ਬਠਿੰਡਾ, 3 ਸਤੰਬਰ (ਵਲ੍ਹਾਣ)- ਲੋਕ ਸਭਾ ਹਲਕਾ ਬਠਿੰਡਾ ਤੋਂ ਸੰਸਦ ਮੈਂਬਰ ਤੇ ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਸ੍ਰੋਮਣੀ ਅਕਾਲੀ ਦਲ ਦੇ ਟਕਸਾਲੀ ਆਗੂ ਅਤੇ ਮੈਂਬਰ ਜਨਰਲ ਕੌਂਸਲ ਰਹੇ ਜਥੇਦਾਰ ਦਾਨ ਸਿੰਘ ਗਿੱਲ, ਜਿਨ੍ਹਾਂ ਦਾ ਲੰਘੇ ਦਿਨੀਂ ਦਿਹਾਂਤ ਹੋ ਗਿਆ ਸੀ, ਦੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ ਹੈ | ਇਸ ਮੌਕੇ ਸਾਬਕਾ ਕੇਂਦਰੀ ਮੰਤਰੀ ਨੇ ਸਵ. ਦਾਨ ਸਿੰਘ ਗਿੱਲ ਦੀ ਧਰਮਪਤਨੀ ਸਿਮਰਜੀਤ ਕੌਰ, ਬੇਟਾ ਡਾ. ਗੁਰਸੇਵਕ ਸਿੰਘ ਗਿੱਲ, ਨੂੰ ਹ ਸਵਰਨਜੀਤ ਕੌਰ ਸਮੇਤ ਸਮੁੱਚੇ ਪਰਿਵਾਰਿਕ ਮੈਂਬਰਾਂ ਨਾਲ ਦੁੱਖ ਸਾਂਝਾਂ ਕਰਦਿਆਂ ਕਿਹਾ ਕਿ ਜਥੇਦਾਰ ਗਿੱਲ ਦੇ ਤੁਰ ਜਾਣ ਨਾਲ ਜਿਥੇ ਪਰਿਵਾਰ ਨੂੰ ਕਦੇ ਵੀ ਨਾ ਪੂਰਿਆ ਜਾਣ ਵਾਲਾ ਘਾਟਾ ਪਿਆ, ਉਥੇ ਸ਼੍ਰੋਮਣੀ ਅਕਾਲੀ ਦਲ ਨੂੰ ਵੀ ਵੱਡਾ ਘਾਟਾ ਪਿਆ ਅਤੇ ਉਨ੍ਹਾਂ ਦੇ ਪਾਰਟੀ ਲਈ ਪਾਏ ਯੋਗਦਾਨ ਨੂੰ ਹਮੇਸ਼ਾ ਯਾਦ ਰੱਖਿਆ ਜਾਵੇਗਾ | ਇਸ ਮੌਕੇ ਉਨ੍ਹਾਂ ਦੇ ਨਾਲ ਇਕਬਾਲ ਸਿੰਘ ਬਬਲੀ ਢਿੱਲੋ ਹਲਕਾ ਇੰਚਾਰਜ ਬਠਿੰਡਾ ਸ਼ਹਿਰੀ, ਯਾਦਵਿੰਦਰ ਸਿੰਘ ਯਾਦੀ, ਮੋਹਨਜੀਤ ਪੁਰੀ, ਪਰਮਪਾਲ ਸਿੰਘ ਸਿੱਧੂ, ਰਾਜਵਿੰਦਰ ਸਿੰਘ ਸਿੱਧੂ, ਅਮਰਿੰਦਰ ਸਿੰਘ ਸਿੱਧੂ, ਗੁਰਪ੍ਰੀਤ ਸਿੰਘ ਸੰਧੂ ਅਤੇ ਡਾ. ਓਮ ਪ੍ਰਕਾਸ਼ ਸ਼ਰਮਾ ਆਦਿ ਵੀ ਹਾਜ਼ਰ ਸਨ |