16-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-09-2025

ਪੰਜਾਬ ਨੰਬਰਦਾਰਾ ਯੂਨੀਅਨ ਵਲੋਂ ਹੜ੍ਹ ਪੀੜਤਾਂ ਦੀ ਆਰਥਿਕ ਮਦਦ ਦਾ ਐਲਾਨ

Ad Position 21
No active advertisement
ਅਜੀਤ ਡੈਸਕ 06-09-2025
ਬਠਿੰਡਾ, 5 ਸਤੰਬਰ (ਅੰਮਿ੍ਤਪਾਲ ਸਿੰਘ ਵਲ੍ਹਾਣ)-ਪੰਜਾਬ ਨੰਬਰਦਾਰਾ ਯੂਨੀਅਨ ਨੇ ਹੜ੍ਹ ਪੀੜਤਾਂ ਦੀ ਵਿੱਤੀ ਸਹਾਇਤਾ ਕਰਨ ਦਾ ਐਲਾਨ ਕੀਤਾ ਹੈ | ਇਸ ਸੰਬੰਧੀ ਇੱਥੇ ਹੋਈ ਮੀਟਿੰਗ ਦੌਰਾਨ ਪੰਜਾਬ ਨੰਬਰਦਾਰ ਯੂਨੀਅਨ ਦੇ ਸਰਪ੍ਰਸਤ ਬਲਜਿੰਦਰ ਸਿੰਘ ਕਿਲੀ ਤੇ ਜ਼ਿਲ੍ਹਾ ਪ੍ਰਧਾਨ ਮੇਹਰਜੀਤ ਸਿੰਘ ਨੇ ਕਿਹਾ ਕਿ ਇਸ ਵੇਲੇ ਪੰਜਾਬ ਦੇ ਲੋਕ ਹੜ੍ਹਾਂ ਦੀ ਔਖੀ ਸਥਿਤੀ 'ਚੋਂ ਗੁਜ਼ਰ ਰਹੇ ਹਨ, ਜਿੰਨ੍ਹਾਂ ਦੇ ਘਰ ਬਾਰ ਤਬਾਹ ਹੋ ਗਏ ਹਨ ਤੇ ਉਨ੍ਹਾਂ ਦੀ ਹਰ ਪੱਖ ਤੋਂ ਮੱਦਦ ਕਰਨ ਦੀ ਲੋੜ ਹੈ, ਜਿਸ ਲਈ ਉਨ੍ਹਾਂ ਦੀ ਜਥੇਬੰਦੀ ਨੇ ਫ਼ੈਸਲਾ ਕੀਤਾ ਹੈ ਕਿ ਹਰ ਇਕ ਨੰਬਰਦਾਰ ਆਪਣੇ ਕੋਲੋਂ 500 ਰੁਪਏ ਹੜ੍ਹ ਪੀੜਤਾਂ ਦੀ ਮੱਦਦ ਲਈ ਸਹਾਇਤਾ ਕਰੇਗਾ, ਤਾਂ ਜੋ ਉਨ੍ਹਾਂ ਦੀ ਜਥੇਬੰਦੀ ਵੀ ਇਸ ਯੱਗ 'ਚ ਹਿੱਸਾ ਪਾ ਸਕੇ | ਉਨ੍ਹਾਂ ਕੇਂਦਰ ਅਤੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਹੜ੍ਹਾਂ ਨੂੰ ਕੌਮੀ ਆਫ਼ਤ ਐਲਾਨਦਿਆਂ ਤੁਰੰਤ ਕੌਮੀ ਆਫ਼ਤ ਫ਼ੰਡ ਜਾਰੀ ਕਰਕੇ ਹੜ੍ਹਾਂ ਦੀ ਮਾਰ ਹੇਠਾਂ ਆਏ ਲੋਕਾਂ ਦੇ ਨੁਕਸਾਨ ਦੀ ਭਰਪਾਈ ਕੀਤੀ ਜਾਵੇ | ਇਸ ਮੌਕੇ ਸੂਬਾ ਮੀਤ ਪ੍ਰਧਾਨ ਜੀਤ ਸਿੰਘ ਫੂਲ ਤੇ ਸਰਦੂਲ ਸਿੰਘ ਸੰਗਤ, ਸਕੱਤਰ ਜਨਰਲ ਜਸਵਿੰਦਰ ਸਿੰਘ, ਜਨਰਲ ਸਕੱਤਰ ਭੋਲਾ ਸਿੰਘ, ਜਗਦੇਵ ਸਿੰਘ ਤਹਿਸੀਲ ਪ੍ਰਧਾਨ ਬਠਿੰਡਾ, ਰਣਜੀਤ ਸਿੰਘ ਬਾਲਿਆਂਵਾਲੀ, ਅਮਰਜੀਤ ਸਿੰਘ ਮੌੜ, ਅਮਰ ਸਿੰਘ ਭਗਤਾ ਬਲਵੀਰ ਸਿੰਘ ਆਕਲੀਆ, ਜਰਨੈਲ ਸਿੰਘ ਕਰਾੜਵਾਲਾ, ਹਰਵਿੰਦਰ ਸਿੰਘ ਕੋਟਗੁਰੂ, ਰਾਜਵਿੰਦਰ ਸਿੰਘ ਗੋਨਿਆਣਾ, ਅਵਤਾਰ ਸਿੰਘ ਜੈ ਸਿੰਘ ਵਾਲਾ, ਜਗਸੀਰ ਸਿੰਘ ਗੋਨਿਆਣਾ ਤੇ ਜਸਵਿੰਦਰ ਸਿੰਘ ਮੁਲਤਾਨੀਆਂ ਮੌਜੂਦ ਸਨ |
Ad Position 22
No active advertisement
ਪਿਛਲੀ ਖ਼ਬਰ ਤਖ਼ਤ ਸਾਹਿਬ ਕੰਪਲੈਕਸ ਦੁਆਲੇ ਅਕਾਲ ਯੂਨੀਵਰਸਿਟੀ ਦੇ ਸਹਿਯੋਗ ਨਾਲ ਲਗਾਏ ਗਏ ਅੰਬਾਂ ਦੇ ਬੂਟੇ ਅਗਲੀ ਖ਼ਬਰ ਬਾਹਰੀ ਲੋਕਾਂ ਦੀ ਜਾਂਚ ਪੜਤਾਲ ਕਰਨ ਸੰਬੰਧੀ ਥਾਣਾ ਮੁਖੀਆਂ ਨੂੰ ਦਿੱਤੇ ਮੰਗ-ਪੱਤਰ
Ad Position 24