੋਈ |

Ad Position 22
No active advertisement
ਪਿਛਲੀ ਖ਼ਬਰ ਬਾਰਿਸ਼ ਕਾਰਨ ਕਮਰੇ ਦੀ ਛੱਤ ਡਿੱਗੀ ਤੇ 3 ਕਮਰਿਆਂ 'ਚ ਤਰੇੜਾਂ ਆਈਆਂ <br/> ਅਗਲੀ ਖ਼ਬਰ ਚੜ੍ਹਦੀ ਕਲਾ ਦੇ ਪ੍ਰਤੀਕ ਹਨ ਹੜ੍ਹ ਪੀੜਤ ਪਿੰਡਾਂ ਦੇ ਲੋਕ-ਐਸ.ਐਸ. ਚੱਠਾ <br/>
Ad Position 24