16-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-09-2025

ਗੁਰੂ ਕਾਸ਼ੀ ਯੂਨੀਵਰਸਿਟੀ ਅਤੇ ਹਸਾਨੁੱਦਿਨ ਯੂਨੀਵਰਸਿਟੀ ਇੰਡੋਨੇਸ਼ੀਆ ਵਿਚਕਾਰ ਦੁਵੱਲਾ ਸਮਝੌਤਾ ਸਹੀਬੱਧ

Ad Position 21
No active advertisement
ਅਜੀਤ ਡੈਸਕ 06-09-2025
ਤਲਵੰਡੀ ਸਾਬੋ, 5 ਸਤੰਬਰ (ਰਵਜੋਤ ਸਿੰਘ ਰਾਹੀ, ਰਣਜੀਤ ਸਿੰਘ ਰਾਜੂ)- ਅੰਤਰ ਰਾਸ਼ਟਰੀ ਅਕਾਦਮਿਕ ਸਹਿਯੋਗ, ਵਿਸ਼ਵ ਪੱਧਰੀ ਖੋਜਾਂ, ਨਵੀਨਤਾ ਅਤੇ ਗਿਆਨ ਦੇ ਖੇਤਰਾਂ ਨੂੰ ਆਪਸ ਵਿਚ ਜੋੜਨ ਲਈ ਗੁਰੂ ਕਾਸ਼ੀ ਯੂਨੀਵਰਸਿਟੀ ਦੇ ਚਾਂਸਲਰ ਗੁਰਲਾਭ ਸਿੰਘ ਸਿੱਧੂ ਦੀ ਰਹਿਨੁਮਾਈ ਹੇਠ ਪ੍ਰੋ.(ਡਾ.) ਰਾਮੇਸ਼ਵਰ ਸਿੰਘ ਵਾਈਸ ਚਾਂਸਲਰ, ਡਾ. ਪੀਯੂਸ਼ ਵਰਮਾ ਰਜਿਸਟਰਾਰ ਤੇ ਪ੍ਰੋ. (ਡਾ.) ਇੰਜੀ. ਜਮਾਲੁਦੀਨ ਜੋਮਪਾ ਰੈਕਟਰ, ਡਾ. ਅੰਸਦੀਆਦੀ ਡਾਇਰੈਕਟਰ, ਹਸਾਨੁੱਦਿਨ ਯੂਨੀਵਰਸਿਟੀ, ਇੰਡੋਨੇਸ਼ੀਆ ਵਲੋਂ ਦੁਵੱਲਾ ਸਮਝÏਤਾ ਹਸਤਾਖਰਿਤ ਕੀਤਾ ਗਿਆ¢ ਇਸ ਮÏਕੇ ਅਕਾਦਮਿਕ ਕੌਂਸਲਾਂ ਦੇ ਮੈਂਬਰ, ਵੱਖ-ਵੱਖ ਫੈਕਲਟੀਆਂ ਦੇ ਡੀਨ ਅਤੇ ਦੋਵੇਂ ਦੇਸ਼ਾਂ ਦੇ ਸਿੱਖਿਆ ਮਾਹਿਰ ਵਿਸ਼ੇਸ਼ ਤÏਰ 'ਤੇ ਆਨਲਾਈਨ ਹਾਜ਼ਰ ਸਨ¢ਇਸ ਮÏਕੇ ਵਾਈਸ ਚਾਂਸਲਰ ਡਾ. ਸਿੰਘ ਨੇ ਕਿਹਾ ਕਿ ਇਸ ਸਮਝÏਤੇ ਨਾਲ ਵਿਦਿਆਰਥੀਆਂ, ਖੋਜਾਰਥੀਆਂ ਅਤੇ ਫੈਕਲਟੀ ਮੈਂਬਰਾਂ ਨੂੰ ਨਵੀਆਂ ਖੋਜਾਂ ਅਤੇ ਨਵੀਂ ਤਕਨੀਕ ਲਈ ਵਿਸ਼ਵ ਪੱਧਰੀ ਸੁਵਿਧਾਵਾਂ ਅਤੇ ਮÏਕੇ ਮਿਲਣਗੇ, ਜਿਸ ਨਾਲ ਉਹ ਆਪਣੇ ਨਵੇਂ ਵਿਚਾਰਾਂ ਨੂੰ ਅਮਲੀ ਜਾਮਾ ਪਹਿਣਾ ਸਕਣਗੇ¢ ਉਨ੍ਹਾਂ ਇਹ ਵੀ ਕਿਹਾ ਕਿ ਸਮਝÏਤੇ ਨਾਲ ਦੋਵੇਂ ਯੂਨੀਵਰਸਿਟੀਆਂ ਦੇ ਵਿਦਿਆਰਥੀ, ਖੋਜਾਰਥੀ ਅਤੇ ਫੈਕਲਟੀ ਮੈਂਬਰ ਇੱਕ ਦੂਜੇ ਦੀਆਂ ਲਾਇਬ੍ਰੇਰੀਆਂ, ਪ੍ਰਯੋਗਸ਼ਾਲਾਵਾਂ ਅਤੇ ਵਰਕਸ਼ਾਪਾਂ ਦਾ ਇਸਤੇਮਾਲ ਸਾਂਝੇ ਤÏਰ 'ਤੇ ਕਰਕੇ ਆਪਣੇ ਗਿਆਨ ਅਤੇ ਹੁਨਰ ਦਾ ਵਿਸਥਾਰ ਕਰ ਸਕਣਗੇ¢ ਰੈਕਟਰ ਡਾ. ਜੋਮਪਾ ਨੇ ਕਿਹਾ ਕਿ ਇਸ ਸਮਝÏਤੇ ਤਹਿਤ ਦੋਵੇਂ ਯੂਨੀਵਰਸਿਟੀਆਂ ਸਾਂਝੇ ਤੌਰ 'ਤੇ ਡਿਉਲ ਡਿਗਰੀ ਪ੍ਰੋਗਰਾਮ ਸ਼ੁਰੂ ਕਰਨ ਦੇ ਰਸਤੇ ਤਲਾਸ਼ਣਗੀਆਂ ਜਿਸ ਨਾਲ ਦੋਹਾਂ ਦੇਸ਼ਾਂ ਦੇ ਵਿਦਿਆਰਥੀ ਦੋਵੇਂ ਯੂਨੀਵਰਸਿਟੀਆਂ ਵਿਚ ਪੜ੍ਹ ਕੇ ਡਿਉਲ ਡਿਗਰੀ ਹਾਸਲ ਕਰ ਸਕਣਗੇ, ਜਿਸ ਨਾਲ ਰੁਜ਼ਗਾਰ ਅਤੇ ਵਿਕਾਸ ਦੇ ਨਵੇਂ ਰਸਤੇ ਖੁੱਲ੍ਹਣਗੇ ਅਤੇ ਨਵੀਆਂ ਸੰਭਾਵਨਾਵਾਂ ਪੈਦਾ ਹੋਣਗੀਆਂ¢ ਰਜਿਸਟਰਾਰ ਡਾ. ਵਰਮਾ ਅਨੁਸਾਰ ਹੁਣ ਦੋਹੇਂ ਯੂਨੀਵਰਸਿਟੀਆਂ ਦੇ ਵਿਦਿਆਰਥੀ ਅਤੇ ਖੋਜਾਰਥੀ ਸਾਂਝੇ ਤੌਰ 'ਤੇ ਪ੍ਰਾਜੈਕਟਾਂ 'ਤੇ ਕੰਮ ਕਰ ਸਕਣਗੇ ਅਤੇ ਸਰਬੱਤ ਦੇ ਭਲੇ ਲਈ ਨਵੀਆਂ ਕਾਢਾਂ ਕਰਨਗੇ¢ ਉਨ੍ਹਾਂ ਕਿਹਾ ਕਿ ਹੁਣ ਸਾਂਝੇ ਤੌਰ 'ਤੇ ਸੈਮੀਨਾਰਾਂ, ਵਰਕਸ਼ਾਪਾਂ ਅਤੇ ਕਾਨਫ਼ਰੰਸਾਂ ਦਾ ਆਯੋਜਨ ਕੀਤਾ ਜਾਵੇਗਾ¢ ਉਨ੍ਹਾਂ ਕਿਹਾ ਕਿ ਦੁਵੱਲਾ ਸਮਝÏਤਾ ਅਧਿਆਪਕਾਂ ਦੇ ਅਕਾਦਮਿਕ ਵਿਕਾਸ ਨੂੰ ਨਵੀਂ ਦਿਸ਼ਾ ਪ੍ਰਦਾਨ ਕਰੇਗਾ¢
Ad Position 22
No active advertisement
ਪਿਛਲੀ ਖ਼ਬਰ ਭਾਜਪਾ ਆਗੂਆਂ ਵਲੋਂ ਜੀ.ਐਸ.ਟੀ. ਦੀਆਂ ਨਵੀਆਂ ਧਾਰਾਵਾਂ ਦਾ ਸਵਾਗਤ ਅਗਲੀ ਖ਼ਬਰ ਕੇਂਦਰ ਸਰਕਾਰ ਨੇ ਜ਼ਰੂਰੀ ਵਸਤਾਂ ਸਸਤੀਆਂ ਕਰਕੇ ਲੋਕਾਂ ਨੂੰ ਦੀਵਾਲੀ ਦਾ ਤੋਹਫ਼ਾ ਦਿੱਤਾ-ਗੁਰਪ੍ਰੀਤ ਮਲੂਕਾ
Ad Position 24