ਮਾਨਸਾ, 5 ਸਤੰਬਰ (ਗੁਰਚੇਤ ਸਿੰਘ ਫੱਤੇਵਾਲੀਆ)- ਮਜ਼ਦੂਰ ਮੁਕਤੀ ਮੋਰਚਾ ਆਜ਼ਾਦ ਪੰਜਾਬ ਤੇ ਭੀਮ ਆਰਮੀ ਭਾਰਤ ਏਕਤਾ ਮਿਸ਼ਨ ਵਲੋਂ ਮਗਨਰੇਗਾ ਦੇ ਬੰਦ ਕੀਤੇ ਕੰਮ ਬਹਾਲ ਕਰਵਾਉਣ ਲਈ ਸਥਾਨਕ ਵਧੀਕ ਡਿਪਟੀ ਕਮਿਸ਼ਨਰ ਦਫ਼ਤਰ ਨੇੜੇ ਲਗਾਇਆ ਧਰਨਾ 22ਵੇਂ ਦਿਨ ਵੀ ਜਾਰੀ ਰਿਹਾ | ਮੋਰਚਾ ਦੇ ਸੂਬਾ ਪ੍ਰਧਾਨ ਭਗਵੰਤ ਸਿੰਘ ਸਮਾਉਂ ਅਤੇ ਏਕਤਾ ਮਿਸ਼ਨ ਦੇ ਜ਼ਿਲ੍ਹਾ ਪ੍ਰਧਾਨ ਪ੍ਰਦੀਪ ਗੁਰੂ ਨੇ ਦੋਸ਼ ਲਗਾਇਆ ਕਿ 'ਆਪ' ਸਰਕਾਰ ਮੰਗਾਂ ਪ੍ਰਤੀ ਗੰਭੀਰ ਨਹੀਂ, ਜਿਸ ਕਰ ਕੇ ਮਜਬੂਰਨ ਧਰਨੇ/ਮੁਜ਼ਾਹਰੇ ਕਰਨੇ ਪੈ ਰਹੇ ਹਨ | ਉਨ੍ਹਾਂ ਕਿਹਾ ਕਿ ਪੂਰਾ ਪੰਜਾਬ ਹੜ੍ਹ ਦੀ ਲਪੇਟ 'ਚ ਡੁੱਬ ਰਿਹਾ ਹੈ ਅਤੇ ਮੁੱਖ ਮੰਤਰੀ ਆਪਣੇ ਹੀ ਵਰਕਰਾਂ ਨੂੰ ਮਿਲ ਕੇ ਹੜ੍ਹ ਪੀੜਤਾਂ ਦੀ ਮਦਦ ਕਰਨ ਦਾ ਡਰਾਮਾ ਕਰ ਕੇ ਆਮ ਲੋਕਾਂ ਨੂੰ ਮੂਰਖ ਬਣਾ ਰਿਹਾ ਹੈ | ਉਨ੍ਹਾਂ ਮਜ਼ਦੂਰਾਂ ਨੂੰ 8 ਸਤੰਬਰ ਨੂੰ ਮੋਰਚੇ 'ਚ ਪਹੁੰਚਣ ਦੀ ਅਪੀਲ ਕੀਤੀ | ਉਨ੍ਹਾਂ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਬਾਰਸ਼ ਕਾਰਨ ਮਜ਼ਦੂਰਾਂ ਦੇ ਡਿੱਗੇ ਮਕਾਨਾਂ ਅਤੇ ਕਿਸਾਨਾਂ ਦੀਆਂ ਫ਼ਸਲਾਂ ਦਾ ਯੋਗ ਮੁਆਵਜ਼ਾ ਦਿੱਤਾ ਜਾਵੇ | ਇਸ ਮੌਕੇ ਜਰਨੈਲ ਸਿੰਘ ਮਾਨਸਾ, ਗੁਰਮੇਲ ਸਿੰਘ ਖੋਖਰ, ਸੋਨੂੰ ਸਿੰਘ ਝੱਬਰ ਆਦਿ ਹਾਜ਼ਰ ਸਨ |