16-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-09-2025

ਕੇਂਦਰ ਸਰਕਾਰ ਨੇ ਜ਼ਰੂਰੀ ਵਸਤਾਂ ਸਸਤੀਆਂ ਕਰਕੇ ਲੋਕਾਂ ਨੂੰ ਦੀਵਾਲੀ ਦਾ ਤੋਹਫ਼ਾ ਦਿੱਤਾ-ਗੁਰਪ੍ਰੀਤ ਮਲੂਕਾ

Ad Position 21
No active advertisement
ਅਜੀਤ ਡੈਸਕ 06-09-2025
ਭਗਤਾ ਭਾਈਕਾ, 5 ਸਤੰਬਰ (ਸੁਖਪਾਲ ਸਿੰਘ ਸੋਨੀ)-ਕੇਂਦਰ ਦੀ ਭਾਜਪਾ ਸਰਕਾਰ ਨੇ ਆਮ ਵਰਤੋਂ ਵਿਚ ਆਉਣ ਵਾਲੀਆਂ ਜ਼ਰੂਰੀ ਵਸਤਾਂ ਸਸਤੀਆਂ ਕਰਕੇ ਜਿੱਥੇ ਲੋਕਾਂ ਨੂੰ ਦੀਵਾਲੀ ਦਾ ਤੋਹਫ਼ਾ ਦਿੱਤਾ ਹੈ ਉਥੇ ਹੀ ਅਮੀਰਜ਼ਾਦਿਆਂ ਦੇ ਸ਼ੌਕ ਮਹਿੰਗੇ ਕਰਕੇ ਉਨ੍ਹਾਂ ਨੂੰ ਝਟਕਾ ਵੀ ਦਿੱਤਾ ਹੈ | ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਭਾਰਤ ਵਾਸੀਆਂ ਹਿੱਤ ਲਏ ਜਾ ਰਹੇ ਫੈਸਲੇ ਇਤਿਹਾਸਿਕ ਸਾਬਿਤ ਹੋ ਰਹੇ ਹਨ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਭਾਰਤੀ ਜਨਤਾ ਪਾਰਟੀ ਬਠਿੰਡਾ ਦਿਹਾਤੀ ਦੇ ਪ੍ਰਧਾਨ ਗੁਰਪ੍ਰੀਤ ਸਿੰਘ ਮਲੂਕਾ ਨੇ ਅੱਜ 'ਅਜੀਤ' ਨਾਲ ਵਿਸ਼ੇਸ਼ ਮੁਲਾਕਾਤ ਦੌਰਾਨ ਕੀਤਾ | ਉਨ੍ਹਾਂ ਕਿਹਾ ਕਿ ਨਰਿੰਦਰ ਮੋਦੀ ਦੀ ਅਗਵਾਈ ਹੇਠੀ ਭਾਜਪਾ ਸਰਕਾਰ ਦੇ ਕਾਰਜਕਾਲ ਦੌਰਾਨ ਹਰ ਵਰਗ ਦੇ ਹਰ ਆਮ ਵਿਅਕਤੀ ਨੂੰ ਵੱਡੀ ਰਾਹਤ ਮਿਲੀ ਹੈ | ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਆਵਾਸ ਯੋਜਨਾ ਤਹਿਤ ਪੰਜਾਬ ਅੰਦਰ ਲੱਖਾਂ ਬੇਘਰ ਲੋਕਾਂ ਨੂੰ ਘਰ ਬਣਾ ਕੇ ਦਿੱਤੇ ਗਏ ਹਨ ਅਤੇ ਹੋਰ ਵੀ ਲੋਕਾਂ ਨੂੰ ਵੱਡੀ ਪੱਧਰ 'ਤੇ ਘਰ ਬਣਾ ਕੇ ਦਿੱਤੇ ਜਾ ਰਹੇ ਹਨ | ਦੇਸ਼ ਦੇ ਛੋਟੇ ਵੱਡੇ ਹਰ ਕਿਸਾਨਾਂ, ਵਪਾਰੀ, ਮੁਲਾਜ਼ਮਾਂ ਅਤੇਗਰੀਬੀ ਰੇਖਾ ਵਿਚ ਜੀਵਨ ਬਸਰ ਕਰਨ ਵਾਲਿਆਂ ਦੀ ਵੀ ਹਰ ਪੱਧਰ 'ਤੇ ਸਹਾਇਤਾ ਕੀਤੀ ਜਾ ਰਹੀ ਹੈ | ਮਲੂਕਾ ਨੇ ਪੰਜਾਬ ਸਰਕਾਰ ਵਲੋਂ ਭਾਜਪਾ ਵਲੋਂ ਲਗਾਏ ਜਾ ਰਹੇ ਪਿੰਡਾਂ ਵਿਚ ਲੋਕ ਸੇਵਾ ਕੈਂਪ ਬੰਦ ਕਰਨ ਦੀ ਨੀਤੀ ਦੀ ਸਖ਼ਤ ਸ਼ਬਦਾਂ ਵਿਚ ਨਿਖੇਧੀ ਕੀਤੀ | ਇਸ ਸਮੇਂ ਉਨ੍ਹਾਂ ਨਾਲ ਗੁਰਜੀਤ ਸਿੰਘ ਗੋਰਾ, ਮਨਦੀਪ ਮਲੂਕਾ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਗੁਰੂ ਕਾਸ਼ੀ ਯੂਨੀਵਰਸਿਟੀ ਅਤੇ ਹਸਾਨੁੱਦਿਨ ਯੂਨੀਵਰਸਿਟੀ ਇੰਡੋਨੇਸ਼ੀਆ ਵਿਚਕਾਰ ਦੁਵੱਲਾ ਸਮਝੌਤਾ ਸਹੀਬੱਧ ਅਗਲੀ ਖ਼ਬਰ ਹੜ੍ਹਾਂ ਨਾਲ ਹੋਏ ਨੁਕਸਾਨ ਦੀ ਪੂਰਤੀ ਲਈ ਕਿਸਾਨ ਤੇ ਮਜ਼ਦੂਰ ਧਿਰਾਂ ਨੇ ਸੌਂਪਿਆ ਮੰਗ-ਪੱਤਰ
Ad Position 24