12-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-09-2025

ਹੜ੍ਹਾਂ ਦੇ ਕਾਰਨਾਂ ਸੰਬੰਧੀ ਅਦਾਲਤੀ ਜਾਂਚ ਦੀ ਮੰਗ

Ad Position 21
No active advertisement
ਅਜੀਤ ਡੈਸਕ 04-09-2025
ਬਰੇਟਾ, 3 ਸਤੰਬਰ (ਮੰਡੇਰ)- ਹੜ੍ਹ ਰੋਕੂ ਪ੍ਰਬੰਧਾਂ ਤੇ ਅਮਲ ਵਿਚ ਜ਼ੀਰੋ ਕੰਮ ਹੋਇਆ ਅਤੇ ਇਸ ਲਈ ਰਾਖਵੀਂ ਰਾਸ਼ੀ ਕਿੱਥੇ ਗਈ, ਹੜ੍ਹਾਂ ਦੇ ਕਾਰਨਾਂ ਦੀ ਹਾਈ ਕੋਰਟ ਦੇ ਮੌਜੂਦਾ ਜੱਜ ਤੋਂ ਜਾਂਚ ਕਰਵਾਈ ਜਾਵੇ | ਇਹ ਪ੍ਰਗਟਾਵਾ ਸੀ.ਪੀ.ਆਈ. ਦੇ ਆਗੂ ਹਰਦੇਵ ਸਿੰਘ ਅਰਸ਼ੀ ਨੇ ਚਾਂਦਪੁਰਾ ਬੰਨ੍ਹ ਸਮੇਤ ਹੜ੍ਹ ਪ੍ਰਭਾਵਿਤ ਲੋਕਾਂ ਨੂੰ ਮਿਲਣ ਉਪਰੰਤ ਕੀਤਾ | ਉਨ੍ਹਾਂ ਮੰਗ ਕੀਤੀ ਕਿ ਬੁਰੀ ਤਰ੍ਹਾਂ ਹੜ੍ਹ ਪ੍ਰਭਾਵਿਤ ਪਿੰਡਾਂ ਦੇ ਪ੍ਰਤੀ ਪਰਿਵਾਰ ਨੂੰ ਤੁਰੰਤ 1 ਲੱਖ ਰੁਪਏ ਦੀ ਸਹਾਇਤਾ ਰਾਸ਼ੀ ਦਿੱਤੀ ਜਾਵੇ | ਤਬਾਹ ਹੋਈ ਫ਼ਸਲ ਦਾ ਪ੍ਰਤੀ ਏਕੜ 50 ਹਜ਼ਾਰ ਰੁਪਏ ਮੁਆਵਜ਼ਾ ਦਿੱਤਾ ਜਾਵੇ ਅਤੇ ਹਰ ਇੱਕ ਮਜ਼ਦੂਰ ਪਰਿਵਾਰ ਨੂੰ 30 ਹਜ਼ਾਰ ਰੁਪਏ ਮਾਲੀ ਮਦਦ ਦਿੱਤੀ ਜਾਵੇ | ਉਨ੍ਹਾਂ ਪੰਜਾਬ ਪ੍ਰਤੀ ਕੇਂਦਰੀ ਸਰਕਾਰ ਦੇ ਮਤਰੇਈ ਮਾਂ ਵਾਲੇ ਵਤੀਰੇ ਦੀ ਸਖ਼ਤ ਨਿਖੇਧੀ ਕਰਦਿਆਂ ਮੰਗ ਕੀਤੀ ਕੀਤੀ ਪੰਜਾਬ ਲਈ ਤੁਰੰਤ ਵਿਸ਼ੇਸ਼ ਪੈਕੇਜ ਜਾਰੀ ਕੀਤਾ ਜਾਵੇ | ਇਸ ਮੌਕੇ ਕਾ. ਸੀਤਾ ਰਾਮ ਗੋਬਿੰਦਪੁਰਾ, ਹਰਕੇਸ਼ ਮੰਡੇਰ, ਪਵਨ ਕੁਮਾਰ, ਕਰਨੈਲ ਸਿੰਘ ਦਾਤੇਵਾਸ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਹਰਸਿਮਰਤ ਕੌਰ ਬਾਦਲ ਵਲੋਂ ਜਥੇਦਾਰ ਦਾਨ ਸਿੰਘ ਗਿੱਲ ਦੇ ਪਰਿਵਾਰ ਨਾਲ ਦੁੱਖ ਪ੍ਰਗਟ <br/> ਅਗਲੀ ਖ਼ਬਰ ਬਾਰਿਸ਼ ਕਾਰਨ ਗੁਰਨੇ ਕਲਾਂ ਦੇ ਮਜ਼ਦੂਰ ਪਰਿਵਾਰ ਦਾ ਮਕਾਨ ਡਿਗਿਆ <br/>
Ad Position 24