16-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-09-2025

ਐਸ. ਡੀ. ਐਮ. ਰਾਮਪੁਰਾ ਨੂੰ ਹੜ੍ਹ ਪੀੜਤਾਂ ਦੀ ਮਦਦ ਲਈ 51 ਹਜ਼ਾਰ ਰੁਪਏ ਦਾ ਚੈੱਕ ਭੇਟ

Ad Position 21
No active advertisement
ਅਜੀਤ ਡੈਸਕ 06-09-2025
ਰਾਮਪੁਰਾ ਫੂਲ, 5 ਸਤੰਬਰ (ਹੇਮੰਤ ਕੁਮਾਰ ਸ਼ਰਮਾ)- ਐਸ.ਡੀ.ਐਮ. ਰਾਮਪੁਰਾ ਸੁਨੀਲ ਕੁਮਾਰ ਨੂੰ ਸਮਾਜ ਸੇਵੀ ਸੰਸਥਾਵਾਂ ਦੇ ਨੁਮਾਇੰਦਿਆਂ ਨੇ ਹੜ੍ਹ ਪੀੜਤ ਪਰਿਵਾਰਾਂ ਦੀ ਮਦਦ ਲਈ 51 ਹਜ਼ਾਰ ਰੁਪਏ ਦਾ ਚੈੱਕ ਭੇਟ ਕੀਤਾ¢ ਇਸ ਮੌਕੇ ਐਸ.ਡੀ.ਐਮ. ਸੁਨੀਲ ਕੁਮਾਰ ਨੇ ਸੰਸਥਾਵਾਂ ਦੇ ਨੁਮਾਇੰਦਿਆਂ ਦਾ ਵਿਸ਼ੇਸ਼ ਤÏਰ 'ਤੇ ਧੰਨਵਾਦ ਵੀ ਕੀਤਾ¢ ਇਸ ਮੌਕੇ ਐਸ.ਡੀ.ਐਮ. ਨੇ ਸਥਾਨਕ ਸ਼ਹਿਰ ਦੇ ਸਮਾਜ ਸੇਵੀ ਤਰਸੇਮ ਚੰਦ ਜੇਠੀ (ਸੇਵਾ ਮੁਕਤ ਬੈਂਕ ਮੈਨੇਜਰ), ਕੌਂਸਲਰ ਸੁਨੀਲ ਕੁਮਾਰ ਬਿੱਟਾ ਅਤੇ ਮੁਕੇਸ਼ ਬਾਂਸਲ ਨੂੰ ਭਵਿੱਖ ਵਿਚ ਵੀ ਇਸ ਤਰ੍ਹਾਂ ਦੇ ਨੇਕ ਉਪਰਾਲੇ ਕਰਨ ਲਈ ਪ੍ਰੇਰਿਤ ਕੀਤਾ¢ ਇਸ ਮੌਕੇ ਉਨ੍ਹਾਂ ਐਸ.ਡੀ.ਐਮ. ਨੂੰ ਵਿਸ਼ਵਾਸ ਦਿਵਾਉਂਦਿਆਂ ਕਿਹਾ ਕਿ ਉਨ੍ਹਾਂ ਵਲੋਂ ਹੜ੍ਹਾਂ ਦੀ ਮਾਰ ਝੱਲ ਰਹੇ ਲੋਕਾਂ ਦੀ ਸਹਾਇਤਾ ਲਈ ਲੋੜ ਅਨੁਸਾਰ ਭਵਿੱਖ ਵਿਚ ਹਰ ਸੰਭਵ ਮਦਦ ਕੀਤੀ ਜਾਵੇਗੀ¢ ਇਸ ਦÏਰਾਨ ਐਸ.ਡੀ.ਐਮ. ਰਾਮਪੁਰਾ ਫੂਲ ਨੇ ਆਮ ਲੋਕਾਂ ਨੂੰ ਵੀ ਪੁਰਜ਼ੋਰ ਅਪੀਲ ਕਰਦਿਆਂ ਕਿਹਾ ਕਿ ਹੜ੍ਹ ਪ੍ਰਭਾਵਿਤ ਇਲਾਕਿਆਂ ਦੇ ਲੋਕਾਂ ਦੀ ਮਦਦ ਲਈ ਸੁੱਕੇ ਰਾਸ਼ਨ, ਪੀਣ ਵਾਲੇ ਪਾਣੀ ਅਤੇ ਤਰਪਾਲਾਂ ਤੋਂ ਇਲਾਵਾ ਪਸ਼ੂਆਂ ਲਈ ਚਾਰੇ ਆਦਿ ਦੀ ਸੇਵਾ ਲਈ ਵੱਧ ਤੋਂ ਵੱਧ ਯੋਗਦਾਨ ਪਾਇਆ ਜਾਵੇ¢
Ad Position 22
No active advertisement
ਪਿਛਲੀ ਖ਼ਬਰ ਜੈਨ ਸਮਾਜ ਵਲੋਂ ਮਹਾ ਸਾਧਵੀ ਸੁਮਨ ਕੁਮਾਰੀ ਦੀ ਨੌਵੀਂ ਬਰਸੀ 7 ਨੂੰ ਅਗਲੀ ਖ਼ਬਰ ਲਿਖਤੀ ਦਰਖਾਸਤ ਦੇ ਆਧਾਰ 'ਤੇ ਆਈਲਟਸ ਸੈਂਟਰ ਦਾ ਲਾਇਸੰਸ ਰੱਦ ਕੀਤਾ -ਜ਼ਿਲ੍ਹਾ ਮੈਜਿਸਟਰੇਟ
Ad Position 24