16-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-09-2025

ਹੜ੍ਹਾਂ ਨਾਲ ਹੋਏ ਨੁਕਸਾਨ ਦੀ ਪੂਰਤੀ ਲਈ ਕਿਸਾਨ ਤੇ ਮਜ਼ਦੂਰ ਧਿਰਾਂ ਨੇ ਸੌਂਪਿਆ ਮੰਗ-ਪੱਤਰ

Ad Position 21
No active advertisement
ਅਜੀਤ ਡੈਸਕ 06-09-2025
ਬਠਿੰਡਾ, 5 ਸਤੰਬਰ (ਸੱਤਪਾਲ ਸਿੰਘ ਸਿਵੀਆਂ)-ਸੂਬੇ ਅੰਦਰ ਹੜ੍ਹਾਂ ਦੇ ਪਾਣੀ ਨਾਲ ਲੋਕਾਂ ਦੇ ਹੋਏ ਨੁਕਸਾਨ ਦੀ ਪੂਰਤੀ ਲਈ ਕੁਲ ਹਿੰਦ ਕਿਸਾਨ ਸਭਾ ਅਤੇ ਪੰਜਾਬ ਖੇਤ ਮਜ਼ਦੂਰ ਸਭਾ ਵਲੋਂ ਕੇਂਦਰ ਅਤੇ ਪੰਜਾਬ ਸਰਕਾਰ ਦੇ ਨਾਂਅ ਜਿਲ੍ਹਾ ਪ੍ਰਸ਼ਾਸ਼ਨ ਨੂੰ ਮੰਗ-ਪੱਤਰ ਸੌਂਪਿਆ ਗਿਆ | ਇਸ ਮੌਕੇ ਕੁਲ ਹਿੰਦ ਕਿਸਾਨ ਸਭਾ ਦੇ ਸੂਬਾ ਜਨਰਲ ਸਕੱਤਰ ਬਲਕਰਨ ਸਿੰਘ ਬਰਾੜ, ਖੇਤ ਮਜ਼ਦੂਰ ਸਭਾ ਦੇ ਜ਼ਿਲ੍ਹਾ ਕਾਰਜਕਾਰੀ ਪ੍ਰਧਾਨ ਮਿੱਠੂ ਸਿੰਘ ਘੁੱਦਾ, ਖੇਤ ਮਜਦੂਰ ਸਭਾ ਦੇ ਜ਼ਿਲ੍ਹਾ ਆਗੂ ਮੱਖਣ ਸਿੰਘ ਗੁਰੂਸਰ, ਕਿਸਾਨ ਸਭਾ ਦੇ ਜ਼ਿਲ੍ਹਾ ਪ੍ਰਧਾਨ ਜਸਵੀਰ ਸਿੰਘ ਆਕਲੀਆ ਤੇ ਜਿਲਾ ਜਨਰਲ ਸਕੱਤਰ ਦਰਸ਼ਨ ਸਿੰਘ ਫੁੱਲੋਮਿੱਠੀ ਨੇ ਕਿਹਾ ਕਿ ਪੰਜਾਬ ਅੰਦਰ ਆਏ ਹੜ ਸੂਬਾ ਸਰਕਾਰ ਦੀ ਵੱਡੀ ਲਾਪ੍ਰਵਾਹੀ ਦਾ ਨਤੀਜਾ ਹਨ, ਕਿਉਂਕਿ ਸਰਕਾਰ ਨੇ ਸਮਾਂ ਰਹਿੰਦਿਆਂ ਹੜਾਂ ਨੂੰ ਰੋਕਣ ਲਈ ਕੋਈ ਪੁਖਤਾ ਪ੍ਰਬੰਧ ਨਹੀਂ ਕੀਤੇ | ਇਸ ਮੌਕੇ ਮਜ਼ਦੂਰ ਆਗੂ ਸੁਖਦੇਵ ਸਿੰਘ ਕੁੱਬੇ, ਹਰਬੰਸ ਸਿੰਘ ਜੋਧਪੁਰ ਪਾਖਰ, ਜਗਜੀਤ ਸਿੰਘ ਗਹਿਰੀ ਭਾਗੀ, ਜਸਵੀਰ ਸਿੰਘ ਢੱਡੇ, ਰਾਮ ਸਵੱਲਾ ਸਿੰਘ ਕੁੱਤੀਵਾਲ ਤੇ ਦਰਸ਼ਨ ਸਿੰਘ ਭੂੰਦੜ ਆਦਿ ਮੌਜੂਦ ਸਨ |
Ad Position 22
No active advertisement
ਪਿਛਲੀ ਖ਼ਬਰ ਕੇਂਦਰ ਸਰਕਾਰ ਨੇ ਜ਼ਰੂਰੀ ਵਸਤਾਂ ਸਸਤੀਆਂ ਕਰਕੇ ਲੋਕਾਂ ਨੂੰ ਦੀਵਾਲੀ ਦਾ ਤੋਹਫ਼ਾ ਦਿੱਤਾ-ਗੁਰਪ੍ਰੀਤ ਮਲੂਕਾ ਅਗਲੀ ਖ਼ਬਰ ਇਕ ਦਰਜਨ ਦੇ ਕਰੀਬ ਵਿਅਕਤੀਆਂ ਵਲੋਂ ਦੋ ਭਾਈਆਂ 'ਤੇ ਤੇਜ਼ਧਾਰ ਹਥਿਆਰਾਂ ਨਾਲ ਜਾਨਲੇਵਾ ਹਮਲਾ
Ad Position 24