ਮਾਨਸਾ, 5 ਸਤੰਬਰ (ਵਿ.ਪ੍ਰਤੀ.)- ਅਨੁਸੂਚਿਤ ਜਾਤੀ ਦੇ ਲਾਭਪਾਤਰੀਆਂ ਲਈ ਡੇਅਰੀ ਵਿਕਾਸ ਵਿਭਾਗ ਵਲੋਂ 15 ਤੋਂ 26 ਸਤੰਬਰ ਤੱਕ ਮੁਫ਼ਤ ਡੇਅਰੀ ਸਿਖਲਾਈ ਕੋਰਸ ਸ਼ੁਰੂ ਕੀਤਾ ਜਾ ਰਿਹਾ ਹੈ | ਡਿਪਟੀ ਡਾਇਰੈਕਟਰ ਡੇਅਰੀ ਵਿਕਾਸ ਮਾਨਸਾ ਗੁਰਵਿੰਦਰ ਸਿੰਘ ਨੇ ਦੱਸਿਆ ਕਿ ਸਿਖਲਾਈ ਹਾਸਲ ਕਰਨ ਉਪਰੰਤ ਸਿਖਿਆਰਥੀਆਂ ਨੂੰ 3500 ਰੁਪਏ ਵਜ਼ੀਫ਼ਾ ਵੀ ਦਿੱਤਾ ਜਾਵੇਗਾ | ਚਾਹਵਾਨ ਉਨ੍ਹਾਂ ਦੇ ਦਫ਼ਤਰ ਨਾਲ ਸੰਪਰਕ ਕਰ ਸਕਦੇ ਹਨ |