16-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-09-2025

ਹੜ੍ਹ ਪੀੜਤਾਂ ਲਈ ਮਦਦ ਕਰ ਰਹੀ ਸੰਸਥਾ ਮਾਤਾ ਗੁਜਰੀ ਜੀ ਭਲਾਈ ਕੇਂਦਰ

Ad Position 21
No active advertisement
ਅਜੀਤ ਡੈਸਕ 06-09-2025
ਬੁਢਲਾਡਾ, 5 ਸਤੰਬਰ (ਸਵਰਨ ਸਿੰਘ ਰਾਹੀ)- ਮਾਤਾ ਗੁਜਰੀ ਜੀ ਭਲਾਈ ਕੇਂਦਰ ਵਲੋਂ ਜਿੱਥੇ ਇਲਾਕੇ ਦੇ ਹੜ੍ਹ ਪ੍ਰਭਾਵਿਤ ਲੋਕਾਂ ਨੂੰ ਮੁਫ਼ਤ ਤਰਪਾਲ, ਕਾਗ਼ਜ਼, ਰਾਸ਼ਨ, ਲੰਗਰ, ਦਵਾਈਆਂ ਦੇਣ ਅਤੇ ਮਕਾਨਾਂ ਦੀ ਮੁਰੰਮਤ ਸਬੰਧੀ ਸੇਵਾ ਕੀਤੀ ਜਾ ਰਹੀ ਹੈ ਉੱਥੇ ਸੰਸਥਾ ਦੇ ਵਰਕਰ ਸ਼ਹਿਰ ਦੇ ਪਾਣੀ ਵਿਚ ਘਿਰੇ ਲੋਕਾਂ ਦੇ ਸਮਾਨ ਦੀ ਸਾਂਭ ਸੰਭਾਲ ਸਬੰਧੀ ਵੀ ਉਪਰਾਲੇ ਕਰ ਰਹੇ ਹਨ | ਸੰਸਥਾ ਦੇ ਮੁਖੀ ਮਾਸਟਰ ਕੁਲਵੰਤ ਸਿੰਘ ਅਤੇ ਸੀਨੀਅਰ ਆਗੂ ਬਲਬੀਰ ਸਿੰਘ ਕੈਂਥ ਨੇ ਦੱਸਿਆ ਕਿ ਪਿਛਲੇ ਦਿਨੀਂ ਲਗਾਤਾਰ ਪਏ ਮੀਂਹ ਦੌਰਾਨ ਸ਼ਹਿਰ ਦੀ ਚੌੜੀ ਗਲੀ ਵਿਖੇ ਕੁਝ ਘਰਾਂ ਅੰਦਰ ਕਈ- ਕਈ ਫੁੱਟ ਪਾਣੀ ਵੜ ਗਿਆ ਅਤੇ ਸੰਸਥਾ ਦੇ ਮੈਂਬਰਾਂ ਵਲੋਂ ਆਪਣੇ ਸਾਧਨਾਂ ਰਾਹੀਂ ਵਰ੍ਹਦੇ ਮੀਂਹ ਵਿਚ ਉਨ੍ਹਾਂ ਘਰਾਂ ਦਾ ਸਮਾਨ ਖ਼ੁਦ ਚੁੱਕ ਕੇ ਸੁਰੱਖਿਅਤ ਥਾਵਾਂ 'ਤੇ ਪਹੁੰਚਾਇਆ ਅਤੇ ਕੁਝ ਘਰਾਂ ਅੱਗੇ ਮਿੱਟੀ ਦੇ ਗੱਟੇ ਲਾ ਕੇ ਪਾਣੀ ਅੰਦਰ ਜਾਣ ਤੋਂ ਰੋਕਣ ਵਿਚ ਸਹਾਇਤਾ ਕੀਤੀ ਗਈ | ਕੁਲਦੀਪ ਸਿੰਘ ਅਨੇਜਾ ਅਤੇ ਕੁਲਵਿੰਦਰ ਸਿੰਘ ਨੇ ਦੱਸਿਆ ਕਿ ਸੰਸਥਾ ਵਲੋਂ ਜਿੱਥੇ ਲੋੜਵੰਦਾਂ ਦੇ ਮਕਾਨਾਂ ਦੀ ਮੁਰੰਮਤ ਲਈ ਵੀ ਮਦਦ ਕੀਤੀ ਜਾ ਰਹੀ ਹੈ ਉੱਥੇ ਗੁਰਦੁਆਰਾ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਵਿਖੇ ਮੀਂਹ ਕਾਰਨ ਕੰਮ ਨਾ ਮਿਲਣ ਵਾਲੇ ਮਜ਼ਦੂਰ ਪਰਿਵਾਰਾਂ ਅਤੇ ਹੋਰਨਾਂ ਹੜ੍ਹ ਪੀੜਤਾਂ ਲਈ ਲੰਗਰ ਅਤੇ ਦਵਾਈਆਂ ਆਦਿ ਦੀ ਸੇਵਾ ਲਗਾਤਾਰ ਕੀਤੀ ਜਾ ਰਹੀ ਹੈ | ਇਸ ਮੌਕੇ ਸੁਖਦਰਸ਼ਨ ਸਿੰਘ ਕੁਲਾਣਾ, ਅਵਤਾਰ ਸਿੰਘ ਗੁਲਿਆਣੀ, ਬਲਜਿੰਦਰ ਕੁਮਾਰ ਸ਼ਰਮਾ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਮਗਨਰੇਗਾ ਮਜ਼ਦੂਰਾਂ ਵਲੋਂ ਲਗਾਇਆ ਧਰਨਾ 22ਵੇਂ ਦਿਨ ਵੀ ਜਾਰੀ ਅਗਲੀ ਖ਼ਬਰ 13 ਗ੍ਰਾਮ ਚਿੱਟਾ ਬਰਾਮਦ, 3 ਗਿ੍ਫ਼ਤਾਰ
Ad Position 24