12-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-09-2025

ਦੀਪ ਇੰਸਟੀਚਿਊਟ ਆਫ਼ ਨਰਸਿੰਗ ਐਂਡ ਮੈਡੀਕਲ ਸਾਇੰਸ ਲਹਿਰਾ ਮੁਹੱਬਤ ਵਿਖੇ ਬੂਟੇ ਲਗਾਏ <br/>

Ad Position 21
No active advertisement
ਦੀਪ ਇੰਸਟੀਚਿਊਟ ਆਫ਼ ਨਰਸਿੰਗ ਐਂਡ ਮੈਡੀਕਲ ਸਾਇੰਸ ਲਹਿਰਾ ਮੁਹੱਬਤ ਵਿਖੇ ਸੰਸਥਾ ਦੇ ਐਮ. ਡੀ. ਮਨਦੀਪ ਸਿੰਘ ਢਿੱਲੋਂ, ਪਿ੍ੰਸੀਪਲ ਕਮਲਜੀਤ ਕੌਰ, ਵਿਦਿਆਰਥੀ ਤੇ ਸਟਾਫ਼ ਬੂਟੇ ਲਾਉਂਦੇ ਹੋਏ | ਤਸਵੀਰ: ਸੁਖਪਾਲ ਸਿੰਘ ਸੁੱਖੀ <br/> 04-09-2025
ਲਹਿਰਾ ਮੁਹੱਬਤ, 3 ਸਤੰਬਰ (ਸੁਖਪਾਲ ਸਿੰਘ ਸੁੱਖੀ)-ਸਥਾਨਕ ਦੀਪ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸ ਵਿਖੇ ਪਿ੍ੰਸੀਪਲ ਕਲਮਜੀਤ ਕੌਰ ਦੀ ਅਗਵਾਈ ਹੇਠ ਸੰਸਥਾ ਦੇ ਵਿਹੜੇ ਵਿਚ ਫ਼ਲਦਾਰ ਤੇ ਛਾਂਦਾਰ ਬੂਟੇ ਲਗਾ ਕੇ ਵਣ ਮਹਾਂ ਉਤਸਵ ਮਨਾਇਆ ਗਿਆ | ਇਸ ਦੌਰਾਨ ਸੰਸਥਾ ਦੇ ਮੈਨੇਜਿੰਗ ਡਾਇਰੈਕਟਰ ਮਨਦੀਪ ਸਿੰਘ ਢਿੱਲੋਂ ਨੇ ਕਿਹਾ ਕਿ ਵਾਤਾਵਰਣ ਦੀ ਸ਼ੁੱਧਤਾ ਤੇ ਮਨੁੱਖੀ ਸਿਹਤ ਦੀ ਨਿਰੋਗਤਾ ਤੇ ਤੰਰਦੁਸਤੀ ਲਈ ਧਰਤੀ 'ਤੇ ਰੁੱਖਾਂ ਦਾ ਹੋਣਾ ਅਤਿ ਜ਼ਰੂਰੀ ਹੈ | ਇਸ ਲਈ ਹਰ ਵਿਆਕਤੀ ਨੂੰ ਵੱਧ ਤੋਂ ਵੱਧ ਰੁੱਖ ਲਗਾ ਕੇ ਉਨ੍ਹਾਂ ਦੀ ਸੰਭਾਲ ਕਰਨੀ ਚਾਹੀਦੀ ਹੈ | ਜੋ ਕਾਰਜ ਧਰਤੀ 'ਤੇ ਹਰ ਜੀਵ ਲਈ ਤੇ ਮਨੁੱਖਤਾ ਲਈ ਸੱਭ ਤੋਂ ਵੱਡੀ ਸੇਵਾ ਤੇ ਇਨਸਾਨੀਅਤ ਦੀ ਮਿਸਾਲ ਹੋਵੇਗਾ | ਉਨ੍ਹਾਂ ਕਿਹਾ ਕਿ ਹਰ ਸਾਲ ਸੰਸਥਾ ਵਲੋਂ ਫ਼ਲਦਾਰ ਤੇ ਛਾਂਦਾਰ ਬੂਟੇ ਲਾਏ ਜਾਂਦੇ ਹਨ | ਇਸ ਵਾਰ ਸੰਸਥਾ ਦੇ ਵਿਹੜੇ ਵਿਚ ਅੱਜ ਵਣ ਮਹਾਂ ਉਤਸਵ ਮਨਾਉਣ ਸਮੇਂ ਜੀ. ਐਨ. ਐਮ., ਏ. ਐਨ. ਐਮ. ਕੋਰਸ ਕਰ ਰਹੇ ਵਿਦਿਆਰਥੀ ਤੇ ਸਮੂਹ ਸਟਾਫ਼ ਦੀ ਹਾਜ਼ਰੀ ਵਿਚ ਬੂਟੇ ਲਗਾਏ ਗਏ | ਉਨ੍ਹਾਂ ਨੂੰ ਆਪਣੇ ਆਲੇ-ਦੁਆਲੇ ਬੂਟੇ ਲਾਉਣ ਲਈ ਪ੍ਰੇਰਿਤ ਕੀਤਾ ਗਿਆ |

Ad Position 22
No active advertisement
ਪਿਛਲੀ ਖ਼ਬਰ ਸੇਵਾਮੁਕਤ ਮਿਊਾਸੀਪਲ ਮੁਲਾਜ਼ਮਾਂ ਵਲੋਂ ਇਕ ਦਿਨ ਦੀ ਪੈਨਸ਼ਨ ਰਾਸ਼ੀ ਹੜ੍ਹ ਪੀੜਤਾਂ ਨੂੰ ਦੇਣ ਦਾ ਐਲਾਨ <br/> ਅਗਲੀ ਖ਼ਬਰ ਪ੍ਰਧਾਨ ਹਰਗੋਬਿੰਦ ਕੌਰ ਦੀ ਅਗਵਾਈ 'ਚ ਹੜ੍ਹ ਪੀੜਤਾਂ ਦੀ ਸੇਵਾ ਲਈ ਬੀਬੀਆਂ ਆਈਆਂ ਅੱਗੇ <br/>
Ad Position 24