12-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-09-2025

ਡੀ.ਸੀ. ਦਫ਼ਤਰ ਬਠਿੰਡਾ ਦੇ ਮੁਲਾਜ਼ਮਾਂ ਨੇ ਹੜ੍ਹ ਪੀੜਤਾਂ ਦੀ ਮਦਦ ਲਈ ਇਕ-ਇਕ ਦਿਨ ਦੀ ਤਨਖ਼ਾਹ ਦੇ ਕੇ ਪਾਇਆ ਯੋਗਦਾਨ <br/>

Ad Position 21
No active advertisement
ਹੜ੍ਹ ਪੀੜਤਾਂ ਦੀ ਮਦਦ ਲਈ ਇਕ-ਇਕ ਦਿਨ ਦੀ ਤਨਖ਼ਾਹ ਦਾ ਯੋਗਦਾਨ ਪਾ ਕੇ ਸੇਵਾ ਕਰਨ ਵਾਲੇ ਡੀ.ਸੀ. ਦਫ਼ਤਰ ਬਠਿੰਡਾ ਦੇ ਮੁਲਾਜ਼ਮ | <br/> 04-09-2025
ਬਠਿੰਡਾ, 3 ਸਤੰਬਰ (ਅੰਮਿ੍ਤਪਾਲ ਸਿੰਘ ਵਲ੍ਹਾਣ)- ਪੰਜਾਬ 'ਚ ਹੜ੍ਹ ਪੀੜਤ ਇਲਾਕਿਆਂ ਵਿਚ ਜੂਝ ਰਹੇ ਲੋਕਾਂ ਲਈ ਜਿੱਥੇ ਵੱਖ-ਵੱਖ ਸਮਾਜ ਸੇਵੀ ਸੰਸਥਾਵਾਂ, ਆਪਸੀ ਭਾਈਚਾਰਕ ਸਾਂਝ ਤੋਂ ਇਲਾਵਾ ਹੋਰਨਾਂ ਵਲੋਂ ਖਾਣ, ਪੀਣ ਅਤੇ ਪਸ਼ੂਆਂ ਲਈ ਹਰੇ-ਚਾਰਾ ਭੇਜ ਕੇ ਆਪਣਾ ਪੂਰਨ ਯੋਗਦਾਨ ਪਾਇਆ ਜਾ ਰਿਹਾ ਹੈ ਉਥੇ ਹੀ ਦਫ਼ਤਰ ਡਿਪਟੀ ਕਮਿਸ਼ਨਰ ਅਤੇ ਜ਼ਿਲੇ੍ਹ ਦੇ ਸਮੂਹ ਉਪ ਮੰਡਲ ਮੈਜਿਸਟ੍ਰੇਟ/ਤਹਿਸੀਲ ਦਫ਼ਤਰਾਂ ਵਿਚ ਕੰਮ ਕਰਦੇ ਮੁਲਾਜ਼ਮਾਂ ਵਲੋਂ ਆਪਣੀ ਇਕ-ਇਕ ਦਿਨ ਦੀ ਤਨਖ਼ਾਹ, ਦੋ ਲੱਖ ਰੁਪਏ ਦੇ ਕੇ, ਹੜ੍ਹ ਪੀੜਤਾਂ ਦੀ ਮਦਦ ਕੀਤੀ ਗਈ¢ ਇਸ ਯੋਗਦਾਨ ਵਿੱਚ ਖ਼ੁਦ ਰਾਜੇਸ਼ ਧੀਮਾਨ, ਆਈ.ਏ.ਐਸ. ਡਿਪਟੀ ਕਮਿਸ਼ਨਰ ਬਠਿੰਡਾ ਵਲੋਂ ਵੀ ਆਪਣੀ ਇਕ ਦਿਨ ਦੀ ਤਨਖ਼ਾਹ ਇਸ ਵਿਚ ਦਿੱਤੀ ਗਈ¢ ਇਸ ਮੌਕੇ ਡਿਪਟੀ ਕਮਿਸ਼ਨਰ ਰਾਜੇਸ਼ ਧੀਮਾਨ ਨੇ ਆਪਣੇ ਦਫ਼ਤਰ ਦੇ ਮੁਲਾਜ਼ਮਾਂ ਦੀ ਹੌਂਸਲਾ-ਅਫਜਾਈ ਕਰਦਿਆਂ ਭਵਿੱਖ ਵਿਚ ਵੀ ਲੋੜਵੰਦਾਂ ਦੀ ਸੇਵਾ ਕਰਨ ਲਈ ਪ੍ਰੇਰਿਤ ਕੀਤਾ¢ ਇਸ ਦੌਰਾਨ ਉਨ੍ਹਾਂ ਆਮ ਲੋਕਾਂ ਨੂੰ ਵੀ ਪੁਰਜ਼ੋਰ ਅਪੀਲ ਕਰਦਿਆਂ ਕਿਹਾ ਕਿ ਹੜ੍ਹ ਪ੍ਰਭਾਵਿਤ ਇਲਾਕਿਆਂ ਦੇ ਲੋਕਾਂ ਦੀ ਸੇਵਾ ਲਈ ਵੱਧ ਤੋਂ ਵੱਧ ਯੋਗਦਾਨ ਜ਼ਰੂਰ ਪਾਉਣ¢ ਇਸ ਦÏਰਾਨ ਡੀਸੀ ਦਫ਼ਤਰ/ਉਪ ਮੰਡਲ ਮੈਜਿਸਟ੍ਰੇਟ/ਤਹਿਸੀਲ ਦਫ਼ਤਰ ਦੇ ਵੱਖ-ਵੱਖ ਬਰਾਂਚਾਂ ਦੇ ਅਧਿਕਾਰੀ ਅਤੇ ਕਰਮਚਾਰੀ ਹਾਜ਼ਰ ਸਨ¢

Ad Position 22
No active advertisement
ਪਿਛਲੀ ਖ਼ਬਰ ਹੜ੍ਹਾਂ ਦੇ ਮੱਦੇਨਜ਼ਰ 'ਡੀਏਵੀ ਬਠਿੰਡਾ ਕਬੱਡੀ ਲੀਗ' ਦਾ 'ਗਰੈਂਡ ਫਿਨਾਲੇ' ਮੁਲਤਵੀ <br/> ਅਗਲੀ ਖ਼ਬਰ ਕਾਂਗਰਸ ਪਾਰਟੀ ਹੜ੍ਹ ਪੀੜਤਾਂ ਦੀ ਹਰ ਸੰਭਵ ਮਦਦ ਕਰੇਗੀ-ਖੁਸ਼ਬਾਜ਼ ਜਟਾਣਾ
Ad Position 24