12-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-09-2025

ਬਾਰਿਸ਼ ਕਾਰਨ ਗੁਰਨੇ ਕਲਾਂ ਦੇ ਮਜ਼ਦੂਰ ਪਰਿਵਾਰ ਦਾ ਮਕਾਨ ਡਿਗਿਆ <br/>

Ad Position 21
No active advertisement
ਪਿੰਡ ਗੁਰਨੇ ਕਲਾਂ ਵਿਖੇ ਮੀਂਹ ਨਾਲ ਡਿੱਗਿਆ ਮਕਾਨ ਦਿਖਾਉਂਦੇ ਹੋਇਆ ਗਰੀਬ ਪਰਿਵਾਰ | ਅਜੀਤ ਤਸਵੀਰ <br/> 04-09-2025
ਬੁਢਲਾਡਾ, 3 ਸਤੰਬਰ (ਸੁਨੀਲ ਮਨਚੰਦਾ)- ਕਈ ਦਿਨਾਂ ਤੋਂ ਲਗਾਤਾਰ ਹੋ ਰਹੀ ਬਾਰਸ਼ ਕਾਰਨ ਨੇੜਲੇ ਪਿੰਡ ਗੁਰਨੇ ਕਲਾਂ ਦੇ ਗਰੀਬ ਮਜ਼ਦੂਰ ਗੁਰਪ੍ਰੀਤ ਸਿੰਘ ਦਾ ਮਕਾਨ ਡਿੱਗ ਗਿਆ ਹੈ | ਪੰਚਾਇਤ ਨੇ ਦੱਸਿਆ ਕਿ ਉਹ ਮਜ਼ਦੂਰੀ ਕਰ ਕੇ ਆਪਣੇ ਘਰ ਦਾ ਗੁਜ਼ਾਰਾ ਚਲਾਉਂਦਾ ਹੈ ਅਤੇ ਮਕਾਨ ਡਿੱਗ ਜਾਣ ਕਾਰਨ ਉਸ ਦਾ ਕਾਫ਼ੀ ਨੁਕਸਾਨ ਹੋ ਗਿਆ ਹੈ | ਉਨ੍ਹਾਂ ਪੰਜਾਬ ਸਰਕਾਰ ਤੇ ਜ਼ਿਲ੍ਹਾ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਗਰੀਬ ਪਰਿਵਾਰ ਨੂੰ ਮਕਾਨ ਬਣਾਉਣ ਲਈ ਵਿੱਤੀ ਮਦਦ ਦਿੱਤੀ ਜਾਵੇ | ਮਜ਼ਦੂਰ ਦੀ ਪਤਨੀ ਕਿਰਨਾ ਕੌਰ ਨੇ ਭਰੇ ਮਨ ਨਾਲ ਦੱਸਿਆ ਕਿ ਮਕਾਨ ਢਹਿ ਜਾਣ ਕਾਰਨ ਉਨ੍ਹਾਂ ਨੂੰ ਆਪਣੇ ਛੋਟੇ-ਛੋਟੇ ਬੱਚਿਆਂ ਨਾਲ ਪਿੰਡ ਦੀ ਧਰਮਸ਼ਾਲਾ 'ਚ ਰਹਿ ਕੇ ਗੁਜ਼ਾਰਾ ਕਰਨਾ ਪੈ ਰਿਹਾ | ਉਨ੍ਹਾਂ ਸਰਕਾਰ ਅਤੇ ਸਮਾਜ ਸੇਵੀ ਸੰਸਥਾਵਾਂ ਪਾਸੋਂ ਸਹਾਇਤਾ ਕਰਨ ਦੀ ਅਪੀਲ ਕੀਤੀ |

Ad Position 22
No active advertisement
ਪਿਛਲੀ ਖ਼ਬਰ ਹੜ੍ਹਾਂ ਦੇ ਕਾਰਨਾਂ ਸੰਬੰਧੀ ਅਦਾਲਤੀ ਜਾਂਚ ਦੀ ਮੰਗ ਅਗਲੀ ਖ਼ਬਰ ਸਮਾਜ ਸੇਵੀ ਤੇ ਹੋਰ ਸਹਿਯੋਗੀ ਸੰਸਥਾਵਾਂ ਵਲੋਂ ਹੜ੍ਹ ਪ੍ਰਭਾਵਿਤ ਖੇਤਰਾਂ ਦੇ ਲੋਕਾਂ ਨੂੰ ਦਿੱਤਾ ਜਾ ਰਿਹਾ ਭਰਵਾਂ ਸਹਿਯੋ...
Ad Position 24