16-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-09-2025

ਮਹਿਲਾ ਆਗੂ ਕੁਲਦੀਪ ਬਰਾੜ ਹੜ੍ਹ ਪੀੜ੍ਹਤ ਅÏਰਤਾਂ ਲਈ ਜ਼ਰੂਰੀ ਸਾਮਾਨ ਲੈ ਕੇ ਰਵਾਨਾ

Ad Position 21
No active advertisement
ਅਜੀਤ ਡੈਸਕ 06-09-2025
ਭਗਤਾ ਭਾਈਕਾ, 5 ਸਤੰਬਰ (ਸੁਖਪਾਲ ਸਿੰਘ ਸੋਨੀ)-ਇਲਾਕੇ ਦੇ ਲੋਕਾਂ ਦੇ ਸਹਿਯੋਗ ਨਾਲ ਅÏਰਤਾਂ ਦੀ ਵਰਤੋਂ ਵਿਚ ਆਉਣ ਵਾਲੇ ਜ਼ਰੂਰੀ ਸਮਾਨ ਦੀ ਗੱਡੀ ਸ਼ਹਿਰ ਦੀ ਮਹਿਲਾ ਆਗੂ ਕੁਲਦੀਪ ਕੌਰ ਬਰਾੜ ਦੀ ਅਗਵਾਈ ਹੇਠ ਹੜ੍ਹ ਪੀੜ੍ਹਤ ਇਲਾਕੇ ਨੂੰ ਰਵਾਨਾ ਹੋਈ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਮਹਿਲਾ ਆਗੂ ਕੁਲਦੀਪ ਕੌਰ ਬਰਾੜ ਨੇ ਦੱਸਿਆ ਕਿ ਹੜ੍ਹ ਪੀੜ੍ਹਤ ਇਲਾਕੇ ਅੰਦਰ ਖਾਣ ਪੀਣ ਦੇ ਸਮਾਨ ਦੇ ਨਾਲ-ਨਾਲ ਅÏਰਤਾਂ ਦੀ ਵਰਤੋਂ ਵਿਚ ਆਉਣ ਵਾਲਾ ਜ਼ਰੂਰੀ ਸਮਾਨ ਵੀ ਉਥੇ ਪਹੁੰਚਾਉਣ ਬੇਹੱਦ ਜ਼ਰੂਰੀ ਹੈ | ਉਨ੍ਹਾਂ ਦੱਸਿਆ ਕਿ ਸ਼ਹਿਰ ਦੇ ਬੁਟੀਕ ਅਤੇ ਬਿਊਟੀ ਪਾਰਲਰ ਸੈਂਟਰਾਂ ਦੇ ਸੰਚਾਲਕਾਂ, ਦੁਕਾਨਦਾਰਾਂ, ਹਰ ਵਰਗ ਦੇ ਲੋਕਾਂ ਅਤੇ ਪਾਰਟੀਬਾਜ਼ੀ ਤੋਂ ਉਪਰ ਉਠ ਸਮੂਹ ਆਗੂਆਂ ਨੇ ਇਸ ਕਾਰਜ ਵਿਚ ਆਪਣਾ ਆਪਣਾ ਤਿਲ-ਫੁੱਲ ਯੋਗਦਾਨ ਪਾਇਆ ਹੈ | ਉਨ੍ਹਾਂ ਵੱਖ-ਵੱਖ ਪਾਰਟੀਆਂ ਨਾਲ ਸਬੰਧਿਤ ਸਹਿਯੋਗੀ ਸ਼ਖਸੀਅਤਾਂ ਦਾ ਧੰਨਵਾਦ ਕਰਦੇ ਹੋਏ ਭਵਿੱਖ ਵਿਚ ਵੀ ਲੋੜਵੰਦਾਂ ਲਈ ਅਜਿਹੇ ਸਹਿਯੋਗ ਦੀ ਆਸ ਕੀਤੀ | ਇਸ ਸਮੇਂ ਉਨ੍ਹਾਂ ਹੁਸਨਪ੍ਰੀਤ ਕੌਰ ਧਾਲੀਵਾਲ ਵੀ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਇਕ ਦਰਜਨ ਦੇ ਕਰੀਬ ਵਿਅਕਤੀਆਂ ਵਲੋਂ ਦੋ ਭਾਈਆਂ 'ਤੇ ਤੇਜ਼ਧਾਰ ਹਥਿਆਰਾਂ ਨਾਲ ਜਾਨਲੇਵਾ ਹਮਲਾ ਅਗਲੀ ਖ਼ਬਰ ਮਗਨਰੇਗਾ ਮਜ਼ਦੂਰਾਂ ਵਲੋਂ ਲਗਾਇਆ ਧਰਨਾ 22ਵੇਂ ਦਿਨ ਵੀ ਜਾਰੀ
Ad Position 24