16-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-09-2025

ਹੜ੍ਹਾਂ ਕਾਰਨ ਹੋਏ ਜਾਨੀ-ਮਾਲੀ ਨੁਕਸਾਨ ਦੀ ਭਰਪਾਈ ਲਈ ਭਾਕਿਯੂ ਉਗਰਾਹਾਂ ਵਲੋਂ ਰੋਸ ਵਿਖਾਵਾ

Ad Position 21
No active advertisement
ਅਜੀਤ ਡੈਸਕ 06-09-2025
ਬਠਿੰਡਾ, 5 ਸਤੰਬਰ (ਅੰਮਿ੍ਤਪਾਲ ਸਿੰਘ ਵਲ੍ਹਾਣ)-ਪੰਜਾਬ ਅੰਦਰ ਆਏ ਹੜ੍ਹਾਂ ਕਾਰਨ ਲੋਕਾਂ ਦੇ ਹੋਏ ਜਾਨੀ-ਮਾਲੀ ਨੁਕਸਾਨ ਦੀ ਭਰਪਾਈ ਲਈ ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਵਲੋਂ ਬਠਿੰਡਾ ਦੇ ਡੀ. ਸੀ. ਦਫ਼ਤਰ ਸਾਹਮਣੇ ਰੋਸ ਵਿਖਾਵਾ ਕੀਤਾ ਗਿਆ ਤੇ ਉਪਰੰਤ ਮੁਆਵਜ਼ੇ ਦੀ ਮੰਗ ਲਈ ਦੇਸ਼ ਦੇ ਪ੍ਰਧਾਨ ਮੰਤਰੀ ਅਤੇ ਪੰਜਾਬ ਦੇ ਮੁੱਖ ਮੰਤਰੀ ਦੇ ਨਾਂਅ ਜ਼ਿਲ੍ਹਾ ਪ੍ਰਸ਼ਾਸਨ ਨੂੰ ਮੰਗ-ਪੱਤਰ ਸੌਂਪਿਆ ਗਿਆ | ਕਿਸਾਨ ਆਗੂ ਹਰਜਿੰਦਰ ਸਿੰਘ ਬੱਗੀ, ਹਰਿੰਦਰ ਕੌਰ ਬਿੰਦੂ, ਕਰਮਜੀਤ ਕੌਰ ਲਹਿਰਾਖਾਨਾ, ਜਗਦੇਵ ਸਿੰਘ ਜੋਗੇਵਾਲਾ, ਜਗਸੀਰ ਸਿੰਘ ਝੁੰਬਾ, ਅਵਤਾਰ ਸਿੰਘ ਭਗਤਾ, ਗੁਲਾਬ ਸਿੰਘ ਜਿਉਂਦ ਤੇ ਟੀ. ਐਸ. ਯੂ. ਦੇ ਸੂਬਾ ਆਗੂ ਚੰਦਰ ਸ਼ਰਮਾ ਨੇ ਕਿਹਾ ਕਿ ਪੰਜਾਬ, ਹਿਮਾਚਲ ਪ੍ਰਦੇਸ਼, ਜੰਮੂ-ਕਸ਼ਮੀਰ, ਉਤਰਾਖੰਡ ਅਤੇ ਹੋਰਨਾਂ ਥਾਵਾਂ 'ਤੇ ਬਦਲ ਫੱਟਣ ਅਤੇ ਭਾਰੀ ਮੀਂਹ ਪੈਣ ਕਰਕੇ ਵੱਡੇ ਪੱਧਰ 'ਤੇ ਜਾਨ-ਮਾਲ, ਫ਼ਸਲਾਂ, ਘਰਾਂ ਤੇ ਜ਼ਮੀਨਾਂ ਦੀ ਬਰਬਾਦੀ ਹੋਈ ਹੈ, ਜਿਸ ਨੂੰ ਕੇਂਦਰ ਅਤੇ ਸੂਬਾ ਸਰਕਾਰਾਂ ਕੌਮੀ ਆਫ਼ਤ ਐਲਾਨਦਿਆਂ ਹੋਈਆਂ ਤੁਰੰਤ ਕੌਮੀ ਆਫ਼ਤ ਫੰਡ ਜਾਰੀ ਕਰਨ ਅਤੇ ਰਾਹਤ ਕਾਰਜਾਂ ਨੂੰ ਫੌਰੀ ਅੱਗੇ ਵਧਾਇਆ ਜਾਵੇ | ਉਨ੍ਹਾਂ ਮੰਗ ਕੀਤੀ ਕਿ ਇਨਸਾਨੀ ਮੌਤਾਂ ਵਾਲੇ ਪਰਿਵਾਰਾਂ ਨੂੰ ਤਕੜੀ ਆਰਥਿਕ ਸਹਾਇਤਾ ਦਿੱਤੀ ਜਾਵੇ, ਪਾਲਤੂ ਪਸ਼ੂਆਂ, ਸਹਾਇਕ ਧੰਦਿਆਂ, ਘਰਾਂ ਫ਼ਸਲਾਂ, ਜ਼ਮੀਨਾਂ, ਸੜਕਾਂ, ਸਕੂਲਾਂ, ਹਸਪਤਾਲਾਂ ਤੇ ਸਾਂਝੀਆਂ ਥਾਵਾਂ ਦੇ ਹੋਏ ਨੁਕਸਾਨ ਨੂੰ ਪੂਰਨ ਲਈ ਫੰਡ ਜਾਰੀ ਕੀਤੇ ਜਾਣ 'ਤੇ ਪਾਣੀ ਉੱਤਰਨ ਬਾਅਦ ਮੁੜ ਉਸਾਰੀ ਕਰਵਾਈ ਜਾਵੇ, ਬਰਸਾਤੀ ਪਾਣੀ ਦੇ ਪ੍ਰਦੂਸ਼ਣ ਕਾਰਨ ਪੈਦਾ ਹੋਣ ਵਾਲੀਆਂ ਬਿਮਾਰੀਆਂ ਦੀ ਅਗਾਊਾ ਰੋਕਥਾਮ ਲਈ ਸਿਹਤ ਵਿਭਾਗ ਵਲੋਂ ਵੱਡੇ ਪੱਧਰ 'ਤੇ ਉਪਰਾਲੇ ਕੀਤੇ ਜਾਣ | ਉਨ੍ਹਾਂ ਕਿਹਾ ਕਿ ਜੇਕਰ ਸਮੇਂ ਅਨੁਸਾਰ ਸਰਕਾਰਾਂ ਨੇ ਉੱਕਤ ਪ੍ਰਬੰਧ ਨਾ ਕੀਤੇ ਤਾਂ ਉਹ ਸੰਘਰਸ਼ ਵਿੱਢਣ ਲਈ ਮਜ਼ਬੂਰ ਹੋਣਗੇ |
Ad Position 22
No active advertisement
ਪਿਛਲੀ ਖ਼ਬਰ ਪੰਜਾਬ ਵਿਚ ਆਏ ਹੜ੍ਹਾਂ ਕਾਰਨ ਸਬਜ਼ੀਆਂ ਦੇ ਰੇਟ ਅਸਮਾਨੀ ਚੜੇ੍ਹ ਅਗਲੀ ਖ਼ਬਰ ਤਖ਼ਤ ਸਾਹਿਬ ਕੰਪਲੈਕਸ ਦੁਆਲੇ ਅਕਾਲ ਯੂਨੀਵਰਸਿਟੀ ਦੇ ਸਹਿਯੋਗ ਨਾਲ ਲਗਾਏ ਗਏ ਅੰਬਾਂ ਦੇ ਬੂਟੇ
Ad Position 24